• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

3 hours ago
IPL 2026 RR vs DC :  ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

28 minutes ago
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

1 hour ago
ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

1 hour ago
America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

1 hour ago
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

2 hours ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

3 hours ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

3 hours ago
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

4 hours ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

4 hours ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

4 hours ago
Hindi News
English News
Friday, May 1, 2026
No Result
View All Result
27 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਫੈਸਲੇ ਨਾਲ ਅਪਰਾਧਿਕ ਜਾਂਚ ਅਤੇ ਸਬੂਤਾਂ ਦੀ ਵਿਵਸਥਾ ਹੋਰ ਮਜ਼ਬੂਤ ਹੋਵੇਗੀ

May 1, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

Punjab Cabinet

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

  • ਫੈਸਲੇ ਨਾਲ ਅਪਰਾਧਿਕ ਜਾਂਚ ਅਤੇ ਸਬੂਤਾਂ ਦੀ ਵਿਵਸਥਾ ਹੋਰ ਮਜ਼ਬੂਤ ਹੋਵੇਗੀ
  • ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਫਾਰਮ ਸਟੇਅ ਪਾਲਿਸੀ-2026 ’ਤੇ ਮੋਹਰ ਲਾਈ
  • ਨਵੀਆਂ ਡਿਵੀਜ਼ਨਾਂ, ਮੋਬਾਈਲ ਯੂਨਿਟਾਂ ਅਤੇ ਭਰਤੀਆਂ ਨਾਲ ਫੋਰੈਂਸਿਕ ਬੁਨਿਆਦੀ ਢਾਂਚੇ ਨੂੰ ਮਿਲੇਗਾ ਹੁਲਾਰਾ
  • ਪੰਜਾਬ ਕੈਬਨਿਟ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਨੂੰ ਵਿਧਾਨਕ ਪ੍ਰਵਾਨਗੀ ਲਈ ਮਨਜ਼ੂਰੀ ਦਿੱਤੀ

