Punjab : ਸਪੀਕਰ ਸੰਧਵਾਂ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼
– ਬੇਅਦਬੀ ਕਾਨੂੰਨ ਮਾਮਲੇ ‘ਚ ਜਥੇਦਾਰ ਸਾਹਿਬ ਵੱਲੋਂ ਕੀਤਾ ਗਿਆ ਹੈ ਤਲਬ
ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ): ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ 8 ਮਈ ਨੂੰ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਉਨ੍ਹਾਂ ਕਿਹਾ ਕਿ “ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉਚ ਤੇ ਸਤਿਕਾਰਯੋਗ ਸਥਾਨ ਹੈ ਅਤੇ ਉਹ ਪੂਰੀ ਨਿਮਰਤਾ ਅਤੇ ਸ਼ਰਧਾ ਨਾਲ ਹਾਜ਼ਰ ਹੋ ਕੇ ਆਪਣਾ ਪੱਖ ਰੱਖਣਗੇ।
ਕੁਲਤਾਰ ਸਿੰਘ ਸੰਧਵਾਂਨੇ ਟਵੀਟ ਸਾਂਝਾ ਕਰ ਕੇ ਕਿਹਾ ਕਿ “ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਕੱਤਰੇਤ ਵੱਲੋਂ 8 ਮਈ ਸਵੇਰੇ 11 ਵਜੇ ਹਾਜ਼ਰ ਹੋਣ ਦਾ ਸੰਦੇਸ਼ ਪ੍ਰਾਪਤ ਹੋਇਆ ਹੈ। ਸਾਡੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਬਉਚ ਤੇ ਸਤਿਕਾਰਯੋਗ ਹਨ,ਦਾਸ ਪੂਰੀ ਨਿਮਰਤਾ ਅਤੇ ਸ਼ਰਧਾ ਨਾਲ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਲਈ ਵਚਨਬੱਧ ਹੈ।”
ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਪੰਥਕ ਇਕੱਠ ਸੱਦਿਆ ਗਿਆ। ਜਿਸ ‘ਚ ਸਿੱਖ ਬੁੱਧੀਜੀਵੀ, ਵਿਦਵਾਨ, ਨਿਹੰਗ ਸਿੰਘ ਜਥੇਬੰਦੀਆਂ, ਉੱਘੀਆਂ ਸਿੱਖ ਸ਼ਖਸੀਅਤਾਂ ਸ਼ਾਮਿਲ ਹੋਈਆਂ।ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਪੰਥਕ ਇਕੱਤਰਤਾ ਵਿੱਚ ਨਵਾਂ ਬੇਅਦਬੀ ਕਾਨੂੰਨ ਨਾ -ਮਨਜ਼ੂਰ ਕਰ ਦਿੱਤਾ ਗਿਆ। ਇਸ ਸਬੰਧੀ ਵਿਧਾਨ ਸਭਾ ਸਪੀਕਰ ਨੂੰ 8 ਮਈ ਨੂੰ ਤਲਬ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਵਿਸ਼ਾ ਸਿੱਧਾ ਪੰਥ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਦੇ ਫੈਸਲੇ ਪੰਥਕ ਪੱਧਰ ‘ਤੇ ਹੀ ਲਏ ਜਾਣੇ ਚਾਹੀਦੇ ਹਨ, ਨਾ ਕਿ ਸਿਰਫ਼ ਸਰਕਾਰ ਵੱਲੋਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















