• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

4 months ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

2 minutes ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

2 minutes ago
ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

2 minutes ago
ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

2 minutes ago
ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

27 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

30 minutes ago
Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ

Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ

38 minutes ago
Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

1 hour ago
National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

1 hour ago
India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

2 hours ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

3 hours ago
International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

3 hours ago
Hindi News
English News
Wednesday, August 19, 2026
No Result
View All Result
32 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 25, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

  • ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪ੍ਰਦੂਸ਼ਣ ਕੰਟਰੋਲ ਅਤੇ ਲੰਬਿਤ ਜਲ ਪ੍ਰਾਜੈਕਟਾਂ ਨੂੰ ਬਿਨਾਂ ਦੇਰੀ ਦੇ ਪੂਰਾ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 25 ਅਪ੍ਰੈਲ (ਵਿਸ਼ਵ ਵਾਰਤਾ);- ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਤੇਜ਼ ਕਰਨ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਬਾਰਿਸ਼ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਹੋਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ, “ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਯਮਤ ਤੌਰ ‘ਤੇ ਡੀ-ਸਿਲਟਿੰਗ, ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਮਾਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਵਿੱਚ ਸਹਾਈ ਹੋਵੇਗਾ ਅਤੇ ਹਰੇਕ ਅਧਿਕਾਰੀ ਇਸ ਕੰਮ ਲਈ ਨਿੱਜੀ ਤੌਰ ‘ਤੇ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਦੀ ਸਫ਼ਾਈ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ।”

ਬੁੱਢੇ ਨਾਲੇ ਦੀ ਸਫਾਈ ਬਾਰੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਪਵਿੱਤਰ ਬੁੱਢੇ ਨਾਲੇ ਦੇ ਪਾਣੀ ਨੂੰ ਲੁਧਿਆਣਾ ਸ਼ਹਿਰ ਦੇ ਸ਼ੁਰੂਆਤੀ ਬਿੰਦੂ ਤੱਕ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਬਿੰਦੂ ਤੋਂ ਅੱਗੇ ਸਫ਼ਾਈ ਦਾ ਕੰਮ ਜਾਰੀ ਹੈ। ਡੇਅਰੀਆਂ ਤੋਂ ਬੁੱਢੇ ਨਾਲੇ ਵਿੱਚ ਜਾਣ ਵਾਲੇ ਗੋਹੇ ਦੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਗਰ ਨਿਗਮ ਨੂੰ ਡੇਅਰੀਆਂ ਤੋਂ ਗੋਹਾ ਸਹੀ ਢੰਗ ਨਾਲ ਚੁਕਾਉਣਾ ਚਾਹੀਦਾ ਹੈ ਅਤੇ ਡੇਅਰੀ ਮਾਲਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।”

ਬੁਨਿਆਦੀ ਢਾਂਚੇ ਦੇ ਰਹਿੰਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ, “ਹੇਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਣਾ ਚਾਹੀਦਾ ਹੈ। ਤਾਜਪੁਰ ਵਿਖੇ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਲਈ 2.5 ਏਕੜ ਜ਼ਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਨਗਰ ਨਿਗਮ, ਪੀ.ਐਸ.ਆਈ.ਈ.ਸੀ. ਅਤੇ ਪੇਡਾ ਦੁਆਰਾ ਇੱਕ ਹਫ਼ਤੇ ਦੇ ਅੰਦਰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਉਦਯੋਗਿਕ ਗੰਦੇ ਪਾਣੀ ਨੂੰ ਸਹੀ ਢੰਗ ਨਾਲ ਟਰੀਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਪ੍ਰਦੂਸ਼ਣ ਬੋਰਡ ਦੁਆਰਾ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸੂਬੇ ਭਰ ਵਿੱਚ ਡਰੇਨਾਂ ਵਿੱਚ ਪ੍ਰਦੂਸ਼ਿਤ ਪਾਣੀ ਦਾਖ਼ਲ ਹੋਣ ਵਾਲੀ ਲਾਪਰਵਾਹੀ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।”

