• Latest
  • Trending
ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

2 months ago
Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

12 minutes ago
Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

33 minutes ago
Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

1 hour ago
Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

2 hours ago
Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

3 hours ago
Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

3 hours ago
Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

4 hours ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

4 hours ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

5 hours ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

5 hours ago
Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ - ਭਗਵੰਤ ਸਿੰਘ ਮਾਨ

May 1, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ
ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ
ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ – ਭਗਵੰਤ ਸਿੰਘ ਮਾਨ
ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ
ਅਸੀਂ ਸਾਰਿਆਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਆਮ ਆਦਮੀ ਪਾਰਟੀ ਖੜ੍ਹੀ ਕੀਤੀ ਹੈ ਅਤੇ ਅਸੀਂ ਕੇਜਰੀਵਾਲ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ – ਭਗਵੰਤ ਸਿੰਘ ਮਾਨ
ਭਾਜਪਾ ਦੇ ਕੋਲ ਆਪਣਾ ਕੁਝ ਨਹੀਂ, ਜਿਸਨੂੰ ਟਿਕਟਾਂ ਲਈ 117 ਉਮੀਦਵਾਰ ਵੀ ਨਹੀਂ ਲੱਭਣਗੇ, ਸੰਸਦ ਵਿੱਚ ਵੀ ਭਾਜਪਾ ਦੇ 240 ਵਿੱਚੋਂ 125 ਚਿਹਰੇ ਕਾਂਗਰਸ ਦੇ ਹਨ – ਭਗਵੰਤ ਸਿੰਘ ਮਾਨ
ਮੈਂ ਭਰੋਸੇ ਦੇ ਵੋਟ ਦੀ ਕਾਪੀ ਲੈ ਕੇ ਸਾਰੇ ਵਿਧਾਇਕਾਂ ਦੇ ਨਾਲ ਰਾਸ਼ਟਰਪਤੀ ਨੂੰ ਮਿਲਾਂਗਾ- ਭਗਵੰਤ ਸਿੰਘ ਮਾਨ
ਪੰਜਾਬ ਪਹਿਲਾ ਰਾਜ ਹੈ ਜਿਸਨੇ ਰਾਸ਼ਟਰਪਤੀ ਤੋਂ ਦਲ ਬਦਲੀ ਵਿਰੋਧੀ ਕਾਨੂੰਨ ਨੂੰ ਸਖ਼ਤ ਕਰਨ ਜਾਂ ਰੀ-ਕਾਲ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ- ਭਗਵੰਤ ਸਿੰਘ ਮਾਨ
ਈ.ਡੀ., ਸੀ.ਬੀ.ਆਈ. ਅਤੇ ਫਰਜ਼ੀ ਵੋਟਰਾਂ ਰਾਹੀਂ ਬਾਬਾ ਸਾਹਿਬ ਦੇ ਸੰਵਿਧਾਨ ਦਾ ਕਤਲ ਕੀਤਾ ਜਾ ਰਿਹੈ- ਭਗਵੰਤ ਸਿੰਘ ਮਾਨ
ਹੰਗਰੀ ਵਿੱਚ ਵੀ ਮੋਦੀ ਵਰਗਾ ਸ਼ਾਸਨ ਚੱਲ ਰਿਹਾ ਸੀ, ਪਰ ਲੋਕਾਂ ਨੇ ਵਿਰੋਧੀ ਧਿਰ ਨੂੰ ਭਾਰੀ ਫਤਵਾ ਦੇ ਕੇ ਆਪਣੀ ਤਾਕਤ ਦਿਖਾਈ- ਭਗਵੰਤ ਸਿੰਘ ਮਾਨ
ਆਮ ਆਦਮੀ ਪਾਰਟੀ ਇੱਕ ਕੌਮੀ ਪਾਰਟੀ ਹੈ, ਦੋ-ਚਾਰ ਦੇ ਜਾਣ ਨਾਲ ਕੁਝ ਨਹੀਂ ਹੋਣ ਵਾਲਾ; ਇਹ ਕੋਈ ਪਾਰਟੀ ਨਹੀਂ, ਸਗੋਂ ਲੋਕਾਂ ਦਾ ਵਿਸ਼ਵਾਸ ਹੈ, ਜਿਸਨੂੰ ਕਦੇ ਤੋੜਿਆ ਨਹੀਂ ਜਾ ਸਕਦਾ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਨੂੰ ਰਾਜਨੀਤਿਕ ਅਧਿਕਾਰ ਦੇ ਇੱਕ ਫੈਸਲਾਕੁੰਨ ਦਾਅਵੇ ਵਿੱਚ ਬਦਲ ਦਿੱਤਾ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਪ੍ਰਸਤਾਵ ਜਿੱਤ ਕੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ ਹਨ। ਲੋਕਾਂ ਦੇ ਫਤਵੇ ਨੂੰ ਦ੍ਰਿੜ੍ਹ ਵਿਸ਼ਵਾਸ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦਾ ਬਹੁਮਤ ਅਧਾਰ ਬਰਕਰਾਰ ਹੈ, ਜੋ 2027 ਵਿੱਚ ਹੋਰ ਵੀ ਵੱਡੇ ਫਤਵੇ ਨਾਲ ਸਪੱਸ਼ਟ ਦਿਖਾਈ ਦੇਵੇਗਾ। ਉਨ੍ਹਾਂ ਨੇ “ਖੂਨ-ਪਸੀਨੇ” ਨਾਲ ਬਣੀ ਪਾਰਟੀ ਦੀ ਜ਼ਮੀਨੀ ਤਾਕਤ ਅਤੇ ਅਰਵਿੰਦ ਕੇਜਰੀਵਾਲ ਨਾਲ ਇਸ ਦੇ ਅਟੁੱਟ ਬੰਧਨ ਨੂੰ ਉਜਾਗਰ ਕੀਤਾ।

