• Latest
  • Trending
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

7 hours ago
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

2 hours ago
IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

3 hours ago
ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

3 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
DA-DR Hike : ਮੁਲਾਜ਼ਮਾਂ ਦੀ ਹੋਈ ਬੱਲੇ-ਬੱਲੇ! ਸੂਬਾ ਸਰਕਾਰ ਨੇ ਵਧਾਇਆ ਡੀਏ ਅਤੇ ਡੀਆਰ

DA-DR Hike : ਮੁਲਾਜ਼ਮਾਂ ਦੀ ਹੋਈ ਬੱਲੇ-ਬੱਲੇ! ਸੂਬਾ ਸਰਕਾਰ ਨੇ ਵਧਾਇਆ ਡੀਏ ਅਤੇ ਡੀਆਰ

4 hours ago
IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

5 hours ago
Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

5 hours ago
Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

6 hours ago
Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

6 hours ago
IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

7 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

7 hours ago
Hindi News
English News
Wednesday, April 29, 2026
No Result
View All Result
24 °c
Chandigarh
30 ° Wed
30 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ

April 28, 2026
in ਖਬਰਾਂ, ਪੰਜਾਬ
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

-ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ

-ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ- ਡੀਆਈਜੀ ਚਾਹਲ

-12 ਘੰਟਿਆਂ ਦੇ ਵਿੱਚ ਅਹਿਮ ਸਨਸਨੀਖੇਜ਼ ਮਾਮਲਾ ਹੱਲ-ਐਸ ਐਸ ਪੀ ਸ਼ਰਮਾ

ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ (ਵਿਸ਼ਵ ਵਾਰਤਾ);- ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ ਅੱਤਵਾਦੀ ਮੌਡਿਉਲ ਦੇ 4 ਪੇਸ਼ੇਵਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਖੁਲਾਸਾ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਲਈ ਪਟਿਆਲਾ ਦੇ ਐਸ ਪੀ (ਸਥਾਨਕ) ਵੈਭਵ ਚੌਧਰੀ ਦੀ ਨਿਗਰਾਨੀ ਹੇਠ ਡੀ ਐਸ ਪੀ ਡੀ ਸੁਖਅਮ੍ਰਿੰਤ ਸਿੰਘ ਰੰਧਾਵਾ, ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਸੀਆਈਏ ਸਮਾਣਾ ਦੇ ਇੰਚਾਰਜ, ਇੰਸਪੈਕਟਰ ਅੰਕੁਰਦੀਪ ਸਿੰਘ, ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋ, ਇੰਚਾਰਜ ਸਪੈਸਲ ਸੈਲ ਰਾਜਪੁਰਾ ਐਸਆਈ ਮਨਪ੍ਰੀਤ ਸਿੰਘ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਦੀਆਂ ਟੀਮਾਂ ਨੇ ਬਹੁਤ ਹੀ ਪੇਸ਼ੇਵਰ ਪਹੁੰਚ ਅਪਣਾਉਂਦੇ ਹੋਏ ਇਸ ਮਾਮਲੇ ਵਿੱਚ ਦੋਸ਼ੀਆਂ ਪਰਦੀਪ ਸਿੰਘ ਖ਼ਾਲਸਾ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ਨੰਬਰ 1 ਡਾਕਟਰ ਨਿਸਾਨ ਸਿੰਘ ਵਾਲੀ ਗਲੀ, ਬੈਕ ਸਾਇਡ ਸਿੱਧੂ ਹਸਪਤਾਲ ਮਾਨਸਾ, ਕੁਲਵਿੰਦਰ ਸਿੰਘ ਬੱਗਾ ਪੁੱਤਰ ਸੀਰਾ ਸਿੰਘ ਵਾਸੀ ਬੱਪੀਆਨਾ ਜ਼ਿਲ੍ਹਾ ਮਾਨਸਾ, ਸਤਨਾਮ ਸਿੰਘ ਸੱਤਾ ਪੁੱਤਰ ਲਖਵਿੰਦਰ ਸਿੰਘ ਵਾਸੀ ਪੰਜਵੜ੍ਹ ਜਿਲਾ ਤਰਨਤਾਰਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਾਬਾ ਬਿਧੀ ਚੰਦ ਨਗਰ ਮੁਰਾਦਪੁਰ ਖੁਰਦ ਗੋਇੰਦਵਾਲ, ਬਾਈਪਾਸ ਥਾਣਾ ਸਿਟੀ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਆਈਜੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਭਾਰੀ ਮਾਤਰਾਂ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕੀਤਾ ਗਿਆ ਹੈ, ਜੋ ਕਿ ਇੰਨ੍ਹਾਂ ਨੇ ਸਰਹੱਦ ਪਾਰ ਬੈਠੇ ਆਪਣੇ ਅੱਤਵਾਦੀ ਹੈਡਲਰਾਂ ਦੀ ਮੱਦਦ ਨਾਲ ਹਾਸਲ ਕੀਤਾ ਹੈ, ਜਿਸ ਵਿੱਚ ਇਕ ਬੰਬ, 2 ਪਿਸਟਲ ਸਮੇਤ ਜਿੰਦਾ ਰੌਂਦ, ਆਈਈਡੀ ਦੀ ਵਰਤੋ ਵਿੱਚ ਅਉਣ ਵਾਲਾ ਸਮਾਨ ਅਤੇ ਮਲੇਸ਼ੀਆ ਬੈਠੇ ਹੈਡਲਰਾਂ ਨਾਲ ਗੱਲਬਾਤ ਕਰਨ ਲਈ ਵਰਤਿਆ ਜਾਣ ਵਾਲਾ ਲੈਪਟਾਪ ਅਤੇ ਹੋਰ ਤਕਨੀਕੀ ਸਮੱਗਰੀ ਬਰਾਮਦ ਕੀਤੀ ਹੈ।

ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਅੱਤਵਾਦੀ ਮਡਿਉਲ ਦਾ ਮੁੱਖ ਸਰਗਣਾ ਪਰਦੀਪ ਸਿੰਘ ਖ਼ਾਲਸਾ ਹੈ ਜਿਸਨੇ ਖਾਲਿਸਤਾਨੀ ਵਿਚਾਰਧਾਰਾ ਤੋਂ ਪ੍ਰਭਾਵਤ ਹੋਕੇ “ਚੱਲਦਾ ਵਹੀਰ ਚੱਕਰਵਰਤੀ , ਅਟਾਰੀਏ” ਜੱਥੇਬੰਦੀ ਬਣਾਈ ਹੋਈ ਸੀ, ਅਤੇ ਇਹ ਵਿਦੇਸ਼ ਮਲੇਸ਼ੀਆ ਵਿੱਚ ਬੈਠੇ ਖਾਲਿਸਤਾਨੀ ਰੈਡੀਕਲ ਗਰੁੱਪਾਂ ਅਤੇ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਹੈਡਲਰਾਂ ਦੇ ਲਗਾਤਾਰ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਪੰਜਾਬ ਵਿੱਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਕੇ ਅਮਨ ਸ਼ਾਂਤੀ ਨੂੰ ਭੰਗ ਕਰਕੇ ਪੰਜਾਬ ਵਿੱਚ ਮੁੜ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੇ ਮਨਸੂਬੇ ਨਾਲ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਹੈਡਲਰਾਂ ਨੇ ਸਰਹੱਦ ਪਾਰੋਂ ਇਹਨਾ ਨੂੰ ਭਾਰੀ ਮਾਤਰਾ ਵਿੱਚ ਐਕਸਪਲੋਸਿਵ ਅਤੇ ਅਸਲਾ ਐਮੋਨੀਸ਼ਨ ਸਪਲਾਈ ਕੀਤਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਦੋਸੀਆਂ ਦਾ ਅਪਰਾਧਿਕ ਪਿਛੋਕੜ ਹੈ ਜਿਹਨਾ ਦੇ ਖਿਲਾਫ਼ ਵੱਖ ਵੱਖ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ।

ਇਸ ਕੇਸ ਵਿੱਚ ਅਹਿਮ ਖੁਲਾਸੇ :
ਪਟਿਆਲਾ ਰੇਂਜ ਦੇ ਡੀਆਈਜੀ ਸ੍ਰੀ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਪਰਦੀਪ ਸਿੰਘ ਖ਼ਾਲਸਾ ਅਤੇ ਇਸਦੇ ਸਾਥੀਆਂ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਮਿਤੀ 27 ਅਪ੍ਰੈਲ 2026 ਦੀ ਰਾਤ ਕਰੀਬ 08.55 ਵਜੇ ‘ਤੇ ਇਹਨਾਂ ਦੇ ਸਾਥੀਆਂ ਨੇ ਸ਼ੰਭੂ-ਅੰਬਾਲਾ ਰੇਲਵੇ ਮਾਰਗ ‘ਤੇ ਬੰਬ ਬਲਾਸਟ ਕਰਕੇ ਰੇਲਵੇ ਟਰੇਕ ਦਾ ਕਾਫੀ ਨੁਕਸਾਨ ਕੀਤਾ ਹੈ, ਇਸ ਸਬੰਧੀ ਮੁਕੱਦਮਾ ਨੰਬਰ 11 ਮਿਤੀ 28.04.2026 ਐਕਸਪਲੋਸਿਵ ਐਕਟ ਦੀ ਧਾਰਾ 3, ਰੇਲਵੇ ਐਕਟ ਦੀ ਧਾਰਾ 150 ਤਹਿਤ ਥਾਣਾ ਜੀ.ਆਰ.ਪੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਸੀ।

