• Latest
  • Trending
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

2 months ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

5 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

6 hours ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

Hindi News
English News
Friday, June 26, 2026
No Result
View All Result
31 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪਹਿਲੀ ਵਾਰ ਔਨਲਾਈਨ ਹੋ ਰਹੀ ਜਨਗਣਨਾ ਪ੍ਰਕਿਰਿਆ ਤਹਿਤ ਸੰਜੀਵ ਅਰੋੜਾ ਨੇ ਆਪਣੇ ਰਿਹਾਇਸ਼ੀ ਵੇਰਵੇ ਦਰਜ ਕੀਤੇ, ਜਨਤਕ ਭਾਗੀਦਾਰੀ ਨੂੰ ਰਾਸ਼ਟਰ ਨਿਰਮਾਣ ਦੀ ਕੁੰਜੀ ਦੱਸਿਆ

May 2, 2026
in ਖਬਰਾਂ, ਪੰਜਾਬ

ਡਿਜੀਟਲ ਜਨਗਣਨਾ 2027: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕੀਤੇ; ਨਿਵਾਸੀਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 2 ਮਈ, 2026 (ਵਿਸ਼ਵ ਵਾਰਤਾ);- ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ।

ਇਹ ਆਖਦਿਆਂ ਕਿ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਢੰਗ ਰਾਹੀਂ ਕੀਤੀ ਜਾ ਰਹੀ ਹੈ, ਕੈਬਨਿਟ ਮੰਤਰੀ ਅਰੋੜਾ ਨੇ ਵਸਨੀਕਾਂ ਨੂੰ ਵੱਧ ਤੋਂ ਵੱਧ ਇਸ ਅਭਿਆਸ ਵਿੱਚ ਹਿੱਸਾ ਲੈਣ ਅਤੇ ਔਨਲਾਈਨ ਪੋਰਟਲ se.census.gov.in ‘ਤੇ ਜਾ ਕੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ।

ਡਿਜੀਟਲ ਜਨਗਣਨਾ 2027 – ਘਰਾਂ ਦੇ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਦੇ ਪਹਿਲੇ ਪੜਾਅ ਤਹਿਤ, ਰਾਜ ਵਿੱਚ ਸਵੈ-ਗਣਨਾ 30 ਅਪ੍ਰੈਲ ਨੂੰ ਸ਼ੁਰੂ ਹੋਈ ਸੀ ਅਤੇ ਇਹ 14 ਮਈ, 2026 ਤੱਕ ਜਾਰੀ ਰਹੇਗੀ। ਵਸਨੀਕ ਸਵੈ-ਇੱਛਾ ਨਾਲ ਆਪਣੇ ਘਰ ਬੈਠ ਕੇ ਸਵੈ-ਗਣਨਾ ਰਾਹੀਂ ਰਿਹਾਇਸ਼ੀ ਵੇਰਵੇ (33 ਸਵਾਲਾਂ ਦੇ ਜਵਾਬ ਦੇ ਕੇ) ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਪ੍ਰਕਿਰਿਆ ਸਰਲ ਤੇ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਘਰ ਬੈਠੇ ਹੀ ਪੂਰੀ ਕੀਤੀ ਜਾ ਸਕਦੀ ਹੈ, ਜਿਸ ਨਾਲ ਗਿਣਤੀਕਾਰ ਦੀ ਉਡੀਕ ਕਰਨ ਦੀ ਲੋੜ ਨਹੀਂ ਰਹਿੰਦੀ।

ਇਸ ਪੜਾਅ ਤਹਿਤ, ਨਿਵਾਸੀਆਂ ਨੂੰ ਆਪਣੇ ਘਰ ਅਤੇ ਪਰਿਵਾਰਕ ਮੈਂਬਰਾਂ ਬਾਰੇ ਵਿਆਪਕ ਵੇਰਵੇ ਪ੍ਰਦਾਨ ਕਰਨੇ ਹੋਣਗੇ। ਇਹ ਘਰ ਦੀ ਕਿਸਮ, ਸਹੂਲਤਾਂ ਦੀ ਉਪਲੱਬਧਤਾ ਅਤੇ ਹੋਰ ਬੁਨਿਆਦੀ ਸਹੂਲਤਾਂ ਵਰਗੇ ਮੁੱਖ ਪਹਿਲੂਆਂ ਨੂੰ ਕਵਰ ਕਰਦੇ ਹਨ ਅਤੇ ਇਹੀ ਜਾਣਕਾਰੀ ਵਿਕਾਸ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਇਸ ਪ੍ਰਕਿਰਿਆ ਵਿੱਚ ਉਪਭੋਗਤਾ ਰਜਿਸਟ੍ਰੇਸ਼ਨ, ਓਟੀਪੀ ਤਸਦੀਕ, ਲੋੜੀਂਦੇ ਵੇਰਵੇ ਭਰਨਾ ਅਤੇ ਅਖੀਰ ਵਿੱਚ ਸਾਰੇ ਵੇਰਵਾ ਜਮ੍ਹਾਂ ਕਰਨਾ ਸ਼ਾਮਲ ਹੈ, ਜਿਸ ਤੋਂ ਬਾਅਦ ਇੱਕ ਵਿਲੱਖਣ ਸਵੈ-ਗਣਨਾ ਆਈਡੀ (ਐਸਈ-ਆਈਡੀ) ਜਨਰੇਟ ਹੁੰਦੀ ਹੈ। ਜਦੋਂ ਫੀਲਡ ਵਿਜ਼ਿਟ ਦੌਰਾਨ ਗਿਣਤੀਕਾਰ ਸਬੰਧਤ ਜਾਇਦਾਦਾਂ ਵਿਖੇ ਪਹੁੰਚ ਕਰਨਗੇ ਤਾਂ ਉਸ ਵੇਲੇ ਨਿਵਾਸੀਆਂ ਨੂੰ ਨੂੰ ਇਹ ਐਸਈ-ਆਈਡੀ ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਜਮ੍ਹਾਂ ਕਰਵਾਈ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਸਿਰਫ਼ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ।

