Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ
– ਪੌੜੀਆਂ ‘ਚੋਂ ਮਿਲੀ ਲਾਸ਼! ਪਰਿਵਾਰ ਦਾ ਰੋ-ਰੋ ਬੁਰਾ ਹਾਲ
ਕੈਨੇਡਾ, 27 ਅਪ੍ਰੈਲ (ਵਿਸ਼ਵ ਵਾਰਤਾ): ਬਰੈਂਪਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਪ੍ਰਤਿਭਾ (29) ਵਜੋਂ ਹੋਈ ਹੈ, ਜੋ ਮਲੇਰਕੋਟਲਾ ਦੇ ਅਹਿਮਦਗੜ੍ਹ ਦੀ ਰਹਿਣ ਵਾਲੀ ਸੀ। ਉਸਦੀ ਲਾਸ਼ ਘਰ ਦੀਆਂ ਪੌੜੀਆਂ ਤੋਂ ਬਰਾਮਦ ਹੋਈ।
ਦੱਸਿਆ ਜਾ ਰਿਹਾ ਹੈ ਕਿ ਪ੍ਰਤਿਭਾ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਕੈਨੇਡਾ ਗਈ ਸੀ। ਪ੍ਰਤਿਭਾ ਗੁਪਤਾ ਪੜ੍ਹਾਈ ਵਿੱਚ ਬਹੁਤ ਹੀ ਹੋਣਹਾਰ ਸੀ। ਉਹ MSc ਮੈਥਸ ਵਿੱਚ ਗੋਲਡ ਮੈਡਲਿਸਟ ਸੀ ਅਤੇ ਵਿਦੇਸ਼ ਜਾਣ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਅਧਿਆਪਕਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਸ਼ਨੀਵਾਰ ਨੂੰ ਬੇਟੀ ਨਾਲ ਫ਼ੋਨ ‘ਤੇ ਲੰਬੀ ਗੱਲਬਾਤ ਹੋਈ ਸੀ। ਉਹ ਆਪਣੇ ਕੰਮ ਅਤੇ ਜ਼ਿੰਦਗੀ ਨੂੰ ਲੈ ਕੇ ਕਾਫੀ ਖੁਸ਼ ਸੀ। ਪਰ ਸ਼ਾਮ ਹੁੰਦੇ ਹੀ ਸਥਿਤੀ ਬਦਲ ਗਈ। ਉਸਦੇ ਮੋਬਾਈਲ ‘ਤੇ ਕਈ ਵਾਰ ਫ਼ੋਨ ਕੀਤੇ ਗਏ, ਪਰ ਦੂਜੇ ਪਾਸਿਓਂ ਕੋਈ ਜਵਾਬ ਨਹੀਂ ਆਇਆ।
ਉਨ੍ਹਾਂ ਦੱਸਿਆ ਕਿ ਉਹ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਵਿੱਚ ਕੰਮ ਕਰਦੀ ਸੀ, ਇਸ ਲਈ ਉਨ੍ਹਾਂ ਨੇ ਕੰਪਨੀ ਦੇ ਕਰਮਚਾਰੀ ਨੂੰ ਫ਼ੋਨ ਕੀਤਾ। ਕੰਪਨੀ ਦੇ ਅਧਿਕਾਰੀਆਂ ਨੇ ਤੁਰੰਤ ਕੈਨੇਡੀਅਨ ਪੁਲਿਸ ਨਾਲ ਸੰਪਰਕ ਕਰਕੇ ਦਖਲ ਦੇਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਇਸ ਘਟਨਾ ਦਾ ਪਤਾ ਲੱਗਿਆ। ਬਰੈਂਪਟਨ ਪੁਲਿਸ ਨੇ ਇਸ ਮਾਮਲੇ ਵਿੱਚ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਮ੍ਰਿਤਕਾ ਦੀ ਰੋਜ਼ਾਨਾ ਦੀ ਰੁਟੀਨ ਅਤੇ ਉਸਦੇ ਨਜ਼ਦੀਕੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਪਰਿਵਾਰ ਨੇ ਬੇਟੀ ਦੀ ਦੇਹ ਵਾਪਸ ਲਿਆਉਣ ਲਈ ਭਾਰਤ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।























