• Latest
  • Trending
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

3 hours ago
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

6 minutes ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

36 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

56 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

1 hour ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

1 hour ago
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

2 hours ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

2 hours ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

2 hours ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

3 hours ago
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
Gautam Adani ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੇ ਮੌਕੇ ਪੁੱਜੇ ਕੇਦਾਰਨਾਥ ਧਾਮ

Gautam Adani ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੇ ਮੌਕੇ ਪੁੱਜੇ ਕੇਦਾਰਨਾਥ ਧਾਮ

4 hours ago
Hindi News
English News
Friday, May 1, 2026
No Result
View All Result
31 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

May 1, 2026
in ਖਬਰਾਂ, ਪੰਜਾਬ
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

Sanjeev Arora

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ);- ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ਅੱਜ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਪੰਜਾਬ ਭਰ ਵਿੱਚ ਆਵਾਰਾ ਕੁੱਤਿਆਂ ਦੇ ਵਧ ਰਹੇ ਖਤਰੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤੁਰੰਤ, ਤਾਲਮੇਲ ਅਤੇ ਸਿੱਟਾ -ਮੁਖੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੁੱਦੇ ਨੂੰ ਗੰਭੀਰ ਜਨਤਕ ਸੁਰੱਖਿਆ ਅਤੇ ਸਿਹਤ ਦਾ ਮਾਮਲਾ ਦੱਸਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨਾਗਰਿਕਾਂ ਦੇ ਰੋਜ਼ਮਰਾਅ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੀ ਵੱਡੀ ਚੁਣੌਤੀ ਬਣ ਗਈ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੁੱਤਿਆਂ ਦੇ ਕੱਟਣ, ਬੱਚਿਆਂ ਅਤੇ ਬਜ਼ੁਰਗਾਂ ‘ਤੇ ਹਮਲੇ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਘੁੰਮਦੇ ਹਮਲਾਵਰ ਝੁੰਡਾਂ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਪੈਦਾ ਕੀਤੀ ਹੈ।

ਸ਼੍ਰੀ ਅਰੋੜਾ ਨੇ ਕਿਹਾ ਕਿ ਆਵਾਰਾ ਕੁੱਤਿਆਂ ਦਾ ਖ਼ਤਰਾ ਨਾ ਸਿਰਫ਼ ਇੱਕ ਸੁਰੱਖਿਆ ਮੁੱਦਾ ਹੈ ਸਗੋਂ ਇੱਕ ਵੱਡਾ ਜਨਤਕ ਸਿਹਤ ਜੋਖਮ ਵੀ ਹੈ ਕਿਉਂਕਿ ਕੁੱਤਿਆਂ ਦੇ ਕੱਟਣ ਨਾਲ ਰੇਬੀਜ਼ ਵਰਗੀਆਂ ਜਾਨਲੇਵਾ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅਕਸਰ ਸ਼ਿਕਾਇਤਾਂ ਮਿਲਦੀਆਂ ਹਨ ਕਿ ਪੈਦਲ ਚੱਲਣ ਵਾਲੇ , ਦੋਪਹੀਆ ਵਾਹਨ ਸਵਾਰਾਂ ਅਤੇ ਸਕੂਲ ਜਾਣ ਵਾਲੇ ਬੱਚੇ ਅਵਾਰਾ ਕੁੱਤਿਆਂ ਤੋ ਪ੍ਰੇਸ਼ਾਨ ਹਨ Iਜਿਸ ਕਾਰਨ ਅਕਸਰ ਹਾਦਸੇ ਹੋ ਜਾਂਦੇ ਹਨ ਅਤੇ ਸੱਟਾਂ ਲੱਗਦੀਆਂ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਆਵਾਰਾ ਕੁੱਤਿਆਂ ਦੀ ਬੇਰੋਕ ਆਬਾਦੀ ਵਿੱਚ ਵਾਧਾ ਮੁੱਖ ਤੌਰ ‘ਤੇ ਯੋਜਨਾਬੱਧ ਨਸਬੰਦੀ ਦੀ ਘਾਟ ਅਤੇ ਗਲਤ ਰਹਿੰਦ-ਖੂੰਹਦ ਪ੍ਰਬੰਧਨ ਕਾਰਨ ਹੁੰਦਾ ਹੈ, ਜੋ ਭੋਜਨ ਸਰੋਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਦਾ ਹੈ। ਜਨਤਕ ਥਾਵਾਂ ‘ਤੇ ਖੁੱਲ੍ਹੇ ਕੂੜੇ ਦੇ ਡੰਪ ਅਤੇ ਭੋਜਨ ਦੀ ਰਹਿੰਦ-ਖੂੰਹਦ ਅਵਾਰਾ ਕੁੱਤਿਆਂ ਦੇ ਫੈਲਣ ਦਾ ਵੱਡਾ ਕਾਰਨ ਬਣਦੀ ਹੈ ।

