ਸਿਆਸੀ ਲਾਹੇ ਲਈ ਖਾਲੜਾ ਦੀ ਸ਼ਹਾਦਤ ਨਾਲ ਕੋਝਾ ਮਜ਼ਾਕ ਕਰ ਰਹੇ ਹਨ ਖਹਿਰਾ-ਅਮਨ ਅਰੋੜਾ
ਚੰਡੀਗੜ੍ਹ/ਤਰਨਤਾਰਨ 20 ਅਪ੍ਰੈਲ 2019
ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਸੁਖਪਾਲ ਸਿੰਘ ਖਹਿਰਾ ਉੱਤੇ ਗੰਭੀਰ ਦੋਸ਼ ਲਗਾਏ ਹਨ ਕਿ ਆਪਣੇ ਨਿੱਜੀ ਸਿਆਸੀ ਲਾਹੇ ਲਈ ਖਹਿਰਾ ਸਰਦਾਰ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨਾਲ ਕੋਝਾ ਮਜ਼ਾਕ ਕਰ ਰਹੇ ਹਨ।
ਤਰਨਤਾਰਨ ਵਿੱਚ ‘ਆਪ’ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਦੇ ਚੋਣ ਪ੍ਰਚਾਰ ਲਈ ਪਹੁੰਚੇ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਅਪੀਲ ਕੀਤੀ ਕਿ ਬੀਬੀ ਖਾਲੜਾ ਵੱਲੋਂ ਆਪਣੀ ਪਤੀ ਜਸਵੰਤ ਸਿੰਘ ਖਾਲੜਾ ਲਈ ਇਹ ਸੱਚੀ ਸ਼ਰਧਾਂਜਲੀ ਹੋਵੇਗੀ, ਜੇਕਰ ਉਹ ਖਹਿਰਾ ਦੀ ਪਾਰਟੀ ਦੀ ਟਿਕਟ ਵਾਪਸ ਕਰ ਦਿੰਦੇ ਹਨ।