    ਚੰਡੀਗੜ੍ਹ; 1 ਮਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ‘ਤੇ ਕੇਂਦਰਿਤ ਕਈ ਮਹੱਤਵਪੂਰਨ ਫੈਸਲੇ ਲਏ ਗਏ, ਜਿਨ੍ਹਾਂ ਵਿੱਚ ਨਵੀਂ ਫੌਰੈਂਸਿਕ ਵਿਗਿਆਨ ਪ੍ਰਣਾਲੀ, ਨਵੀਂ ਫਾਰਮ ਸਟੇਅ ਨੀਤੀ ਅਤੇ ਸੁਸਾਇਟੀਜ਼ ਰਜਿਸਟ੍ਰੇਸ਼ਨ ਕਾਨੂੰਨ ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ।
    ਇਨ੍ਹਾਂ ਫੈਸਲਿਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਬੂਤਾਂ ਦੀ ਢੁਕਵੀਂ ਪ੍ਰਕਿਰਿਆ ਅਤੇ ਅਪਰਾਧਾਂ ਦੀ ਤੇਜ਼ੀ ਨਾਲ ਜਾਂਚ ਰਾਹੀਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਡਾਇਰੈਕਟੋਰੇਟ ਆਫ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਫੈਸਲਾ ਮੰਤਰੀ ਪ੍ਰੀਸ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ।
    ਡਾਇਰੈਕਟੋਰੇਟ ਆਫ ਫੌਰੈਂਸਿਕ ਸੇਵਾਵਾਂ (ਡੀ.ਐਫ.ਐਸ.) ਪੰਜਾਬ, ਜਿਸ ਨੂੰ ਪਹਿਲਾਂ ਫੌਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਵਜੋਂ ਜਾਣਿਆ ਜਾਂਦਾ ਸੀ, ਗ੍ਰਹਿ ਵਿਭਾਗ ਦੇ ਕੰਟਰੋਲ ਅਧੀਨ ਹੋਵੇਗਾ। ਡੀ.ਐਫ.ਐਸ. ਅਧੀਨ ਕੰਮ ਕਰਨ ਵਾਲੀਆਂ ਖੇਤਰੀ ਟੈਸਟਿੰਗ ਫੌਰੈਂਸਿਕ ਸਾਇੰਸ ਲੈਬਾਰਟਰੀਜ਼ ਨੂੰ ਹੁਣ ਰੀਜਨਲ ਫੌਰੈਂਸਿਕ ਸਾਇੰਸ ਲੈਬਾਰਟਰੀਜ਼ ਵਜੋਂ ਜਾਣਿਆ ਜਾਵੇਗਾ, ਜਦੋਂ ਕਿ ਮੁੱਖ ਰਸਾਇਣ ਜਾਂਚ ਪ੍ਰਯੋਗਸ਼ਾਲਾ, ਖਰੜ ਨੂੰ ਡੀ.ਐਫ.ਐਸ. ਵਿੱਚ ਵਿਸ਼ੇਸ਼ ਟੌਕਸੀਕੋਲੌਜੀ ਡਿਵੀਜ਼ਨ ਵਜੋਂ ਜੋੜਿਆ ਜਾਵੇਗਾ।
    ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਵਿੱਚ ਕੰਮ ਕਰ ਰਹੀਆਂ ਖੇਤਰੀ ਵਿਗਿਆਨ ਪ੍ਰਯੋਗਸ਼ਾਲਾਵਾਂ ‘ਚ ਡੀ.ਐਨ.ਏ., ਬੈਲਿਸਟਿਕਸ, ਸਾਈਬਰ ਫੌਰੈਂਸਿਕਸ, ਡਾਕੂਮੈਂਟਸ ਅਤੇ ਫਿਜ਼ਿਕਸ/ਆਡੀਓ ਵੌਇਸ ਸਮੇਤ ਨਵੀਂਆਂ ਤਕਨੀਕੀ ਡਵੀਜ਼ਨਾਂ ਦੀ ਸਿਰਜਣਾ ਰਾਹੀਂ ਫੌਰੈਂਸਿਕ ਸਮਰੱਥਾ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ 28 ਮੋਬਾਈਲ ਫੌਰੈਂਸਿਕ ਯੂਨਿਟ ਸਥਾਪਤ ਕੀਤੇ ਜਾਣਗੇ, ਜਿਸ ਵਿੱਚ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇੱਕ ਸਾਇੰਟਿਫਿਕ ਅਫਸਰ (ਕ੍ਰਾਈਮ ਸੀਨ) ਦੀ ਨਿਗਰਾਨੀ ਹੇਠ ਇੱਕ ਮੋਬਾਈਲ ਫੋਰੈਂਸਿਕ ਵੈਨ ਕੰਮ ਕਰੇਗੀ।
