Punjab : ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
– ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਦੀ ਮਦਦ
ਚੰਡੀਗੜ੍ਹ,23 ਅਪ੍ਰੈਲ 2026 (ਵਿਸ਼ਵ ਵਾਰਤਾ) – ਬੀਤੇ ਹਫ਼ਤੇ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਇਕ ਦਰਦਨਾਕ ਬੱਸ ਹਾਦਸਾ ਵਾਪਰਿਆ ।ਵਿਸਾਖੀ ਮੌਕੇ ਅਨੰਦਪੁਰ ਸਾਹਿਬ ਤੋਂ ਵਾਪਸੀ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਇਸ ਬੱਸ ਹਾਦਸੇ ‘ਚ 9 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ‘ਤੇ ਦੁੱਖ ਜਤਾਇਆ ਹੈ ਅਤੇ ਮ੍ਰਿਤਕਾਂ ਦੇ ਵਾਰਸਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਸੀ ਐਮ ਮਾਨ ਨੇ ਕਿਹਾ ਕਿ “ਇਸ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ ₹2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ ₹50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਸਾਰੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦੀ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























