IPL 2026 SRH vs DC: ਸਨਰਾਈਜ਼ਰਜ਼ ਹੈਦਰਾਬਾਦ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ
– ਅਭਿਸ਼ੇਕ ਸ਼ਰਮਾ ਨੇ ਜੜਿਆ ਸ਼ਾਨਦਾਰ ਸੈਂਕੜਾ; SRH ਨੇ DC ਨੂੰ ਦਿੱਤਾ ਇਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 21 ਅਪ੍ਰੈਲ 2026 (ਵਿਸ਼ਵ ਵਾਰਤਾ) – IPL 2026 ਵਿੱਚ ਅੱਜ 31ਵਾਂ ਮੁਕਾਬਲਾ ਖੇਡਿਆ ਜਾ ਰਿਹਾ ਹੈ, ਜਿਸ ਵਿੱਚ 2016 ਦੀ ਚੈਂਪੀਅਨ ਸਨਰਾਈਜ਼ਰਜ਼ ਹੈਦਰਾਬਾਦ (SRH) ਦਾ ਸਾਹਮਣਾ ਦਿੱਲੀ ਕੈਪੀਟਲਸ (DC) ਨਾਲ ਹੋ ਰਿਹਾ ਹੈ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ, ਜਿਸ ਵਿੱਚ ਦਿੱਲੀ ਕੈਪੀਟਲਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
SRH ਨੇ ਨਿਰਧਾਰਤ 20 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ‘ਤੇ 242 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਅਭਿਸ਼ੇਕ ਸ਼ਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 135 ਦੌੜਾਂ ਦੀ ਨਾਬਾਦ ਸੈਂਕੜੇ ਵਾਲੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ 68 ਗੇਂਦਾਂ ਦੀ ਪਾਰੀ ਵਿੱਚ 10 ਚੌਕੇ ਅਤੇ 10 ਛੱਕੇ ਜੜੇ।ਹੇਨਰਿਕ ਕਲਾਸਨ ਨੇ ਨਾਬਾਦ 37 ਦੌੜਾਂ ਬਣਾਈਆਂ। ਟ੍ਰੈਵਿਸ ਹੈੱਡ ਨੇ 37 ਅਤੇ ਈਸ਼ਾਨ ਕਿਸ਼ਨ ਨੇ 25 ਦੌੜਾਂ ਦਾ ਯੋਗਦਾਨ ਦਿੱਤਾ।
ਦੱਸ ਦਈਏ ਕਿ ਦਿੱਲੀ ਦੀ ਟੀਮ ਵਿੱਚ ਇੱਕ ਬਦਲਾਅ ਕੀਤਾ ਗਿਆ ਹੈ, ਆਕਿਬ ਨਬੀ ਦੀ ਜਗ੍ਹਾ ਨਿਤੀਸ਼ ਰਾਣਾ ਖੇਡ ਰਹੇ ਹਨ। SRH ਦੀ ਟੀਮ ਵਿੱਚ ਵੀ ਬਦਲਾਅ ਹੋਏ ਹਨ, ਪ੍ਰਫੁੱਲ ਹਿੰਗੇ ਦੀ ਜਗ੍ਹਾ ਦਿਲਸ਼ਾਨ ਮਦੁਸ਼ੰਕਾ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























