Punjab: ਵਿਦੇਸ਼ੀ-ਅਧਾਰਤ ਗੈਂਗਸਟਰਾਂ ਦਾ ਮੁੱਖ ਸੰਚਾਲਕ ਗ੍ਰਿਫ਼ਤਾਰ, ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ
ਐਸ.ਏ.ਐਸ. ਨਗਰ, 1 ਮਈ 2026 – ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ-ਅਧਾਰਤ ਗੈਂਗਸਟਰਾਂ ਦੇ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ, ਇੱਕ 32 ਕੈਲੀਬਰ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਉਸਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਨਿਸ਼ਾਨੇ ਸੌਂਪੇ ਗਏ ਸਨ। ਉਸਦੀ ਗ੍ਰਿਫਤਾਰੀ ਨਾਲ ਖੇਤਰ ਵਿੱਚ ਸੰਭਾਵੀ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਸਫਲਤਾਪੂਰਵਕ ਟਾਲਿਆ ਗਿਆ ਹੈ।
ਇਹ ਗ੍ਰਿਫਤਾਰੀ 18 ਅਪ੍ਰੈਲ ਨੂੰ ਕੀਤੇ ਗਏ ਪਹਿਲਾਂ ਦੇ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਹੋਈ ਹੈ, ਜਿਸ ਵਿੱਚ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਸੀ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