ਵਿਰੋਧੀ ਧਿਰ ਦੇ ਸਬੰਧ ਵਿੱਚ ਉਨ੍ਹਾਂ ਨੇ ਸਦਨ ਵਿੱਚ ਕਾਂਗਰਸ ਦੀ ਗੈਰਹਾਜ਼ਰੀ ਨੂੰ ਮੌਨ ਸਮਰਥਨ ਦੱਸਿਆ ਅਤੇ ਭਾਜਪਾ ਦੇ ਸੰਗਠਨਾਤਮਕ ਢਾਂਚੇ ‘ਤੇ ਸਵਾਲ ਉਠਾਏ। ਉਨ੍ਹਾਂ ਨੇ ਨਾਲ ਹੀ ਇਹ ਐਲਾਨ ਕਰਕੇ ਇੱਕ ਵੱਡੀ ਸੰਵਿਧਾਨਕ ਲੜਾਈ ਦਾ ਸੰਕੇਤ ਦਿੱਤਾ ਕਿ ਪੰਜਾਬ ਸਰਕਾਰ ਰਾਸ਼ਟਰਪਤੀ ਕੋਲ ਪਹੁੰਚ ਕਰਕੇ ਦਲ-ਬਦਲੀ ਵਿਰੋਧੀ ਸਖ਼ਤ ਕਾਨੂੰਨੀ ਤਜਵੀਜ਼ਾਂ ਜਾਂ ਰੀ-ਕਾਲ ਦੇ ਅਧਿਕਾਰੀ ਦੀ ਮੰਗ ਕਰੇਗਾ। ‘ਆਪ’ ਨੂੰ ਦਲ-ਬਦਲੀ ਤੋਂ ਪ੍ਰਭਾਵਿਤ ਨਾ ਹੋਣ ਵਾਲੀ ਇੱਕ ਟਿਕਾਊ ਕੌਮੀ ਤਾਕਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਪਾਰਟੀ ਲੋਕਾਂ ਦੇ ਵਿਸ਼ਵਾਸ ਦੀ ਨੁਮਾਇੰਦਗੀ ਕਰਦੀ ਹੈ, ਜਿਸ ਨੂੰ ਤੋੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਈਡੀ ਅਤੇ ਸੀਬੀਆਈ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਵਰਗੇ ਢੰਗ-ਤਰੀਕੇ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਨੂੰ ਕਮਜ਼ੋਰ ਕਰਦੇ ਹਨ।

