Breaking: ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਹਾਈਕਰੋਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ
ਨਵੀਂ ਦਿੱਲੀ, 3 ਮਈ 2026 – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀਆਂ ਚੋਣਾਂ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ DSGMC ਦੀਆਂ ਚੋਣਾਂ 30 ਸਤੰਬਰ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਆਖ਼ਰੀ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਹ ਰਿਪੋਰਟ ਗੁਰਦੁਆਰਾ ਡਾਇਰੈਕਟਰ ਵੱਲੋਂ ਪੇਸ਼ ਕੀਤੀ ਜਾਵੇਗੀ, ਜਿਸ ‘ਚ ਵੋਟਰਾਂ ਨਾਲ ਸੰਬੰਧਿਤ ਪੂਰੀ ਜਾਣਕਾਰੀ ਪ੍ਰਿੰਟ ਕਰਕੇ ਅਤੇ ਚੋਣਾਂ ਦੀ ਤਿਆਰੀ ਸਬੰਧੀ ਮੌਜੂਦਾ ਸਥਿਤੀ ਬਾਰੇ ਵੇਰਵਾ ਦਿੱਤਾ ਜਾਵੇਗਾ।
ਇਸ ਫੈਸਲੇ ਤੋਂ ਬਾਅਦ DSGMC ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਨੂੰ ਤੇਜ਼ ਕੀਤਾ ਜਾਵੇਗਾ। ਪਟੀਸ਼ਨਕਰਤਾ ਗੁਰਮੀਤ ਸਿੰਘ ਸ਼ੰਟੀ ਨੇ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਦੇ ਨਾਲ ਹੀ ਦੂਜੇ ਪਾਸੇ, ਵਕੀਲ ਰਾਜੇਂਦਰ ਛਾਬੜਾ ਨੇ ਦੱਸਿਆ ਕਿ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰਕਿਰਿਆ ਲਈ ਨਿਰਧਾਰਿਤ ਸਮੇਂ ਅੰਦਰ ਸਾਰੀਆਂ ਕਾਰਵਾਈਆਂ ਪੂਰੀਆਂ ਕਰਨੀ ਹੋਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























