Punjab: ਆਰਜ਼ੂ ਬਿਸ਼ਨੋਈ (ਲਾਰੈਂਸ ਗੈਂਗ) ਦਾ ਸਾਥੀ ਗ੍ਰਿਫ਼ਤਾਰ, 32 ਬੋਰ ਪਿਸਤੌਲ ਸਮੇਤ 3 ਜ਼ਿੰਦਾ ਕਾਰਤੂਸ ਬਰਾਮਦ
ਚੰਡੀਗੜ੍ਹ, 25 ਅਪ੍ਰੈਲ 2026 – ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, ਇੱਕ ਅੰਤਰ-ਰਾਜੀ ਅਪਰਾਧਿਕ ਨੈੱਟਵਰਕ ਨਾਲ ਜੁੜੇ ਗੈਂਗਸਟਰ ਆਰਜ਼ੂ ਬਿਸ਼ਨੋਈ (ਲਾਰੈਂਸ ਗੈਂਗ) ਦੇ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਇੱਕ .32 ਬੋਰ ਪਿਸਤੌਲ ਸਮੇਤ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਦੋਸ਼ੀ ਰਾਜਸਥਾਨ ਵਿੱਚ ਹੋਏ ਇੱਕ ਕਤਲ ਕੇਸ ਵਿੱਚ ਲੋੜੀਂਦਾ ਸੀ, ਜਿਸਦੀ ਗ੍ਰਿਫ਼ਤਾਰੀ ਲਈ ਨਕਦ ਇਨਾਮ ਦਾ ਐਲਾਨ ਕੀਤਾ ਗਿਆ ਸੀ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕ ਨੂੰ ਖਤਮ ਕਰਨ, ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























