Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
– ਪਿਹੋਵਾ ਵਿਖੇ ਸਹੁਰੇ ਪਰਿਵਾਰ ਦੇ ਨਿੱਜੀ ਸਮਾਗਮ ‘ਚ ਹੋਏ ਸ਼ਾਮਲ
ਚੰਡੀਗੜ੍ਹ, 26 ਅਪ੍ਰੈਲ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਸਹੁਰੇ ਘਰ ਹਰਿਆਣਾ ਦੇ ਪਿਹੋਵਾ ਪਹੁੰਚੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਬੇਟੀ ਨਿਆਮਤ ਕੌਰ ਵੀ ਮੌਜੂਦ ਹਨ। ਮੀਡੀਆ ਰਿਪੋਰਟਸ ਅਨੁਸਾਰ ਉਹ ਇੱਥੇ ਇੱਕ ਪਰਿਵਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਹਨ। ਪ੍ਰੋਗਰਾਮ ਕੀ ਹੈ? ਇਸ ਬਾਰੇ ਪਰਿਵਾਰ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਬਿਲਕੁਲ ਸਾਧਾਰਨ ਪ੍ਰੋਗਰਾਮ ਰੱਖਿਆ ਗਿਆ ਹੈ। ਸਿਰਫ਼ ਘਰ-ਪਰਿਵਾਰ ਦੇ ਲੋਕ ਹੀ ਪ੍ਰੋਗਰਾਮ ਵਿੱਚ ਮੌਜੂਦ ਰਹਿਣਗੇ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਇਸ ਇਲਾਕੇ ਵਿੱਚ ਐਂਟਰੀ ਬੈਨ ਕੀਤੀ ਹੋਈ ਹੈ। ਦੱਸ ਦਈਏ ਕਿ ਸੀਐਮ ਮਾਨ ਦੀ ਆਮਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਪੁਲਿਸ ਅਲਰਟ ਮੋਡ ‘ਤੇ ਹੈ । ਇਸ ਤੋਂ ਪਹਿਲਾ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ 7 ਜੁਲਾਈ 2022 ਨੂੰ ਚੰਡੀਗੜ੍ਹ ਵਿੱਚ ਹੋਇਆ ਸੀ। ਵਿਆਹ ਦੇ ਕਰੀਬ ਦੋ ਸਾਲ ਬਾਅਦ ਮਾਰਚ 2024 ਵਿੱਚ ਉਨ੍ਹਾਂ ਦੇ ਘਰ ਬੇਟੀ ‘ਨਿਆਮਤ’ ਦਾ ਜਨਮ ਹੋਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























