BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਨਵੀ ਦਿੱਲੀ, 5 ਮਈ 2026 (ਵਿਸ਼ਵ ਵਾਰਤਾ): ਭਾਜਪਾ ਨੇ ਪੱਛਮੀ ਬੰਗਾਲ ਅਤੇ ਅਸਾਮ ‘ਚ ਨਵੀ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹੈ। ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਹੈ। ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੂੰ ਸਹਿ-ਨਿਗਰਾਨ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਅਸਾਮ ਵਿੱਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਰਸਾਇਣ ਅਤੇ ਖਾਦ ਮੰਤਰੀ, ਭਾਰਤ ਸਰਕਾਰ ਦੇ ਜਗਤ ਪ੍ਰਕਾਸ਼ ਨੱਡਾ ਨੂੰ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਹੈ।ਹਰਿਆਣਾ ਦੇ ਮਾਨਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੇਂਦਰੀ ਸਹਿ-ਨਿਗਰਾਨ ਨਿਯੁਕਤ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























