• Latest
  • Trending
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

5 hours ago
ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

1 minute ago
JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

25 minutes ago
Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

47 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

51 minutes ago
IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Australia ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ

Australia ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ

2 hours ago
Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

3 hours ago
Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ  ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

4 hours ago
T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

4 hours ago
Chhattisgarh ਵਿੱਚ ਚਾਰਟਰਡ ਪਲੇਨ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ

Chhattisgarh ਵਿੱਚ ਚਾਰਟਰਡ ਪਲੇਨ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ

4 hours ago
ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

4 hours ago
Hindi News
English News
Monday, April 20, 2026
No Result
View All Result
29 °c
Chandigarh
32 ° Tue
33 ° Wed
34 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਪੰਜਾਬ ਦਾ ‘ਗੈਂਗਸਟਰਾਂ ‘ਤੇ ਵਾਰ’ ਅਭਿਆਨ ਸਖ਼ਤ ਕਾਰਵਾਈ ਨਾਲ ਅੱਗੇ ਵਧਿਆ; 62,000 ਤੋਂ ਵਧ ਛਾਪਿਆਂ ਨਾਲ ਗੈਂਗਸਟਰ ਨੈੱਟਵਰਕ ਤਬਾਹ

April 20, 2026
in ਖਬਰਾਂ, ਪੰਜਾਬ

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ

ਵਿਦੇਸ਼ੀ ਹੈਂਡਲਰਾਂ ਤੋਂ ਜ਼ਮੀਨੀ ਅਪਰਾਧੀਆਂ ਤੱਕ, ‘ਗੈਂਗਸਟਰਾਂ ‘ਤੇ ਵਾਰ’ ਨੇ ਸੰਗਠਿਤ ਅਪਰਾਧ ਦੀ ਕਮਰ ਤੋੜੀ

ਚੰਡੀਗੜ੍ਹ; 20 ਅਪ੍ਰੈਲ 2026 (ਵਿਸ਼ਵ ਵਾਰਤਾ):- ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ‘ਤੇ ਵਾਰ’ ਦੇ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਗਰਾਨੀ ਹੇਠ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਆਪਰੇਸ਼ਨ ਠੋਸ ਕਾਰਵਾਈ ਦਾ ਇੱਕ ਮਾਡਲ ਬਣ ਕੇ ਉੱਭਰਿਆ ਹੈ, ਜੋ ਭਾਰਤ ਦੇ ਅੰਦਰ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦਾ ਹੋਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਅੱਗੇ ਵਧ ਰਿਹਾ ਹੈ।

20 ਜਨਵਰੀ ਨੂੰ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਸਿਰਫ਼ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਲਾਜਿਸਟਿਕ ਨੈੱਟਵਰਕ, ਫੰਡਿੰਗ ਅਤੇ ਸੰਚਾਰ ਸਿਸਟਮ ਨੂੰ ਵੀ ਖਤਮ ਕਰਨਾ ਸੀ।

ਪਿਛਲੇ ਤਿੰਨ ਮਹੀਨਿਆਂ ਵਿੱਚ 19 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 62,302 ਛਾਪੇ ਮਾਰੇ, ਜਿਨ੍ਹਾਂ ਵਿੱਚ 915 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੁੱਲ ਮਿਲਾ ਕੇ 22,605 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 461 ਗੈਂਗਸਟਰਾਂ ਦੇ ਸਾਥੀ ਅਤੇ 22,144 ਲੋੜੀਂਦੇ ਮੁਲਜ਼ਮ ਸ਼ਾਮਲ ਹਨ।

ਇਸ ਅਭਿਆਨ ਹੇਠ ਨਿਵਾਰਕ ਕਾਰਵਾਈ ‘ਤੇ ਵੀ ਕਾਫ਼ੀ ਜ਼ੋਰ ਦਿੱਤਾ ਗਿਆ। ਕੁੱਲ 10,254 ਮੁਲਜ਼ਮਾਂ ਨੂੰ ਨਿਵਾਰਕ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚ 444 ਸਾਥੀ ਅਤੇ 9,810 ਲੋੜੀਂਦੇ ਮੁਲਜ਼ਮ ਸਨ। ਇਸ ਤੋਂ ਇਲਾਵਾ 16,439 ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿੱਚ 1,277 ਸਾਥੀ ਅਤੇ 15,162 ਲੋੜੀਂਦੇ ਮੁਲਜ਼ਮ ਸ਼ਾਮਲ ਸਨ। ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 49,298 ਮੁਲਜ਼ਮਾਂ ਖ਼ਿਲਾਫ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਵਿੱਚ 2,182 ਸਾਥੀ ਅਤੇ 47,116 ਲੋੜੀਂਦੇ ਮੁਲਜ਼ਮ ਸ਼ਾਮਲ ਹਨ, ਜੋ ਕਾਰਵਾਈ ਦੀ ਗਹਿਰਾਈ ਅਤੇ ਵਿਸ਼ਾਲਤਾ ਨੂੰ ਦਰਸਾਉਂਦਾ ਹੈ।

