Chhattisgarh ਵਿੱਚ ਚਾਰਟਰਡ ਪਲੇਨ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ
ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ
ਛੱਤੀਸਗੜ੍ਹ , 20 ਅਪ੍ਰੈਲ 2026 (ਵਿਸ਼ਵ ਵਾਰਤਾ): ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ। ਆਰਾ ਪਹਾੜ ਨਾਲ ਟਕਰਾ ਕੇ ਇੱਕ ਚਾਰਟਰਡ ਜਹਾਜ਼ ਕ੍ਰੈਸ਼ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਦੀ ਪੁਸ਼ਟੀ ਹੋਈ ਹੈ।
ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਜਹਾਜ਼ ਵਿੱਚ ਹੋਰ ਕੋਈ ਯਾਤਰੀ ਮੌਜੂਦ ਸਨ ਜਾਂ ਨਹੀਂ, ਪ੍ਰਸ਼ਾਸਨ ਇਸ ਦੀ ਜਾਣਕਾਰੀ ਜੁਟਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਚਾਰਟਰਡ ਜਹਾਜ਼ ਆਰਾ ਪਹਾੜ ਦੇ ਉੱਪਰੋਂ ਲੰਘ ਰਿਹਾ ਸੀ, ਇਸ ਦੌਰਾਨ ਉਹ ਪਹਾੜ ਦੀਆਂ ਚੋਟੀਆਂ ਨਾਲ ਜਾ ਟਕਰਾਇਆ। ਟੱਕਰ ਤੋਂ ਬਾਅਦ ਜਹਾਜ਼ ਦੇ ਪਰਖੱਚੇ ਉੱਡ ਗਏ। ਘਟਨਾ ਤੋਂ ਬਾਅਦ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