ਇਸ ਮੁੱਦੇ ਨੂੰ ਵਿਆਪਕ ਤੌਰ ‘ਤੇ ਹੱਲ ਕਰਨ ਲਈ, ਸ਼੍ਰੀ ਅਰੋੜਾ ਨੇ ਹੇਠ ਲਿਖੇ ਨਿਰਦੇਸ਼ ਜਾਰੀ ਕੀਤੇ:
ਮਨੁੱਖੀ ਅਤੇ ਵਿਗਿਆਨਕ ਢੰਗ ਨਾਲ ਆਵਾਰਾ ਕੁੱਤਿਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਨਸਬੰਦੀ ਪ੍ਰੋਗਰਾਮਾਂ ਨੂੰ ਤੁਰੰਤ ਵਧਾਉਣਾ।
ਰੇਬੀਜ਼ ਅਤੇ ਹੋਰ ਜ਼ੂਨੋਟਿਕ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮਾਂ ਚਲਾਉਣਾ ।

ਹਮਲਾਵਰ ਜਾਂ ਜ਼ਖਮੀ ਜਾਨਵਰਾਂ ਦੇ ਪ੍ਰਬੰਧਨ ਲਈ ਕੁੱਤਿਆਂ ਦੇ ਆਸਰਾ-ਘਰ ਅਤੇ ਹੋਲਡਿੰਗ ਸਹੂਲਤਾਂ ਨੂੰ ਮਜ਼ਬੂਤ ​​ਕਰਨਾ।

ਅਵਾਰਾ ਕੁੱਤਿਆਂ ਦੇ ਭੋਜਨ ਸਰੋਤਾਂ ਨੂੰ ਖਤਮ ਕਰਨ ਵਾਸਤੇ ਕੂੜੇ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣਾ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀਆਂ ਵਿੱਚ ਸੁਧਾਰ ਕਰਨਾ ।

ਨਿਯਮਿਤ ਸਮੀਖਿਆ ਅਤੇ ਜਵਾਬਦੇਹੀ ਲਈ ਜ਼ਿਲ੍ਹਾ ਅਤੇ ਸ਼ਹਿਰ ਪੱਧਰ ‘ਤੇ ਸਮਰਪਿਤ ਨਿਗਰਾਨੀ ਟੀਮਾਂ ਦਾ ਗਠਨ ਕਰਨਾ ।

ਆਵਾਰਾ ਜਾਨਵਰਾਂ ਬਾਰੇ ਸੁਰੱਖਿਅਤ ਵਿਵਹਾਰ ਅਤੇ ਜ਼ਿੰਮੇਵਾਰ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਜਨਤਕ ਜਾਗਰੂਕਤਾ ਮੁਹਿੰਮਾਂ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਉਪਾਅ ਜਾਨਵਰਾਂ ਦੀ ਭਲਾਈ ਦੇ ਨਿਯਮਾਂ ਅਨੁਸਾਰ ਸਖ਼ਤੀ ਨਾਲ ਲਾਗੂ ਕੀਤੇ ਜਾਣੇ ਚਾਹੀਦੇ ਹਨ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜਨਤਕ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਰਹੇ।

ਸ਼੍ਰੀ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਇਹ ਪਹਿਲਕਦਮੀਆਂ ਜੰਗੀ ਪੱਧਰ ‘ਤੇ ਕੀਤੀਆਂ ਜਾਣ ਤਾਂ ਜੋ ਸਾਕਾਰਾਤਮਕ ਨਤੀਜੇ ਸਾਮ੍ਹਣੇ ਆ ਸਕਣ । ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਕਾਰਜ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਥਾਨਕ ਸੰਸਥਾਵਾਂ, ਵੈਟਰਨਰੀ ਵਿਭਾਗ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਨੇੜਿਓਂ ਤਾਲਮੇਲ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ।

ਇਸ ਮਾਮਲੇ ਵਿਚ ਜਵਾਬਦੇਹੀ ਅਤੇ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਮੰਤਰੀ ਨੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਏਡੀਸੀ (ਜੀ ਐਂਡ ਯੂਡੀ) ਨੂੰ ਸੱਤ ਦਿਨਾਂ ਦੇ ਅੰਦਰ-ਅੰਦਰ ਆਪਣੇ ਦਫ਼ਤਰ ਵਿੱਚ ਇੱਕ ਵਿਸਥਾਰਿਤ ਕਾਰਵਾਈ ਰਿਪੋਰਟ ਜਮ੍ਹਾਂ ਕਰਾਉਣ ਲਈ ਕਿਹਾ ਹੈ।

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਅਤ, ਸਵੱਛ ਅਤੇ ਨਾਗਰਿਕ-ਅਨੁਕੂਲ ਸ਼ਹਿਰੀ ਵਾਤਾਵਰਣ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਇਸ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 1 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

Most Popular

ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

by Ankit
1 week ago
0

ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਪ੍ਰੈਲ (ਸਤੀਸ਼ ਕੁਮਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 