ਸਦਨ ਦੀ ਕਾਰਵਾਈ ਦੌਰਾਨ ਕੁੱਲ 88 ‘ਆਪ’ ਵਿਧਾਇਕ ਮੌਜੂਦ ਸਨ, ਜਦੋਂ ਕਿ ‘ਆਪ’ ਦੇ ਦੋ ਵਿਧਾਇਕ ਇਸ ਸਮੇਂ ਵਿਦੇਸ਼ ਵਿੱਚ ਹਨ ਅਤੇ ਦੋ ਜੇਲ੍ਹ ਵਿੱਚ ਹਨ। ਇਸ ਤੋਂ ਇਲਾਵਾ ਦੋ ਵਿਧਾਇਕ ਹਸਪਤਾਲ ਵਿੱਚ ਦਾਖ਼ਲ ਹਨ। ਭਰੋਸੇ ਦੇ ਪ੍ਰਸਤਾਵ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਪ੍ਰਾਪਤ ਹੋਇਆ, ਜਿਸ ਨੇ ਭਗਵੰਤ ਮਾਨ ਸਰਕਾਰ ਦੀ ਤਾਕਤ ਅਤੇ ਏਕਤਾ ਨੂੰ ਉਜਾਗਰ ਕੀਤਾ।

ਭਰੋਸੇ ਦਾ ਪ੍ਰਸਤਾਵ ਪੇਸ਼ ਕਰਕੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਗਲਤ ਤੇ ਗੁੰਮਰਾਹਕੁਨ ਜਾਣਕਾਰੀ ਰਾਹੀਂ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਸਰਕਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਸੂਬਾ ਸਰਕਾਰ ਨੂੰ ਅਸਥਿਰ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਹੋ ਰਹੀ ਹੈ। ਹਾਲਾਂਕਿ, ਪੰਜਾਬ ਦੇ ਲੋਕਾਂ ਨੇ ਵਾਰ-ਵਾਰ ਸਰਕਾਰ ਅਤੇ ਇਸ ਦੀਆਂ ਨੀਤੀਆਂ ਵਿੱਚ ਸਪੱਸ਼ਟ ਵਿਸ਼ਵਾਸ ਦਿਖਾਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਹੈ ਕਿਉਂਕਿ ਉਨ੍ਹਾਂ ਦੇ ਨਕਾਰਾਤਮਕ ਕੂੜ ਪ੍ਰਚਾਰ ਦੇ ਬਾਵਜੂਦ ਉਨ੍ਹਾਂ ਨੂੰ ਲੋਕਾਂ ਤੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ।

ਵਿਰੋਧੀ ਧਿਰ ਦੇ ਅੰਦਰੂਨੀ ਕਾਟੋ-ਕਲੇਸ਼ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਆਪਸ ਵਿੱਚ ਹੀ ਉਲਝੀ ਹੋਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਸੱਤਾ ਲਈ ਆਪਸ ਵਿੱਚ ਲੜ ਰਹੇ ਆਗੂਆਂ ਨਾਲ ਵੰਡੀ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦਾ ਆਪਣਾ ਭਰਾ ਇੱਕੋ ਘਰ ਵਿੱਚ ਰਹਿੰਦੇ ਹਨ ਪਰ ਉਨ੍ਹਾਂ ਦੀਆਂ ਪਾਰਟੀਆਂ ਦੇ ਝੰਡੇ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ‘ਆਪ’ ਸੱਤਾਧਾਰੀ ‘ਆਪ’ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ, ਜਿਸਦਾ ਹਰ ਵਲੰਟੀਅਰ ਪੰਜਾਬ ਦੀ ਤਰੱਕੀ ਲਈ ਠੋਸ ਯਤਨ ਕਰ ਰਿਹਾ ਹੈ।