    ਸਟਾਫਿੰਗ ਦੇ ਮਾਮਲੇ ਵਿੱਚ ਫੌਰੈਂਸਿਕ ਸਾਇੰਸ ਲੈਬਾਰਟਰੀ, ਕੈਮੀਕਲ ਐਗਜ਼ਾਮੀਨਰ ਲੈਬਾਰਟਰੀ ਅਤੇ ਮਨਿਸਟੀਰੀਅਲ ਸਟਾਫ਼ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਨੂੰ ਡੀ.ਐਫ.ਐਸ. ਵਿੱਚ ਐਡਜਸਟ ਕੀਤਾ ਜਾਵੇਗਾ, ਜਦੋਂ ਕਿ ਤਕਨੀਕੀ ਸਟਾਫ਼ ਦੀਆਂ 266 ਵਾਧੂ ਅਸਾਮੀਆਂ ਅਤੇ ਮਨਿਸਟੀਰੀਅਲ ਸਟਾਫ਼ ਦੀ ਇੱਕ ਅਸਾਮੀ ਸਿੱਧੀ ਭਰਤੀ ਰਾਹੀਂ ਪੜਾਅਵਾਰ ਸਿਰਜੀ ਅਤੇ ਭਰੀ ਜਾਵੇਗੀ। ਫੌਰੈਂਸਿਕ ਸਾਇੰਸ ਲੈਬਾਰਟਰੀ ਪੰਜਾਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ) ਵਿਖੇ ਵਿਗਿਆਨਕ ਅਧਿਕਾਰੀਆਂ ਅਤੇ ਵਿਗਿਆਨਕ ਸਹਾਇਕਾਂ ਦੀ ਬਹਾਲੀ ਅਤੇ ਸਿੱਧੀ ਭਰਤੀ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੈਬਾਟਰੀ ਅਸਿਸਟੈਂਟ ਅਤੇ ਲੈਬਾਟਰੀ ਅਟੈਂਡੈਂਟ ਦੀ ਭਰਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
    ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪੇਂਡੂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਫਾਰਮ ਸਟੇਅ ਨੀਤੀ-2026 ਨੂੰ ਸਹਿਮਤੀ ਦਿੱਤੀ
    ਇੱਕ ਹੋਰ ਅਹਿਮ ਫੈਸਲੇ ਤਹਿਤ ਮੰਤਰੀ ਮੰਡਲ ਨੇ ਕਿਸਾਨਾਂ ਦੀ ਆਮਦਨ ਅਤੇ ਪੇਂਡੂ ਸੈਰ-ਸਪਾਟੇ ਨੂੰ ਵਧਾਉਣ ਲਈ ਫਾਰਮ ਸਟੇਅ ਨੀਤੀ-2026 ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਪੰਜਾਬ ਭਰ ਦੇ ਕਿਸਾਨਾਂ ਲਈ ਆਮਦਨ ਦੇ ਟਿਕਾਊ ਅਤੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਤੀ-ਅਧਾਰਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਹੈ।
    ਫਾਰਮ ਸਟੇਅ ਨੀਤੀ-2026 ਪੰਜਾਬ ਦੇ ਮਜ਼ਬੂਤ ਖੇਤੀਬਾੜੀ ਅਧਾਰ, ਅਮੀਰ ਪੇਂਡੂ ਸੱਭਿਆਚਾਰ ਅਤੇ ਪ੍ਰਾਹੁਣਚਾਰੀ ਰਹੁ-ਰੀਤਾਂ ਕਾਰਨ ਫਾਰਮ ਸਟੇਅ ਨੂੰ ਸਮੂਹਿਕ ਅਤੇ ਸੈਰ-ਸਪਾਟਾ ਵਿਕਾਸ ਦੇ ਥੰਮ੍ਹ ਵਜੋਂ ਸਥਾਪਿਤ ਕਰਦੀ ਹੈ। ਇਹ ਨੀਤੀ ਕਿਸਾਨ-ਕੇਂਦ੍ਰਿਤ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਇੱਕ ਛੋਟੇ ਜਿਹੇ ਹਿੱਸੇ ਵਿੱਚ ਮੁੱਢਲੇ ਖੇਤੀਬਾੜੀ ਅਭਿਆਸਾਂ ਨੂੰ ਵਿਗਾੜੇ ਬਿਨਾਂ ਅਪਣਾਉਣ, ਖੇਤਾਂ ਵਿੱਚ ਰਿਹਾਇਸ਼, ਦੇਸੀ ਪਕਵਾਨ ਅਤੇ ਸੱਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਸ਼ ਕਰਦੀ ਤਾਂ ਜੋ ਉਹ ਆਪਣੀ ਜ਼ਰਖੇਜ਼ ਭੋਇੰ ਦਾ ਅਸਲ ਅਰਥਾਂ ਵਿੱਚ ਲਾਹਾ ਲੈ ਸਕਣ।
    ਇਕ ਸਮਰੱਥ ਅਤੇ ਸਰਲ ਰੈਗੂਲੇਟਰੀ ਢਾਂਚਾ ਪ੍ਰਦਾਨ ਕਰਵਾ ਕੇ ਇਹ ਨੀਤੀ ਪ੍ਰਕਿਰਿਆਤਮਕ ਰੁਕਾਵਟਾਂ ਨੂੰ ਘਟਾਉਂਦੀ ਹੈ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਪੇਂਡੂ ਆਬਾਦੀ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਖੇਤੀ ਦੇ ਨਾਲ-ਨਾਲ ਸੈਰ-ਸਪਾਟੇ ਨਾਲ ਜੁੜੇ ਉੱਦਮਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਦੀ ਹੈ। ਇਹ ਨੀਤੀ ਵਾਤਾਵਰਣ-ਅਨੁਕੂਲ ਨਿਰਮਾਣ, ਰਹਿੰਦ-ਖੂੰਹਦ ਪ੍ਰਬੰਧਨ, ਪਾਣੀ ਦੀ ਸੁਚੱਜੀ ਸੰਭਾਲ ਅਤੇ ਜੈਵਿਕ ਤੇ ਕੁਦਰਤੀ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਕੇ ਸਥਿਰਤਾ ‘ਤੇ ਜ਼ੋਰ ਦਿੰਦੀ ਹੈ।
