• Latest
  • Trending
ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

2 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

14 minutes ago
Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

20 minutes ago
Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

60 minutes ago
Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

1 hour ago
Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 hours ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

2 hours ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

3 hours ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

3 hours ago
Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

4 hours ago
Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

5 hours ago
Hindi News
English News
Friday, June 26, 2026
No Result
View All Result
40 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀ

May 2, 2026
in ਖਬਰਾਂ, ਪੰਜਾਬ

ਮਾਨ ਸਰਕਾਰ ਵੱਲੋਂ ਲਾਏ ਗਏ ਕਰੀਬ 900 ਸਮਰਪਿਤ ਵਲੰਟੀਅਰ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਕਰ ਰਹੇ ਸਹਾਇਤਾ
ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸਾਫ਼ ਪੀਣਯੋਗ ਪਾਣੀ, ਰਿਫਰੈਸ਼ਮੈਂਟ, ਖਾਣਾ ਅਤੇ ਰਿਹਾਇਸ਼ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ

ਚੰਡੀਗੜ੍ਹ, 2 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਅਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ। ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ। ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡੀਸ਼ਨਡ ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜਿਨ੍ਹਾਂ ਰਾਹੀਂ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਇਆ ਜਾਂਦਾ ਹੈ। ਇਹ ਬੱਸਾਂ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਦੇ ਘਰਾਂ ਦੇ ਬੂਹਿਆਂ ਤੋਂ ਲੈ ਕੇ ਜਾਂਦੀਆਂ ਹਨ ਅਤੇ ਪਾਵਨ ਧਾਰਮਿਕ ਅਸਥਾਨਾਂ ਤੇ ਇਤਿਹਾਸਕ ਥਾਵਾਂ ਤੱਕ ਪਹੁੰਚਾਉਂਦੀਆਂ ਹਨ।

ਯਾਤਰੀਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਕਈ ਧਾਰਮਿਕ ਅਤੇ ਵਿਰਾਸਤੀ ਅਸਥਾਨਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਇਲਾਕੇ ਵਿਚੋਂ ਚੱਲਣ ਵਾਲੀਆਂ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਨੇੜਲੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ‘ਵਿਰਾਸਤ-ਏ-ਖ਼ਾਲਸਾ’ ਮਿਊਜ਼ੀਅਮ ਵੀ ਲੈ ਕੇ ਜਾਂਦੀਆਂ ਹਨ। ਇਹ ਸਫ਼ਰ ਸ਼ਰਧਾਲੂਆਂ ਲਈ ਰੂਹਾਨੀਅਤ ਅਤੇ ਇਤਿਹਾਸ ਦਾ ਇੱਕ ਅਨੋਖਾ ਸੁਮੇਲ ਹੈ।

ਇਸ ਸਕੀਮ ਦਾ ਇੱਕ ਖ਼ਾਸ ਪਹਿਲੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ ‘ਟੈਂਟ ਸਿਟੀ’ ਹੈ, ਜਿੱਥੇ 700 ਯਾਤਰੀਆਂ ਦੇ ਠਹਿਰਨ ਦਾ ਸ਼ਾਨਦਾਰ ਪ੍ਰਬੰਧ ਹੈ। ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਵਿਉਂਤੇ ਗਏ ਇਸ ਟੈਂਟ ਸਿਟੀ ਵਿੱਚ ਹਰ ਸਹੂਲਤ ਮੌਜੂਦ ਹੈ। ਹਰ ਟੈਂਟ ਦੇ ਨਾਲ ਗ਼ੁਸਲਖਾਨੇ ਦਾ ਇੰਤਜ਼ਾਮ ਹੈ, ਜਦਕਿ ਕੀਰਤਨ ਅਤੇ ਪਾਠ-ਪੂਜਾ ਲਈ ਖ਼ਾਸ ਥਾਵਾਂ ਬਣਾਈਆਂ ਗਈਆਂ ਹਨ, ਜੋ ਮਾਹੌਲ ਨੂੰ ਪੂਰੀ ਤਰ੍ਹਾਂ ਸ਼ਾਂਤ ਤੇ ਰੂਹਾਨੀ ਬਣਾਉਂਦੀਆਂ ਹਨ। ਭੋਜਨ-ਪਾਣੀ ਲਈ ਇੱਕ ਸਾਂਝਾ ਡਾਇਨਿੰਗ ਹਾਲ ਹੈ ਅਤੇ ਗਰਮੀ ਤੋਂ ਬਚਾਅ ਲਈ ਇਹ ਪੂਰਾ ਟੈਂਟ ਸਿਟੀ ਏਅਰ-ਕੰਡੀਸ਼ਨਡ ਹੈ।

ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਹਲਕਾ ਨਾਸ਼ਤਾ ਪਰੋਸਿਆ ਜਾਂਦਾ ਹੈ। ਸਵੇਰ ਦੇ ਚਾਹ-ਨਾਸ਼ਤੇ ਤੋਂ ਲੈ ਕੇ ਰਾਤ ਦੇ ਖਾਣੇ ਅਤੇ ਰਿਹਾਇਸ਼ ਤੱਕ, ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਮਾਲੀ ਸਾਧਨਾਂ ਦੀ ਕਮੀ ਕਿਸੇ ਸ਼ਰਧਾਲੂ ਦੀ ਸ਼ਰਧਾ ਪੂਰਤੀ ਤੇ ਇਬਾਦਤ ਵਿੱਚ ਰੁਕਾਵਟ ਨਾ ਬਣੇ।

ਮਾਲ ਮੰਤਰੀ ਨੇ ਦੱਸਿਆ ਕਿ ਇਸ ਤਜਰਬੇ ਨੂੰ ਹੋਰ ਵੀ ਸੁਖਦਾਈ ਤੇ ਯਾਦਗਾਰੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਲਗਭਗ 900 ਸਮਰਪਿਤ ਵਲੰਟੀਅਰ ਤੈਨਾਤ ਕੀਤੇ ਹਨ, ਜੋ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਮਦਦ ਕਰਦੇ ਹਨ। ਰਹਿਨੁਮਾਈ ਤੋਂ ਲੈ ਕੇ ਪਲ-ਪਲ ਸ਼ਰਧਾਲੂਆਂ ਦੀ ਮਦਦ ਕਰਨ ਵਾਲਾ ਇਹ ਅਮਲਾ ਹਰ ਮੁਸਾਫ਼ਿਰ ਦੀ ਪੂਰੀ ਇੱਜ਼ਤ ਅਤੇ ਖ਼ਾਸ ਤਵੱਜੋ ਨਾਲ ਦੇਖਭਾਲ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਅੜਿਕੇ ਦੇ ਇਸ ਸਕੀਮ ਦਾ ਇੰਨੇ ਸੁਚੱਜੇ ਢੰਗ ਨਾਲ ਚੱਲਣਾ ਸਰਕਾਰ ਦੀ ਦੂਰਅੰਦੇਸ਼ ਸੋਚ, ਸੁਚੱਜੀ ਵਿਉਂਤਬੰਦੀ ਅਤੇ ਮਜ਼ਬੂਤ ਪ੍ਰਬੰਧਕੀ ਢਾਂਚੇ ਦਾ ਸਬੂਤ ਹੈ। ਸੂਬੇ ਭਰ ਦੇ ਸ਼ਰਧਾਲੂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ ਅਤੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਦੀ ਆਪਣੀ ਪੁਰਾਣੀ ਖ਼ਾਹਿਸ਼ ਪੂਰੀ ਹੋਣ ‘ਤੇ ਸ਼ੁਕਰਾਨਾ ਵੀ ਅਦਾ ਕਰ ਰਹੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੇਵਾ-ਭਾਵਨਾ ਦੀ ਇੱਕ ਵੱਡੀ ਮਿਸਾਲ ਹੈ, ਜੋ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿੱਚ ਵਿਸ਼ਵਾਸ਼, ਸ਼ਾਨ ਅਤੇ ਸਕੂਨ ਲੈ ਕੇ ਆਈ ਹੈ।

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

by Ranjit Singh
June 26, 2026
0

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਪੁਣੇ ਕੇਤਨ...

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

by Ranjit Singh
June 26, 2026
0

Punjab: ਸੜਕਾਂ 'ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ 'ਤੇ ਹੋਵੇਗੀ ਵੱਡੀ ਕਾਰਵਾਈ - ਪੰਜਾਬ ਸਰਕਾਰ ਨੇ ਟ੍ਰੈਫਿਕ...

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

by Ranjit Singh
June 26, 2026
0

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਐਸਆਈਟੀ ਵੱਲੋਂ ਅਯੁੱਧਿਆ ਦੇ ਰਾਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
4 weeks ago
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 