ਵਿਧਾਨਕ ਅਤੇ ਰਾਜਨੀਤਿਕ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਹੋ ਗਿਆ ਹੈ, ਕਿਉਂਕਿ ਇਹ ਐਕਟ ਉਨ੍ਹਾਂ ਨੂੰ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਤੋਂ ਲੈ ਕੇ ਦੇਸ਼ ਭਰ ਵਿੱਚ ‘ਆਪ’ ਦੀ ਵਧ ਰਹੀ ਮੌਜੂਦਗੀ ਨੇ ਭਾਜਪਾ ਅਤੇ ਇਸਦੇ ਸਹਿਯੋਗੀਆਂ ਨੂੰ ਬੇਚੈਨੀ ਵਿੱਚ ਪਾ ਦਿੱਤਾ ਹੈ। ‘ਆਪ’ ਹੁਣ ਜੰਮੂ ਤੋਂ ਗੋਆ ਤੱਕ ਫੈਲ ਚੁੱਕੀ ਹੈ, ਜੋ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨੀਂਦ ਹਰਾਮ ਕਰ ਰਹੀ ਹੈ, ਕਿਉਂ ਜੋ ਇਹ ਪਾਰਟੀਆਂ ਲੋਕ ਕੇਂਦਰਿਤ ਮੁੱਦਿਆਂ ਨੂੰ ਉਠਾਉਣ ਨਾਲੋਂ ਸੱਤਾ ਦਾ ਦੋਸਤਾਨਾ ਮੈਚ ਖੇਡਣ ਨੂੰ ਤਰਜੀਹ ਦਿੰਦੀਆਂ ਆਈਆਂ ਹਨ।

ਪਾਰਟੀ ਦੀ ਵਿਚਾਰਧਾਰਕ ਤਾਕਤ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਦੇ ਉਲਟ, ‘ਆਪ’ ਨੂੰ ਤੋੜਿਆ ਨਹੀਂ ਜਾ ਸਕਦਾ ਕਿਉਂਕਿ ਇਹ ਪਾਰਟੀ ਰਾਜਨੀਤਿਕ ਪ੍ਰਣਾਲੀ ਨੂੰ ਸਾਫ਼ ਕਰਨ ਲਈ ਉਭਰੀ ਹੈ। ਉਨ੍ਹਾਂ ਕਿਹਾ ਕਿ ਕੁਝ ਮੌਕਾਪ੍ਰਸਤ ਆਗੂਆਂ ਦੀ ਵਫ਼ਾਦਾਰੀ ਬਦਲਣ ਨਾਲ ਕੋਈ ਫ਼ਰਕ ਨਹੀਂ ਪੈਂਦਾ, ਕਿਉਂਕਿ ਪੰਜਾਬ ਦੇ ਲੋਕ ਸਰਕਾਰ ਅਤੇ ਇਸ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਨਾਲ ਡਟ ਕੇ ਖੜ੍ਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਦਲ-ਬਦਲੂਆਂ ਦੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਝੂਠੇ ਦਾਅਵੇ ਕਰ ਰਹੀਆਂ ਸਨ ਕਿ ‘ਆਪ’ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਜਦਕਿ ਉਨ੍ਹਾਂ ਦੇ ਆਪਣੇ ਨੇਤਾ ਹੀ ਇੱਕ-ਦੂਜੇ ਨਾਲ ਅੱਖ ਨਹੀਂ ਮਿਲਾਉਂਦੇ।