    ਇਸ ਨੀਤੀ ਦਾ ਉਦੇਸ਼ ਨਾ ਸਿਰਫ਼ ਪੇਂਡੂ ਰੁਜ਼ਗਾਰ ਪੈਦਾ ਕਰਨਾ, ਕਿਸਾਨਾਂ ਦੀ ਆਮਦਨ ਵਧਾਉਣਾ, ਖੇਤੀਬਾੜੀ ਸੰਕਟ ਨੂੰ ਘਟਾਉਣਾ ਅਤੇ ਪਿੰਡ-ਪੱਧਰੀ ਆਰਥਿਕ ਗਤੀਵਿਧੀਆਂ ਪੈਦਾ ਕਰਨਾ ਹੈ, ਸਗੋਂ ਸੈਲਾਨੀਆਂ ਨੂੰ ਪੰਜਾਬ ਦੇ ਪੇਂਡੂ ਇਲਾਕਿਆਂ, ਰਹੁ-ਰੀਤਾਂ ਅਤੇ ਜੀਵਨ ਢੰਗ ਦੇ ਡੂੰਘੇ ਅਨੁਭਵ ਨਾਲ ਰੂਬਰੂ ਕਰਨਾ ਵੀ ਹੈ।
    *ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਨੂੰ ਸਹਿਮਤੀ *
    ਵਿਧਾਨਕ ਸੁਧਾਰਾਂ ‘ਤੇ ਮੰਤਰੀ ਮੰਡਲ ਨੇ ਸੁਸਾਇਟੀ ਰਜਿਸਟ੍ਰੇਸ਼ਨ ਐਕਟ, 1860 ਵਿੱਚ ਸੋਧ ਕਰਕੇ ਸੁਸਾਇਟੀ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਨੂੰ ਵੀ ਸਹਿਮਤੀ ਦੇ ਦਿੱਤੀ ਹੈ। ਇਸ ਬਿੱਲ ਨੂੰ ਪੰਜਾਬ ਵਿਧਾਨ ਸਭਾ ਦੀ ਪ੍ਰਵਾਨਗੀ ਲਈ ਸਦਨ ਅੱਗੇ ਪੇਸ਼ ਕੀਤਾ ਜਾਵੇਗਾ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 RR vs DC :  ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ਕਪਤਾਨ ਰਿਆਨ ਪਰਾਗ ਦੀ ਤੂਫ਼ਾਨੀ ਬੱਲੇਬਾਜ਼ੀ!...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

by Ankit
May 1, 2026
0

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ...

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

by Ankit
May 1, 2026
0

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ...

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

by Jaspreet Kaur
May 1, 2026
0

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ ਜਹਾਜ਼ ਸਵਾਰ ਸਾਰੇ ਲੋਕਾਂ ਦੀ ਮੌਤ! ਅਮਰੀਕਾ, 1 ਮਈ 2026 (ਵਿਸ਼ਵ ਵਾਰਤਾ): ਟੈਕਸਾਸ ਰਾਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 RR vs DC :  ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ਕਪਤਾਨ ਰਿਆਨ ਪਰਾਗ ਦੀ ਤੂਫ਼ਾਨੀ ਬੱਲੇਬਾਜ਼ੀ!...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
10 hours ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 