• Latest
  • Trending
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

4 months ago
Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

10 minutes ago
Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

38 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

1 hour ago
Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

2 hours ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

2 hours ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

3 hours ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

4 hours ago
National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

4 hours ago
Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

4 hours ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

4 hours ago
Hindi News
English News
Friday, August 28, 2026
No Result
View All Result
31 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਲੋੜੀਂਦੀ ਗਿਣਤੀ ਵਿੱਚ ਵਿਸ਼ੇਸ਼ ਰੇਲਗੱਡੀਆਂ ਅਲਾਟ ਨਹੀਂ ਕੀਤੀਆਂ ਜਾ ਰਹੀਆਂ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ

May 6, 2026
in ਖਬਰਾਂ, ਪੰਜਾਬ
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

  • ਲੋੜੀਂਦੀ ਗਿਣਤੀ ਵਿੱਚ ਵਿਸ਼ੇਸ਼ ਰੇਲਗੱਡੀਆਂ ਅਲਾਟ ਨਹੀਂ ਕੀਤੀਆਂ ਜਾ ਰਹੀਆਂ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ
  • ਅਪ੍ਰੈਲ ਮਹੀਨੇ ਦੌਰਾਨ ਰੇਲ/ਸੜਕ/ਕੰਟੇਨਰਾਂ ਰਾਹੀਂ ਸਿਰਫ਼ 3.5 ਲੱਖ ਮੀਟਰਕ ਟਨ ਕਣਕ ਦੀ ਮੰਡੀਆਂ ‘ਚੋਂ ਸਿੱਧੀ ਚੁਕਾਈ ਕੀਤੀ ਗਈ
  • ਅਨਾਜ ਦੀ ਸਿੱਧੀ ਡਿਲੀਵਰੀ ਲਈ ਮਈ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲਾਂ ਪ੍ਰਦਾਨ ਕੀਤੀਆਂ ਜਾ ਰਹੀਆਂ
  • ਸੂਬਾ ਸਰਕਾਰ 122 ਲੱਖ ਮੀਟਰਕ ਟਨ ਦਾ ਖਰੀਦ ਟੀਚਾ ਮੁਕੰਮਲ ਕਰਨ ਨੇੜੇ
  • ਐਮ.ਐਸ.ਪੀ. ‘ਤੇ ਖਰਦੀ ਦੀ 29000 ਕਰੋੜ ਰੁਪਏ ਤੋਂ ਵੱਧ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ ਕੀਤੀ
  • ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ);- ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ।

ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਪ੍ਰੈਲ ਦੌਰਾਨ ਸਿਰਫ਼ 3.5 ਲੱਖ ਮੀਟ੍ਰਿਕ ਟਨ ਕਣਕ ਹੀ ਰੇਲ/ਸੜਕ/ਕੰਟੇਨਰਾਂ ਰਾਹੀਂ ਮੰਡੀਆਂ ‘ਚੋਂ ਸਿੱਧੀ ਚੁੱਕੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮਈ, 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨਾਜ ਦੀ ਸਿੱਧੀ ਡਲਿਵਰੀ ਲਈ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਪਰੋਕਤ ਹਾਲਾਤਾਂ ਦੇ ਬਾਵਜੂਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਹੈ ਅਤੇ 122 ਲੱਖ ਮੀਟਰਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਦਾ ਟੀਚਾ ਮੁਕੰਮਲ ਹੋਣ ਨੇੜੇ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 121.65 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 120.89 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ।

ਖਰੀਦੀ ਗਈ ਕਣਕ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 119.56 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 133203.15 ਮੀਟਰਕ ਟਨ ਖਰੀਦੀ ਹੈ।

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਹ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਦਿੱਕਤ-ਪਰੇਸ਼ਾਨੀ ਨਾ ਆਵੇ।

ਭੁਗਤਾਨ ਦੇ ਮਾਮਲੇ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਰਕਮ ਨੂੰ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 1896 ਖਰੀਦ ਕੇਂਦਰ ਅਤੇ ਲਗਭਗ 986 ਆਰਜ਼ੀ ਯਾਰਡ ਸਥਾਪਤ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ ਵਿੱਤ ਸਰਵੇਸ਼ ਕੁਮਾਰ ਸ਼ਾਮਿਲ ਸਨ।

Tags: BREAKING NEWSBreaking news in PunjabiLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

by Ranjit Singh
August 28, 2026
0

Punjab 'ਚ 7 ਟਰੇਨਾਂ ਦੇ ਟਾਈਮ-ਟੇਬਲ 'ਚ ਬਦਲਾਅ, ਜਾਣੋ ਨਵਾਂ ਸਮਾਂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਰੇਲ ਯਾਤਰੀਆਂ...

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

by Ranjit Singh
August 28, 2026
0

Nepal Flood: ਕੀ ਹੈ ਨੇਪਾਲ 'ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 28 ਅਗਸਤ (ਵਿਸ਼ਵ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
August 28, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ...

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

by Ranjit Singh
August 28, 2026
0

Canada 'ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਕਰੀਬ ਅੱਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

by Ranjit Singh
August 28, 2026
0

Punjab 'ਚ 7 ਟਰੇਨਾਂ ਦੇ ਟਾਈਮ-ਟੇਬਲ 'ਚ ਬਦਲਾਅ, ਜਾਣੋ ਨਵਾਂ ਸਮਾਂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਰੇਲ ਯਾਤਰੀਆਂ...

Most Popular

Haryana ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ

by Ranjit Singh
3 weeks ago
0

Haryana ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ) – ਹਰਿਆਣਾ ਕੈਬਨਿਟ ਦੀ ਅਹਿਮ ਮੀਟਿੰਗ 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 