Raghav ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਭਾਜਪਾ ‘ਚ ਹੋਏ ਸ਼ਾਮਲ
ਨਵੀ ਦਿੱਲੀ , 24 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਰਾਘਵ ਚੱਢਾ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਰਾਘਵ ਚੱਢਾ ਦੇ ਨਾਲ ਨਾਲ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਰਾਘਵ ਚੱਢਾ ਜਿਵੇਂ ਹੀ ਭਾਜਪਾ ਹੈੱਡਕੁਆਰਟਰ ਪਹੁੰਚੇ, ਉੱਥੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਿਸ ਤੋਂ ਬਾਅਦ ਨਿਤਿਨ ਨਿਬਿਨ ਨੇ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮਿਠਾਈ ਖੁਆਈ।
ਇਸ ਤੋਂ ਪਹਿਲਾ ਰਾਜ ਸਭਾ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੇ ਅੱਜ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣ ਦੀ ਗੱਲ ਵੀ ਕਹੀ ਸੀ।























