Punjab: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: 7 ਕਿਲੋ ਹੈਰੋਇਨ ਸਮੇਤ 5 ਗ੍ਰਿਫ਼ਤਾਰ
ਅੰਮ੍ਰਿਤਸਰ, 21 ਅਪ੍ਰੈਲ 2026 – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 7.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਪਾਕਿਸਤਾਨ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਵੰਡ ਲਈ ਉਸਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।
ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਛੇਹਰਟਾ ਅਤੇ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇਰੇ ਤੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















