Punjab: ਪੰਜਾਬ ਦੇ ਆਪ ਵਿਧਾਇਕਾਂ ਦੀ ਅਹਿਮ ਮੀਟਿੰਗ ਕੱਲ੍ਹ ਜਲੰਧਰ ‘ਚ, ਲਏ ਜਾਣਗੇ ਕਈ ਅਹਿਮ ਫੈਸਲੇ
ਚੰਡੀਗੜ੍ਹ, 28 ਅਪ੍ਰੈਲ 2026 – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਕੱਲ੍ਹ 29 ਅਪ੍ਰੈਲ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਜਲੰਧਰ ਬੁਲਾਇਆ ਹੈ। ਸਿਸੋਦੀਆ ਵੱਲੋਂ ਵਿਧਾਇਕਾਂ ਤੋਂ ਬਿਨਾਂ ਬਲਾਕ ਆਬਜ਼ਰਵਰਾਂ ਅਤੇ ਫਰੰਟਲ ਸੰਗਠਨਾਂ ਦੇ ਮੁਖੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਹਾਲਾਂਕਿ ਇਸ ਮੀਟਿੰਗ ਦਾ ਕੋਈ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਸੱਤ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ਤੋਂ ਬਾਅਦ ਵਿਧਾਇਕਾਂ ਦੇ ਮੂਡ ਦਾ ਮੁਲਾਂਕਣ ਕਰੇਗੀ। ਹਾਲਾਂਕਿ ਇਹ ਮੀਟਿੰਗ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹੋ ਸਕਦੀ ਹੈ ਕਿਉਕਿ ਇਹ ਚੋਣਾਂ ਵੀ ਨੇੜੇ ਆ ਰਹੀਆਂ ਹਨ।
ਦੱਸ ਦਈਏ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ, ਚੱਢਾ ਦੇ ਕਰੀਬੀ ਸਹਿਯੋਗੀਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਮੌਜੂਦਾ 94 ‘ਆਪ’ ਵਿਧਾਇਕਾਂ ਵਿੱਚੋਂ 60+ ਰਾਘਵ ਚੱਢਾ ਦੇ ਸੰਪਰਕ ਵਿੱਚ ਸਨ। ਹਾਲਾਂਕਿ, ਚੱਢਾ ਨੇ ਇਸ ‘ਤੇ ਖੁੱਲ੍ਹ ਕੇ ਕੋਈ ਟਿੱਪਣੀ ਨਹੀਂ ਕੀਤੀ ਹੈ ਨਾ ਹੀ ਮੁੜ ਕੇ ਕੋਈ ਬਿਆਨ ਦਿੱਤਾ ਹੈ ਅਤੇ ਨਾ ਹੀ ਪੰਜਾਬ ‘ਚ ਅਜਿਹੀ ਕੋਈ ਵੀ ਹਲਚਲ ਮਹਿਸੂਸ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