ਗ੍ਰਿਫ਼ਤਾਰੀਆਂ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ, ਜਿਸ ਨਾਲ ਅਪਰਾਧੀ ਨੈੱਟਵਰਕ ਦੀ ਕਾਰਵਾਈ ਸਮਰੱਥਾ ਕਮਜ਼ੋਰ ਹੋਈ। ਪੁਲਿਸ ਨੇ ਇਸ ਦੌਰਾਨ 408 ਹਥਿਆਰ, 148 ਤੇਜ਼ਧਾਰ ਹਥਿਆਰ, 1197 ਕਾਰਤੂਸ, 122 ਮੈਗਜ਼ੀਨ, 2.5 ਕਿਲੋਗ੍ਰਾਮ ਵਿਸਫੋਟਕ ਅਤੇ 6 ਹੈਂਡ ਗ੍ਰੇਨੇਡ ਬਰਾਮਦ ਕੀਤੇ।

ਇਸ ਅਭਿਆਨ ਨੇ ਨਸ਼ੇ ਦੇ ਨੈੱਟਵਰਕ ‘ਤੇ ਵੀ ਵੱਡਾ ਪ੍ਰਹਾਰ ਕੀਤਾ। ਪੁਲਿਸ ਨੇ 378.45 ਕਿਲੋਗ੍ਰਾਮ ਹੈਰੋਇਨ, 301.947 ਕਿਲੋਗ੍ਰਾਮ ਅਫੀਮ, 2,838.77 ਕਿਲੋਗ੍ਰਾਮ ਭੁੱਕੀ, 12,37,318 ਨਸ਼ੀਲੀਆਂ ਗੋਲੀਆਂ, 7373.82 ਗ੍ਰਾਮ ਨਸ਼ੀਲਾ ਪਾਊਡਰ, 101.459 ਕਿਲੋਗ੍ਰਾਮ ਗਾਂਜਾ ਅਤੇ 790 ਗ੍ਰਾਮ ‘ਆਈਈਸੀ’ ਬਰਾਮਦ ਕੀਤੀ। ਇਸ ਤੋਂ ਇਲਾਵਾ 1,05,31,171 ਰੁਪਏ ਦੀ ਡਰੱਗ ਮਨੀ, 50,66,740 ਰੁਪਏ ਨਕਦ ਅਤੇ 273 ਗ੍ਰਾਮ ਸੋਨਾ ਵੀ ਜ਼ਬਤ ਕੀਤਾ ਗਿਆ।

ਗੈਰ-ਕਾਨੂੰਨੀ ਵਪਾਰ ‘ਤੇ ਲਗਾਮ ਕਸਦੇ ਹੋਏ ਪੁਲਿਸ ਨੇ 24,520.25 ਲੀਟਰ ਗੈਰਕਾਨੂੰਨੀ ਸ਼ਰਾਬ ਵੀ ਜ਼ਬਤ ਕੀਤੀ, ਜਿਸ ਵਿੱਚ 10,984.75 ਬੋਤਲਾਂ ਅਤੇ 176 ਪੇਟੀਆਂ ਸ਼ਾਮਲ ਹਨ। ਗੈਂਗਸਟਰਾਂ ਦੇ ਲਾਜਿਸਟਿਕ ਨੈੱਟਵਰਕ ਨੂੰ ਤੋੜਨ ਲਈ 4,229 ਮੋਬਾਈਲ ਫੋਨ, 815 ਵਾਹਨ ਅਤੇ 31 ਡਰੋਨ ਬਰਾਮਦ ਕੀਤੇ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ,“ਇਹ ਅਭਿਆਨ ਸਿਰਫ਼ ਗੈਂਗ ਜਾਂ ਉਨ੍ਹਾਂ ਦੇ ਨੈੱਟਵਰਕ ਦੀ ਪਛਾਣ ਤੱਕ ਸੀਮਿਤ ਨਹੀਂ, ਸਗੋਂ ਕਰਨਾ ਇਸ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਜੜੋਂ ਖਤਮ ਹੈ। ਹਰ ਪੁਲਿਸ ਕਰਮਚਾਰੀ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਇਸ ਅਭਿਆਨ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਹਰ ਜ਼ਿਲ੍ਹੇ, ਪਿੰਡ ਅਤੇ ਸ਼ਹਿਰ ਵਿੱਚ ਸਥਾਨਕ ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।”

