Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ
- ਕੇਂਦਰੀ ਰੱਖਿਆ ਮੰਤਰੀ Rajnath Singh ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ): ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ 2 ਦਿਨਾਂ ਦਿੱਲੀ ਦੌਰੇ ‘ਤੇ ਹਨ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਗਈ।

ਇਸ ਸੰਬੰਧੀ ਪੰਜਾਬ ਰਾਜਪਾਲ ਕਟਾਰੀਆ ਨੇ ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ “ਨਵੀਂ ਦਿੱਲੀ ਦੇ ਦੋ ਦਿਨਾਂ ਦੌਰੇ ਦੌਰਾਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਜੀ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਵੱਖ-ਵੱਖ ਸਮਕਾਲੀ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























