Punjab CM ਭਗਵੰਤ ਮਾਨ ਭਲਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼
- ਮੰਤਰੀ ਹਰਜੋਤ ਬੈਂਸ ਨੇ ਵੱਧ ਤੋਂ ਵੱਧ ਲੋਕਾਂ ਨੂੰ ਸ਼ੁਕਰਾਨਾ ਸਮਾਗਮ ‘ਚ ਸ਼ਿਰਕਤ ਕਰਨ ਦੀ ਕੀਤੀ ਅਪੀਲ
ਸ਼੍ਰੀ ਅਨੰਦਪੁਰ ਸਾਹਿਬ, 5 ਮਈ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 6 ਮਈ ਨੂੰ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਪਹੁੰਚ ਰਹੇ ਹਨ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਧ ਤੋਂ ਵੱਧ ਲੋਕਾਂ ਨੂੰ ਸ਼ੁਕਰਾਨਾ ਸਮਾਗਮ ‘ਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਵੱਲੋਂ ਭਲਕੇ 6 ਮਈ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਸਵੇਰੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਰਵਿਦਾਸ ਚੌਂਕ ਵਿਖੇ ਸੰਗਤਾਂ ਨੂੰ ਸੰਬੋਧਨ ਕਰਨਗੇ ਤੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਸੀਐਮ ਮਾਨ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਪਹੁੰਚ ਰਹੇ ਹਨ।ਮੇਰੀ ਆਪ ਸਭ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਸੰਗਤਾਂ ਇਸ ਸ਼ੁਕਰਾਨਾ ਸਮਾਗਮ ਵਿੱਚ ਜ਼ਰੂਰ ਸ਼ਿਰਕਤ ਕਰੋ ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















