• Latest
  • Trending
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

2 months ago
IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

30 minutes ago
Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

45 minutes ago
INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

3 hours ago
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

3 hours ago
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

3 hours ago
Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

4 hours ago
International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

4 hours ago
Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

5 hours ago
Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ ਸਬੰਧਤ ਹੈ ਇਹ ਗਿਰੋਹ

April 18, 2026
in ਖਬਰਾਂ, ਪੰਜਾਬ
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

-ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ ਸਬੰਧਤ ਹੈ ਇਹ ਗਿਰੋਹ

–ਗ੍ਰਿਫਤਾਰ ਕੀਤੇ ਦੋਸ਼ੀਆਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਵੱਡੀ ਰਕਮ ਦੇਣ ਦਾ ਕੀਤਾ ਗਿਆ ਸੀ ਵਾਅਦਾ: ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਪਾਕਿਸਤਾਨੀ ਤਸਕਰਾਂ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ ਵੀ ਸਬੰਧ ਹਨ।

ਉਨ੍ਹਾਂ ਕਿਹਾ, “ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ, ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ, ਨਾਲ ਵੀ ਸਬੰਧ ਹਨ,”। ਜ਼ਿਕਰਯੋਗ ਹੈ ਕਿ ਭਾਰਤੀ ਕਸਟਮ ਅਧਿਕਾਰੀਆਂ ਨੇ 2019 ਵਿੱਚ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਅਟਾਰੀ ਵਿਖੇ 532 ਕਿਲੋਗ੍ਰਾਮ ਹੈਰੋਇਨ ਦੀ ਸਭ ਤੋਂ ਵੱਡੀ ਬਰਾਮਦਗੀ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਤਲਾਹ ’ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸ.ਐਸ.ਓ.ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਏ.ਆਈ.ਜੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 23 ਮਿਤੀ 17.04.2026 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀਆਂ ਧਾਰਾਵਾਂ 25, 26, 27, 28 ਅਤੇ 29 ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Tags: amritsarBREAKING NEWSBreaking news in PunjabiLatest Punjab newsPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

by Jaspreet Kaur
June 8, 2026
0

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ - ਨਿਊ ਚੰਡੀਗੜ੍ਹ ਟੈਸਟ 'ਚ ਅਫ਼ਗਾਨਿਸਤਾਨ ਦੀ...

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

by Jaspreet Kaur
June 8, 2026
0

Amritsar : ਡੀਸੀਪੀ ਦਫ਼ਤਰ 'ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ ਅੰਮ੍ਰਿਤਸਰ, 8 ਜੂਨ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਦੇ ਡੀਸੀਪੀ ਦਫ਼ਤਰ...

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

by Jaspreet Kaur
June 8, 2026
0

INDIA ਬਲਾਕ ਮੀਟਿੰਗ 'ਚ ਪੰਜ ਮੁੱਦਿਆਂ 'ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ ਨਵੀ ਦਿੱਲੀ, 8 ਜੂਨ 2026 (ਵਿਸ਼ਵ ਵਾਰਤਾ) – INDIA...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

by Jaspreet Kaur
June 8, 2026
0

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ - ਨਿਊ ਚੰਡੀਗੜ੍ਹ ਟੈਸਟ 'ਚ ਅਫ਼ਗਾਨਿਸਤਾਨ ਦੀ...

Most Popular

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

by Ranjit Singh
1 day ago
0

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ): ਅਡਾਨੀ ਗਰੁੱਪ ਦੇ ਚੇਅਰਮੈਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 