Punjab: ਸੁਨੀਲ ਜਾਖੜ ਅੱਜ ਵਫਦ ਸਮੇਤ ਪੰਜਾਬ ਗਵਰਨਰ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 3 ਮਈ 2026 – ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਅੱਜ ਇੱਕ ਵਫਦ ਸਮੇਤ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਉਹ ਅੱਜ 3 ਮਈ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਅਤੇ ਮੌਜੂਦਾ ਸਿਆਸੀ ਹਾਲਾਤ ਅਤੇ ਸਰਕਾਰ ਦੀਆਂ ਕਾਰਵਾਈਆਂ ਬਾਰੇ ਪੂਰੀ ਜਾਣਕਾਰੀ ਸੌਂਪਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਉਹ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਦੇ ਪੱਖ ਵਿੱਚ ਨਹੀਂ ਹਨ, ਪਰ ਪੰਜਾਬ ਨੂੰ ਲੁੱਟਣ ਦਾ ਲਾਇਸੈਂਸ ਕਿਸੇ ਨੂੰ ਨਹੀਂ ਦਿੱਤਾ ਜਾਵੇਗਾ।
ਬੀਤੇ ਦਿਨ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਗੈਰ-ਜ਼ਿੰਮੇਵਾਰਾਨਾ ਵਿਵਹਾਰ ਪੰਜਾਬ ਦੇ ਲੋਕਤੰਤਰ ਲਈ ਘਾਤਕ ਸਿੱਧ ਹੋ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























