Big News: MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ
ਚੰਡੀਗੜ੍ਹ, 26 ਅਪ੍ਰੈਲ 2026 – ਪੰਜਾਬ ਦੀ ‘ਆਪ’ ਸਰਕਾਰ ਨੇ ਪਾਰਟੀ ਛੱਡਣ ਵਾਲੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੀ Y ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਪੰਜਾਬ ਸਰਕਾਰ ਵੱਲੋਂ ਇਹ ਹੁਕਮ ਪਾਸ ਹੁੰਦੇ ਹੀ ਉਨ੍ਹਾਂ ਦੇ ਜਲੰਧਰ ਸਥਿਤ ਘਰ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਤੁਰੰਤ ਵਾਪਸ ਆ ਗਏ ਸੀ। ਜਿਸ ਤੋਂ ਤੁਰੰਤ ਬਾਅਦ, ਕੇਂਦਰ ਸਰਕਾਰ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੂੰ CRPF ਸੁਰੱਖਿਆ ਦੇ ਦਿੱਤੀ ਹੈ। ਹੁਣ ਹਰਭਜਨ ਸਿੰਘ ਭੱਜੀ ਦੇ ਘਰ ਬਾਹਰ CRPF ਜਵਾਨ ਸੁਰੱਖਿਆ ਤਾਇਨਾਤ ਹੋ ਗਏ ਹਨ।
ਹਾਲਾਂਕਿ ਹਰਭਜਨ ਸਿੰਘ ਨੇ ਅਜੇ ਤੱਕ ‘ਆਪ’ ਛੱਡਣ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕੁਝ ਨਹੀਂ ਕਿਹਾ ਹੈ, ਪਰ ਰਾਘਵ ਚੱਢਾ ਨੇ ਉਨ੍ਹਾਂ ਦੇ ਆਪਣੇ ਨਾਲ ਹੋਣ ਦਾ ਦਾਅਵਾ ਕੀਤਾ ਹੈ। ਹਰਭਜਨ ਸਿੰਘ ਤੋਂ ਪਹਿਲਾਂ, ‘ਆਪ’ ਸਰਕਾਰ ਨੇ ਵੀ ਰਾਘਵ ਚੱਢਾ ਦੀ Y ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਸੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਇਹੀ ਸੁਰੱਖਿਆ ਦਿੱਤੀ ਗਈ ਸੀ। ਭੱਜੀ ਨੂੰ ਕੇਂਦਰ ਸਰਕਾਰ ਤੋਂ ਸੁਰੱਖਿਆ ਮਿਲਣ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























