Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’
ਚੰਡੀਗੜ੍ਹ, 6 ਮਈ 2026: ਪੰਜਾਬ ਦੀ ਧੀ ਨੇ ਕੈਨੇਡਾ ‘ਚ ਪੰਜਾਬੀਆਂ ਦਾ ਮਾਣ ਵਧਾਇਆ ਹੈ। ਪੰਜਾਬ ਦੀ ਧੀ ਜਸਦੀਪ ਕੌਰ ਬਰਾੜ ਦੀ ਕੈਨੇਡੀਅਨ ਪੁਲਿਸ ਵਿੱਚ ਪੀਸ ਅਫ਼ਸਰ ਵਜੋਂ ਨਿਯੁਕਤੀ ਹੋਈ ਹੈ। ਦੱਸ ਦਈਏ ਕਿ ਜਸਦੀਪ ਕੌਰ ਬਰਾੜ ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਪਿੰਡ ਮੱਲਕੇ ਦੀ ਰਹਿਣ ਵਾਲੀ ਹੈ। ਜਸਦੀਪ ਦੇ ਪਿਤਾ ਰਾਜਾ ਮੱਲੇਕੇ ਪਿੰਡ ਦੇ ਮੌਜੂਦਾ ਸਰਪੰਚ ਹਨ।
ਜਸਦੀਪ ਕੌਰ ਬਰਾੜ ਨੇ ਕੈਨੇਡਾ ਪੁਲਿਸ ਵਿੱਚ ‘ਪੀਸ ਆਫੀਸਰ’ ਵਜੋਂ ਨਿਯੁਕਤ ਹੋ ਕੇ ਆਪਣੇ ਪਿੰਡ ਇਲਾਕੇ ਅਤੇ ਪੂਰੇ ਪੰਜਾਬ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ ਹੈ। ਰਿਸ਼ਤੇਦਾਰ, ਪਿੰਡ ਵਾਸੀ ਅਤੇ ਰਾਜਨੀਤਿਕ ਆਗੂ ਉਸ ਦੇ ਘਰ ਪਹੁੰਚ ਕੇ ਪਰਿਵਾਰ ਨੂੰ ਵਧਾਈਆਂ ਦੇ ਰਹੇ ਹਨ। ਜਸਦੀਪ ਸਿੰਘ ਦੇ ਪਿਤਾ ਰਾਜਾ ਮੱਲੇਕੇ ਨੇ ਕਿਹਾ ਕਿ “ਉਨ੍ਹਾਂ ਦੀ ਧੀ ਨੇ ਆਪਣੀ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਜਸਦੀਪ ਦੀ ਸਫਲਤਾ ਨੌਜਵਾਨਾਂ, ਖਾਸ ਕਰਕੇ ਕੁੜੀਆਂ ਲਈ ਪ੍ਰੇਰਨਾਦਾਇਕ ਹੈ। ਉਸ ਨੇ ਸਾਬਤ ਕਰ ਦਿੱਤਾ ਹੈ ਕਿ ਮਜ਼ਬੂਤ ਇੱਛਾ ਸ਼ਕਤੀ ਨਾਲ ਕੋਈ ਵੀ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ।
ਜਸਦੀਪ ਕੌਰ ਬਰਾੜ ਨੇ ਆਪਣੀ ਮੁੱਢਲੀ ਸਿੱਖਿਆ – 12ਵੀਂ ਜਮਾਤ ਤੱਕ ਮੋਗਾ ਵਿੱਚ ਪੂਰੀ ਕੀਤੀ। ਇਸ ਤੋਂ ਬਾਅਦ, 2012 ਵਿੱਚ, ਉਹ ਇੱਕ ਉੱਜਵਲ ਭਵਿੱਖ ਅਤੇ ਉੱਚ ਸਿੱਖਿਆ ਦੀ ਭਾਲ ਵਿੱਚ ਕੈਨੇਡਾ ਚਲੀ ਗਈ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਪੁਲਿਸ ‘ਚ ਭਰਤੀ ਹੋਣ ਲਈ ਤਿਆਰੀ ਕਰ ਰਹੀ ਸੀ। ਅਖੀਰ ਉਸ ਦੀ ਮਿਹਨਤ ਰੰਗ ਲਿਆਈ ਅਤੇ ਉਸ ਨੇ 15 ਮਾਰਚ, 2026 ਨੂੰ ਸਫਲਤਾਪੂਰਵਕ ਪੁਲਿਸ ਪ੍ਰੀਖਿਆ ਪਾਸ ਕੀਤੀ। ਇਸ ਤੋਂ ਬਾਅਦ, 3 ਮਈ, 2026 ਨੂੰ, ਉਹ ‘ਪੀਸ ਅਫਸਰ’ ਵਜੋਂ ਆਪਣੀ ਨੌਕਰੀ ਵਿੱਚ ਸ਼ਾਮਲ ਹੋਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















