Breaking: ਗੁਰਦਾਸਪੁਰ ਦੇ ਇੱਕ ਪਿੰਡ ‘ਚ ਚੱਲੀਆਂ ਗੋਲੀਆਂ, ਦੋ ਹਲਾਕ
ਗੁਰਦਾਸਪੁਰ, 28 ਅਪ੍ਰੈਲ 2026 – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੋਮਾ ‘ਚ ਸੋਮਵਾਰ ਰਾਤ ਨੂੰ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ‘ਚ ਦੋ ਜਣੇ ਹਲਾਕ ਹੋ ਗਏ ਹਨ, ਜਿਸ ਦੀ ਪੁਸ਼ਟੀ ਥਾਣਾ ਘੁਮਾਣ ਦੀ ਪੁਲਿਸ ਵੱਲੋਂ ਕੀਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਕਸ਼ਮੀਰ ਸਿੰਘ ਅਤੇ ਜੁਗਰਾਜ ਸਿੰਘ ਪਿੰਡ ਭੋਮਾ ਵੱਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਭੋਮਾ ਤੋਂ ਪੇਰੋਸ਼ਾਹ ਨੂੰ ਜਾਣ ਵਾਲੇ ਰਸਤੇ ‘ਤੇ 2 ਮੋਟਰਸਾਈਕਲਾਂ ‘ਤੇ ਸਵਾਰ 6 ਵਿਅਕਤੀਆਂ ਵਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ, ਜਿਸ ਵਿਚ ਦੋ ਜਣੇ ਮੌਕੇ ‘ਤੇ ਹੀ ਹਲਾਕ ਹੋ ਗਏ। ਜਦੋਂ ਕਿ ਇਸ ਹਮਲੇ ‘ਚ ਇੱਕ ਹੋਰ ਵਿਅਕਤੀ ਨੂੰ ਗੰਭੀਰ ਜ਼ਖਮੀ ਹੋਇਆ ਹੈ ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਵਾਰਦਾਤ ਦੀ ਖਬਰ ਮਿਲਣ ਤੋਂ ਬਾਅਦ ਥਾਣਾ ਘੁਮਾਣ ਦੇ ਐਸਐਚਓ ਹਰਜਿੰਦਰ ਸਿੰਘ ਦਿਓਲ ਆਪਣੀ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਹਮਲਾ ਕਿਉਂ ਅਤੇ ਕਿੰਨਾ ਨੇ ਕੀਤਾ ਜਾਵੇ ਇਸ ਬਾਰੇ ਕੋਈ ਵੀ ਜਾਣਕਰੀ ਸ੍ਹਾਮਣੇ ਨਹੀਂ ਆਈ ਹੈ। ਪੁਲਿਸ ਦਾ ਕਹਿਣਾ ਹੈ ਜਲਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ ਅਤੇ ਜਲਦ ਹੀ ਪੂਰੇ ਮਾਮਲੇ ਦਾ ਖੁਲਾਸਾ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