ਲੋਕਤੰਤਰੀ ਮਾਹੌਲ ਬਾਰੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਤਿ ਦੇਸ਼ ਔਖੇ ਸਮੇਂ ਵਿੱਚੋਂ ਲੰਘ ਰਿਹਾ ਹੈ, ਜਿੱਥੇ ਲੋਕਤੰਤਰੀ ਨਿਯਮਾਂ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਨੂੰ ਤੋੜਿਆ ਜਾ ਰਿਹਾ ਹੈ। ਇਹ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਘੋਰ ਅਪਮਾਨ ਹੈ, ਜੋ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਨੂੰ ਹਾਈਜੈਕ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਭਾਜਪਾ ਵਿਰੁੱਧ ਆਪਣੀ ਆਲੋਚਨਾ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਭਾਜਪਾ ਦਾ ਆਪਣਾ ਕੋਈ ਕੇਡਰ ਨਹੀਂ ਹੈ। ਮਸ਼ਹੂਰ ਹਸਤੀਆਂ ਆਉਂਦੀਆਂ ਹਨ, ਚੋਣਾਂ ਲੜਦੀਆਂ ਹਨ ਅਤੇ ਫਿਰ ਚਲੀਆਂ ਜਾਂਦੀਆਂ ਹਨ। ਜੇ ਦੇਖਿਆ ਜਾਵੇ ਤਾਂ ਉਨ੍ਹਾਂ ਦੇ 240 ਸੰਸਦ ਮੈਂਬਰਾਂ ਵਿੱਚੋਂ 125 ਕਾਂਗਰਸ ਦੇ ਹਨ, ਜੋ ਦਰਸਾਉਂਦਾ ਹੈ ਕਿ ਉਨ੍ਹਾਂ ਦਾ ਆਪਣਾ ਕੋਈ ਅਧਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂਆਂ ਨੇ ਲੋਕਾਂ ਅਤੇ ਉਨ੍ਹਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੋਧਾਂ ਦੀ ਮੰਗ ਕਰਾਂਗਾ ਤਾਂ ਜੋ ਅਜਿਹੇ ਆਗੂਆਂ ਨੂੰ ਵਾਪਸ ਬੁਲਾਇਆ ਜਾ ਸਕੇ।

ਸ਼ਾਸਨ ਅਤੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡੀ ਸਿੰਚਾਈ ਪਹਿਲਕਦਮੀ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਮਈ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਹੋ ਸਕੇ। ਝੋਨੇ ਦੇ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਨਵੇਂ ਰਜਵਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਦੀ ਜਾਂਚ ਕਰਨ ਅਤੇ ਕਿਸੇ ਵੀ ਕਮੀ ਨੂੰ ਦੂਰ ਕਰਨ ਲਈ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ “ਛੱਡਿਆ ਗਿਆ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ, ਜਿਸਦਾ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ। ਇਹ ਸਮਰਪਿਤ ਰੀਚਾਰਜ ਸਕੀਮਾਂ ਰਾਹੀਂ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।

ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਹੈ, ਕਿਉਂਕਿ ਪੰਜਾਬ ਦਾ ਵਜੂਦ ਪਾਣੀ ‘ਤੇ ਨਿਰਭਰ ਕਰਦਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਾਲ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ। ਇਹ ਇਤਿਹਾਸਕ ਪਹਿਲਕਦਮੀ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ।

Tags: Breaking news in PunjabiLatest Punjab newsPUNJABPUNJAB CMPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

by Ranjit Singh
June 26, 2026
0

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ - ਕਿਹਾ ਐਫਆਈਆਰ ਤਾਂ ਸਿਰਫ਼ ਇੱਕ ਦਿਖਾਵਾ ਅਯੁੱਧਿਆ, 26...

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

by Ranjit Singh
June 26, 2026
0

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ - ਟਰੱਸਟੀ ਡਾ. ਅਨਿਲ ਮਿਸ਼ਰਾ ਨੇ...

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

by Ranjit Singh
June 26, 2026
0

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਕਾਰਨ ਮੌਤ ! ਤਰਨਤਾਰਨ, 26 ਜੂਨ (ਵਿਸ਼ਵ ਵਾਰਤਾ) –...

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

by Ranjit Singh
June 26, 2026
0

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

by Ranjit Singh
June 26, 2026
0

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ - ਕਿਹਾ ਐਫਆਈਆਰ ਤਾਂ ਸਿਰਫ਼ ਇੱਕ ਦਿਖਾਵਾ ਅਯੁੱਧਿਆ, 26...

Most Popular

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

by Ranjit Singh
3 weeks ago
0

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ - ਸ਼ਾਮ 4 ਵਜੇ ਹੋਵੇਗਾ ਸਹੁੰ ਚੁੱਕ ਸਮਾਗਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 