Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ
– ਵਧ ਸਕਦੀਆਂ ਨੇ ਕੰਗਨਾ ਦੀਆਂ ਮੁਸ਼ਕਲਾਂ!
ਚੰਡੀਗੜ੍ਹ, 28 ਅਪ੍ਰੈਲ 2026 (ਵਿਸ਼ਵ ਵਾਰਤਾ): ਬਠਿੰਡਾ ਅਦਾਲਤ ਵਿੱਚ ਕੰਗਨਾ ਰਣੌਤ ਮਾਣਹਾਨੀ ਮਾਮਲੇ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 12 ਮਈ ਦੀ ਤਰੀਕ ਤੈਅ ਕੀਤੀ ਹੈ। ਇਸ ਦੌਰਾਨ ਕੰਗਨਾ ਦਾ ਪਾਸਪੋਰਟ ਜ਼ਬਤ ਕਰਨ ਦੇ ਮੁੱਦੇ ‘ਤੇ ਵੀ ਬਹਿਸ ਹੋ ਸਕਦੀ ਹੈ।
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਨੂੰ ਅੱਜ ਬਠਿੰਡਾ ਕੋਰਟ ਵਿੱਚ ਪੇਸ਼ ਹੋਣਾ ਸੀ। ਉਨ੍ਹਾਂ ਦੇ ਵਕੀਲ ਨੇ ਮਾਣਹਾਨੀ ਮਾਮਲੇ ਦੇ ਮੁੱਖ ਗਵਾਹ, ਕਿਸਾਨ ਸੁਰਜੀਤ ਸਿੰਘ ਫੂਲ ਤੋਂ ਸਵਾਲ-ਜਵਾਬ ਕਰਨੇ ਸਨ। ਹਾਲਾਂਕਿ, ਸੁਰਜੀਤ ਸਿੰਘ ਫੂਲ ਖ਼ਰਾਬ ਸਿਹਤ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਸੁਰਜੀਤ ਸਿੰਘ ਦੀ ਗ਼ੈਰ-ਹਾਜ਼ਰੀ ਕਾਰਨ, ਕੰਗਨਾ ਰਣੌਤ ਦੇ ਵਕੀਲ ਨੇ ਮਾਤਾ ਮਹਿੰਦਰ ਕੌਰ ਅਤੇ ਇੱਕ ਹੋਰ ਗਵਾਹ ਤੋਂ ਸਵਾਲ-ਜਵਾਬ ਕਰਨ ਲਈ ਅਗਲੀ ਤਰੀਕ ਮੰਗੀ।
ਦੱਸ ਦਈਏ ਕਿ ਇਹ ਮਾਮਲਾ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ। ਦਿੱਲੀ ਵਿੱਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ, ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਨਿਵਾਸੀ ਬੇਬੇ ਮਹਿੰਦਰ ਕੌਰ ਨੇ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮਹਿੰਦਰ ਕੌਰ ਵਿਰੁੱਧ ਇੱਕ ਪੋਸਟ ਪਾਈ ਸੀ। ਇਸ ਪੋਸਟ ਵਿੱਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ ਕਿ ਅਜਿਹੀਆਂ ਔਰਤਾਂ ਧਰਨੇ ‘ਤੇ 100-100 ਰੁਪਏ ਲੈ ਕੇ ਆਉਂਦੀਆਂ ਹਨ। ਇਸ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