ਪਾਣੀ ਦੇ ਵਹਾਅ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਿੱਟੀ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਣ ਲਈ ਸਿੰਬਲੀ ਵਿਖੇ ਰੈਗੂਲੇਟਰ ਚਾਲੂ ਕੀਤਾ ਜਾਣਾ ਚਾਹੀਦਾ ਹੈ। ਜਲੰਧਰ ਰਾਸ਼ਟਰੀ ਰਾਜਮਾਰਗ 44 ‘ਤੇ ਬਣੀਆਂ ਪੁਲੀਆਂ ਵਿੱਚ ਤੁਰੰਤ ਤਕਨੀਕੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਕਾਲਾ ਸੰਘਿਆਂ ਡਰੇਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ 100 ਕਿਊਸਿਕ ਪਾਣੀ ਛੱਡਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਟੋਨ ਲਾਈਨਿੰਗ ਦਾ ਕੰਮ ਪੂਰਾ ਹੋ ਗਿਆ ਹੈ।”

ਮੁੱਖ ਮੰਤਰੀ ਨੇ ਹਦਾਇਤ ਦਿੱਤੀ, “ਡੇਅਰੀ ਰਹਿੰਦ-ਖੂੰਹਦ ਨੂੰ ਨਾਲੀਆਂ ਵਿੱਚ ਸੁੱਟਣ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਦਾ ਮਾਮਲਾ ਕੇਂਦਰੀ ਪੇਂਡੂ ਵਿਕਾਸ ਮੰਤਰੀ ਕੋਲ ਉਠਾਇਆ ਜਾਵੇਗਾ। 117.75 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਇਹ ਪ੍ਰਾਜੈਕਟ ਨਾਬਾਰਡ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਤੇ ਕਿਹਾ, “ਅੱਜ ਲੁਧਿਆਣਾ ਦੇ ਬੁੱਢੇ ਨਾਲੇ, ਕਾਲਾ ਸੰਘਿਆਂ ਡਰੇਨ ਅਤੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਫ਼ਾਈ ਸਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।”

ਇਸ ਪੋਸਟ ਵਿੱਚ ਕਿਹਾ ਗਿਆ ਕਿ “ਅਧਿਕਾਰੀਆਂ ਨੂੰ ਸਤਲੁਜ ਅਤੇ ਹੋਰ ਮੌਸਮੀ ਨਦੀਆਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ​​ਕਰਨ ਅਤੇ ਬੁੱਢੇ ਨਾਲੇ ਲਈ ਐਸ.ਟੀ.ਪੀ. ਪ੍ਰਾਜੈਕਟਾਂ ਨੂੰ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਆਉਣ ਵਾਲੇ ਦਿਨਾਂ ਵਿੱਚ ਮਹੱਤਵਪੂਰਨ ਸੁਧਾਰ ਦਿਖਾਈ ਦੇਣਗੇ। ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।”

Tags: BREAKING NEWSBreaking news in PunjabiLatest Punjab news in PunjabiPUNJABPUNJAB CMPunjab CM Bhagwant Manntop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
August 19, 2026
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

by Navjot
August 19, 2026
0

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ ਜੇਨੇਵਾ, 19 ਅਗਸਤ (ਵਿਸ਼ਵ ਵਾਰਤਾ) ਵਿਸ਼ਵ ਸਿਹਤ ਸੰਗਠਨ...

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

by Navjot
August 19, 2026
0

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ   ਬੋਗੋਟਾ, 19 ਅਗਸਤ (ਵਿਸ਼ਵ  ਵਾਰਤਾ) ਸਥਾਨਕ ਅਧਿਕਾਰੀਆਂ ਦੇ...

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

by Navjot
August 19, 2026
0

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ) ਸਰਕਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
August 19, 2026
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 