Raghav ਚੱਢਾ ਦੇ ‘ਆਪ’ ਛੱਡਣ ਮਗਰੋਂ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ
ਨਵੀ ਦਿੱਲੀ , 24 ਅਪ੍ਰੈਲ 2026 (ਵਿਸ਼ਵ ਵਾਰਤਾ) –ਰਾਜ ਸਭਾ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੇ ਅੱਜ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣ ਦੀ ਗੱਲ ਵੀ ਕਹੀ। ਇਸ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਸੋਸ਼ਲ ਮੀਡੀਆ ‘ਐਕਸ’ ‘ਤੇ ਲਿਖਿਆ ਕਿ “ਬੀਜੇਪੀ ਨੇ ਫਿਰ ਤੋਂ ਪੰਜਾਬੀਆਂ ਨਾਲ ਧੋਖਾ ਕੀਤਾ ਹੈ।”

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ‘ਆਪਰੇਸ਼ਨ ਲੋਟਸ’ ਰਾਹੀਂ ਪੰਜਾਬ ਵਿੱਚ ਘਟੀਆ ਖੇਡ ਖੇਡ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਾਨਦਾਰ ਕੰਮ ਕੀਤਾ ਹੈ, ਜਿਸ ਦੇ ਸਾਹਮਣੇ ਹੁਣ ਭਾਜਪਾ ਨੇ ਆਪਣੀ ਘਟੀਆ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜੋ ਸੱਤ ਰਾਜ ਸਭਾ ਮੈਂਬਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਦੇ ਨਾਮ ਪੰਜਾਬ ਦੇ ਲੋਕਾਂ ਨੂੰ ਯਾਦ ਰੱਖਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਬਕ ਸਿਖਾਉਣਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























