Crude oil ਦੀਆਂ ਕੀਮਤਾਂ ‘ਚ ਭਾਰੀ ਉਛਾਲ! 2022 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਪੁੱਜੀ ਕੀਮਤ
ਨਵੀ ਦਿੱਲੀ, 30 ਅਪ੍ਰੈਲ 2026 (ਵਿਸ਼ਵ ਵਾਰਤਾ): ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਭਾਰੀ ਉਛਾਲ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਬ੍ਰੈਂਟ ਕਰੂਡ ਆਇਲ ਦੀ ਕੀਮਤ ਤੇਜ਼ ਉਛਾਲ ਦੇ ਨਾਲ ਅਚਾਨਕ 120 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਈ ਹੈ, ਜੋ ਦੁਨੀਆ ਦੀ ਚਿੰਤਾ ਵਧਾਉਣ ਵਾਲੀ ਖ਼ਬਰ ਹੈ। ਇਹ ਸਾਲ 2022 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ।
ਪਿਛਲੇ ਕੁਝ ਦਿਨਾਂ ਤੋਂ ਮਿਡਲ ਈਸਟ ਵਿੱਚ ਜੰਗ ਰੁਕੀ ਹੋਈ ਹੈ, ਕਿਉਂਕਿ ਅਮਰੀਕਾ ਅਤੇ ਈਰਾਨ ਵਿਚਾਲੇ ਸੀਜ਼ਫਾਇਰ ਜਾਰੀ ਹੈ। ਪਰ ਦੁਨੀਆ ਵਿੱਚ ਤੇਲ ਦੀ ਸਪਲਾਈ ਲਈ ਸਭ ਤੋਂ ਅਹਿਮ ਮੰਨੇ ਜਾਣ ਵਾਲੇ ਹੋਰਮੁਜ਼ ਜਲਡਮਰੂ ਨੂੰ ਲੈ ਕੇ ਟਰੰਪ ਮੰਨਣ ਨੂੰ ਤਿਆਰ ਨਹੀਂ ਹਨ। ਟਰੰਪ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਕੋਈ ਵਿਆਪਕ ਪ੍ਰਮਾਣੂ ਸਮਝੌਤਾ ਨਹੀਂ ਹੋ ਜਾਂਦਾ, ਉਦੋਂ ਤੱਕ ਰੋਕ ਜਾਰੀ ਰਹੇਗੀ। ਨਾਕਾਬੰਦੀ ਦੇ ਸੰਭਾਵਿਤ ਪ੍ਰਭਾਵਾਂ ਨੂੰ ਘੱਟ ਕਰਨ ਲਈ ਟਰੰਪ ਨੇ ਤੇਲ ਕੰਪਨੀਆਂ ਨਾਲ ਬੈਠਕ ਵੀ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