ਜਿਹੜੇ ਘਰ ਔਨਲਾਈਨ ਪ੍ਰਕਿਰਿਆ ਪੂਰੀ ਕਰਨ ਵਿੱਚ ਅਸਮਰੱਥ ਹਨ, ਉਨ੍ਹਾਂ ਲਈ ਇੱਕ ਅਧਿਕਾਰਤ ਗਿਣਤੀਕਾਰ 15 ਮਈ, 2026 ਤੋਂ ਸ਼ੁਰੂ ਹੋਣ ਵਾਲੇ ਅਗਲੇ ਫੀਲਡ ਗਣਨਾ ਪੜਾਅ ਦੌਰਾਨ ਲੋੜੀਂਦੀ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਘਰਾਂ/ਜਾਇਦਾਦਾਂ ਵਿਖੇ ਪਹੁੰਚ ਕਰੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਖਰੀ ਜਨਗਣਨਾ 2011 ਵਿੱਚ ਹੋਈ ਸੀ ਅਤੇ ਹੁਣ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਰੂਪ ਵਿੱਚ ਕੀਤੀ ਜਾ ਰਹੀ ਹੈ। ਵਸਨੀਕਾਂ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਸਹੀ ਜਾਣਕਾਰੀ ਜਮ੍ਹਾਂ ਕਰਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਜਾਣਕਾਰੀ ਸਰਕਾਰ ਨੂੰ ਨਿਵਾਸੀਆਂ ਲਈ ਨੀਤੀਆਂ ਅਤੇ ਹੋਰ ਭਲਾਈ ਯੋਜਨਾਵਾਂ ਬਣਾਉਣ ਵਿੱਚ ਮਦਦ ਕਰਦੀ ਹੈ।

ਇਸ ਮੌਕੇ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਧਾਨ ਜਨਗਣਨਾ ਅਧਿਕਾਰੀ ਡਾ. ਨੀਰੂ ਕਟਿਆਲ ਗੁਪਤਾ, ਸੰਯੁਕਤ ਕਮਿਸ਼ਨਰ-ਕਮ-ਸ਼ਹਿਰੀ ਜਨਗਣਨਾ ਅਧਿਕਾਰੀ ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ (ਜਨਗਣਨਾ) ਪੰਜਾਬ ਡਾ. ਰੁਚੀ ਗੁਪਤਾ, ਸਹਾਇਕ ਡਾਇਰੈਕਟਰ (ਜਨਗਣਨਾ ਆਪਰੇਸ਼ਨਜ਼) ਰੇਣੂ, ਸਹਾਇਕ ਕਮਿਸ਼ਨਰ-ਕਮ-ਚਾਰਜ ਅਧਿਕਾਰੀ ਜਸਦੇਵ ਸੇਖੋਂ, ਸੁਪਰਡੈਂਟ ਤਰੁਣ ਗੋਇਲ, ਅੰਕੜਾ ਜਾਂਚਕਰਤਾ (ਜਨਗਣਨਾ) ਅਲੋਕ ਕੁਮਾਰ ਸਮੇਤ ਹੋਰ ਮੌਜੂਦ ਸਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

ਭਾਰਤ ਅਤੇ ਕਿਰੀਬਾਤੀ ਨੇ ਸਿਹਤ ਸੰਭਾਲ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਕਿਰੀਬਾਤੀ ਨੇ ਸਿਹਤ ਸੰਭਾਲ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
1 week ago
0

ਭਾਰਤ ਅਤੇ ਕਿਰੀਬਾਤੀ ਨੇ ਸਿਹਤ ਸੰਭਾਲ ਸਹਿਯੋਗ ਨੂੰ ਡੂੰਘਾ ਕਰਨ 'ਤੇ ਕੀਤੀ ਚਰਚਾ ਦੱਖਣੀ ਤਾਰਾਵਾ, 17 ਜੂਨ (ਵਿਸ਼ਵ ਵਾਰਤਾ) ਫਿਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 