ਸੰਖੇਪ ਹਾਲਾਤ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਅੱਜ ਗੁਪਤ ਸੂਚਨਾ ਮਿਲੀ ਸੀ ਕਿ ਅੱਤਵਾਦੀ ਮਡਿਉਲ ਦਾ ਸਰਗਣਾ ਪਰਦੀਪ ਸਿੰਘ ਖਾਲਸਾ ਜਿਸਨੇ ਆਪਣੀ ਇਕ ਜੱਥੇਬੰਦੀ ਬਣਾਈ ਹੋਈ ਹੈ ਤੇ ਜਿਸ ਕੋਲ ਸਰਹੱਦ ਪਾਰ ਤੋਂ ਭਾਰੀ ਮਾਤਰਾ ਵਿੱਚ ਐਕਸਪਲੋਸਿਵ ਅਤੇ ਅਸਲਾ ਐਮੋਨੀਸ਼ਨ ਹੈ, ਇਹ ਪੰਜਾਬ ਦੇ ਮੁੱਖ ਰੇਲਵੇ ਮਾਰਗਾਂ ਅਤੇ ਜਨਤਕ ਥਾਵਾ ‘ਤੇ ਬੰਬ ਬਲਾਸਟ ਕਰਕੇ ਪੰਜਾਬ ਵਿੱਚ ਖਾੜਕੂਵਾਦ ਦੀ ਲਹਿਰ ਨੂੰ ਮੁੜ ਤੋਂ ਸੁਰਜੀਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਗਿਰੋਹ ਦੇ ਖਿਲਾਫ਼ ਮੁਕੱਦਮਾ ਨੰਬਰ 76 ਮਿਤੀ 28.04.2026 ਬੀਐਨਐਸ ਦੀ ਧਾਰਾ 111 , ਐਕਸਪਲੋਸਿਵ ਐਕਟ ਦੀਆਂ ਧਾਰਾਵਾਂ 3,4,5, ਅਸਲਾ ਐਕਟ ਦੀ ਧਾਰਾ 25, ਅਨਲਾਵਫੁਲ ਐਕਟਿਵਿਟੀਜ (ਪ੍ਰੀਵੈਨਸ਼ਨ) ਐਕਟ (ਯੂਏਪੀਏ), 1967 ਦੀਆਂ ਧਾਰਾਵਾਂ 13,16,18,20 ਤਹਿਤ ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਤੇ ਬ੍ਰਾਮਦਗੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ : ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਪਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਅੱਜ ਵੱਡੀ ਨਦੀ ਬੰਨ੍ਹਾ ਰੋਡ ਨੇੜੇ ਕੂੜੇ ਦੇ ਢੇਰ ਨੇੜਿਓਂ ਗ੍ਰਿਫ਼ਤਾਰ ਕਰਕੇ ਜੰਗੀ ਅਸਲਾ ਐਮੋਨੀਸਨ ਬਰਾਮਦ ਕੀਤਾ ਗਿਆ ਹੈ।

ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਦੋਸ਼ੀਆਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਇਹਨਾ ਦੇ ਵਿਦੇਸਾਂ ਵਿੱਚ ਬੈਠੇ ਖਾਲਿਸਤਾਨੀ ਸਮੱਰਥਕਾਂ ਦੇ ਲਿੰਕਾਂ ਬਾਰੇ ਅਤੇ ਵਿਦੇਸਾਂ ਤੋ ਆਏ ਫੰਡਾ ਬਾਰੇ ਡੁੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਐਸ ਐਸ ਪੀ ਵਰੁਣ ਸ਼ਰਮਾ ਨੇ ਕਿਹਾ ਕਿ ਇਸ ਅੱਤਵਾਦੀ ਮਡਿਉਲ ਦੇ ਗ੍ਰਿਫਤਾਰ ਹੋਣ ਨਾਲ ਪੰਜਾਬ ਵਿੱਚ ਹੋਣ ਵਾਲੀਆਂ ਵਾਰਦਾਤਾਂ ਨੂੰ ਰੋਕਿਆ ਗਿਆ ਹੈ ਜਿਹਨਾ ਵਿੱਚ ਜਾਨੀ ਵਾ ਮਾਲੀ ਨੁਕਸਾਨ ਹੋ ਸਕਦਾ ਸੀ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

by Navjot
April 28, 2026
0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ ਕਿਹੜੇ ਜੱਜ...

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

by Navjot
April 28, 2026
0

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ   ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)...

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

by Ankit
April 28, 2026
0

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ ਚੰਡੀਗੜ੍ਹ, 28 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ...

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

by Ankit
April 28, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

by Navjot
April 28, 2026
0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ ਕਿਹੜੇ ਜੱਜ...

Most Popular

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

by Ankit
3 weeks ago
0

  ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਐਮਐਸਐਮਈ ਸੈਕਟਰ ਨੂੰ ਮਜ਼ਬੂਤ ਬਣਾਉਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 