ਉਹਨਾਂ ਨੇ ਅੱਗੇ ਕਿਹਾ, “ਤਿੰਨ ਮਹੀਨਿਆਂ ਵਿੱਚ ਇਸ ਅਭਿਆਨ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਹੁਣ ਸਿਰਫ਼ ਗੈਂਗਸਟਰ ਹੀ ਨਹੀਂ, ਸਗੋਂ ਉਨ੍ਹਾਂ ਦੇ ਸਮਰਥਕ ਵੀ ਕਾਰਵਾਈ ਤੋਂ ਡਰ ਰਹੇ ਹਨ। ਪੁਲਿਸ ਦੀ ਸਰਗਰਮ ਭੂਮਿਕਾ ਅਤੇ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਦਾ ਪੱਧਰ ਇਸ ਅਭਿਆਨ ਦੀ ਸਫਲਤਾ ਨੂੰ ਦਰਸਾਉਂਦਾ ਹੈ।”

ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੇ ਅਭਿਆਨ ਤੋਂ ਪ੍ਰੇਰਣਾ ਲੈਂਦੇ ਹੋਏ ਪੰਜਾਬ ਸਰਕਾਰ ਨੇ ਇਸ ਮੁਹਿੰਮ ਨੂੰ ਸੰਗਠਿਤ ਅਪਰਾਧ ‘ਤੇ ਇੱਕ ਵਿਆਪਕ ਪ੍ਰਹਾਰ ਵਜੋਂ ਤਿਆਰ ਕੀਤਾ ਹੈ। ਇਸ ਆਪਰੇਸ਼ਨ ਵਿੱਚ ਅਪਰਾਧੀਆਂ ਦੀ ਟ੍ਰੈਕਿੰਗ ਅਤੇ ਨਿਗਰਾਨੀ ਲਈ ਆਰਟੀਫ਼ਿਸ਼ਲ ਇੰਟੈਲੀਜੈਂਸ ਸਮੇਤ ਆਧੁਨਿਕ ਤਕਨਾਲੋਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਨਾਲ ਹੀ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਭਰੋਸੇਯੋਗ ਜਾਣਕਾਰੀ ‘ਤੇ ਇਨਾਮ ਦੇਣ ਲਈ ਐਂਟੀ-ਗੈਂਗਸਟਰ ਹੈਲਪਲਾਈਨ (93946-93946) ਵੀ ਸ਼ੁਰੂ ਕੀਤੀ ਗਈ ਹੈ।

ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ, “ਹੁਣ ਪੰਜਾਬ ਪੁਲਿਸ ਕੋਲ ‘ਗੈਂਗਸਟਰਾਂ ‘ਤੇ ਵਾਰ’ ਆਪਰੇਸ਼ਨ ਰਾਹੀਂ ਅਪਰਾਧੀਆਂ ਨੂੰ ਤੇਜ਼ੀ ਨਾਲ ਟ੍ਰੈਕ ਕਰਨ ਲਈ ਵਿਆਪਕ ਡਾਟਾ ਮੌਜੂਦ ਹੈ। ਪੰਜਾਬ ਵਿੱਚ ‘ਗੈਂਗਸਟਰ ਕਲਚਰ’ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਪੁਲਿਸ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਆਪਰੇਸ਼ਨ ਨੇ ਕਈ ਕੇਸਾਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ ਅਤੇ ਹੋਰ ਰਾਜਾਂ ਵਿੱਚ ਅਪਰਾਧਾਂ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਯਕੀਨੀ ਬਣਾਈ ਹੈ। ਇਨ੍ਹਾਂ ਗਿਰੋਹਾਂ ਦੇ ਨੈੱਟਵਰਕ ਅਤੇ ਫੰਡਿੰਗ ਨੂੰ ਕਾਫ਼ੀ ਹੱਦ ਤੱਕ ਪ੍ਰਭਾਵਿਤ ਕੀਤਾ ਗਿਆ ਹੈ ਅਤੇ ਇਹ ਅਭਿਆਨ ਅੱਗੇ ਵੀ ਹੋਰ ਵਧੇਰੇ ਚੌਕਸੀ ਨਾਲ ਜਾਰੀ ਰਹੇਗਾ।”

Tags: BREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

by Ankit
April 20, 2026
0

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ...

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

by Jaspreet Kaur
April 20, 2026
0

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): JEE ਮੇਨ 2026...

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

by Jaspreet Kaur
April 20, 2026
0

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਆਬਕਾਰੀ ਨੀਤੀ ਮਾਮਲੇ ਵਿੱਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

by Ankit
April 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

by Ankit
April 20, 2026
0

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ...

Most Popular

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

by Ankit
1 week ago
0

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 