• Latest
  • Trending
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 months ago
ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

1 hour ago
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

3 hours ago
ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

4 hours ago
ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

5 hours ago
ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

6 hours ago
1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

7 hours ago
ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

7 hours ago
Hindi News
English News
Saturday, October 17, 2026
No Result
View All Result
21 °c
Chandigarh
24 ° Sat
24 ° Sun
25 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਕਰਾਨਾ ਯਾਤਰਾ ਦੌਰਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲੋਕਾਂ ਨੂੰ ਸਮਰਪਿਤ ਕੀਤਾ

May 6, 2026
in ਖਬਰਾਂ, ਪੰਜਾਬ
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਕਰਾਨਾ ਯਾਤਰਾ ਦੌਰਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲੋਕਾਂ ਨੂੰ ਸਮਰਪਿਤ ਕੀਤਾ
• ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਨਵੇਂ ਕਾਨੂੰਨ ਤਹਿਤ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ; ਕੋਈ ਵੀ ਦੁਬਾਰਾ ਇਹ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਅਕਾਲੀ ਆਗੂਆਂ ਨੇ ਆਪਣੇ ਰਾਜ ਦੌਰਾਨ ਬੇਅਦਬੀ ਦੇ ਦੋਸ਼ੀਆਂ, ਨਸ਼ਿਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ; ਪੰਜਾਬ ਦੇ ਲੋਕ ਉਨ੍ਹਾਂ ਨੂੰ ਪੰਜਾਬ ਨਾਲ ਧੋਖਾ ਕਰਨ ਲਈ ਕਦੇ ਮੁਆਫ਼ ਨਹੀਂ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਈ ਹੈ।

ਸ਼ੁਕਰਾਨਾ ਯਾਤਰਾ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਿੰਮਤ ਨਾ ਕਰੇ। ਕਾਨੂੰਨ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰਨ ਦੀ ਸੇਵਾ ਬਖ਼ਸ਼ੀ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ।”

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਕਾਨੂੰਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਹ ਯਕੀਨੀ ਬਣਾਉਣ ਕਿ ਜਨਤਾ ਨੂੰ ਪਤਾ ਲੱਗੇ ਕਿ ਬੇਅਦਬੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਹੁਣ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਸਜ਼ਾ ਦੇ ਡਰੋਂ, ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਸਮੇਤ ਵਿਰੋਧੀ ਧਿਰ ਦੇ ਚੋਟੀ ਦੇ ਆਗੂ ਪਹਿਲਾਂ ਹੀ ਭੱਜ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਸ਼ਾਸਕਾਂ ਦਾ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਸ਼ਾਸਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਵਾਪਰੀਆਂ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਹੁਣ ਇਕ ਅਜਿਹਾ ਕਾਨੂੰਨ ਪਾਸ ਕੀਤਾ ਹੈ, ਜੋ ਇਸ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਦੁਬਾਰਾ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।” ਅਕਾਲੀ ਲੀਡਰਸ਼ਿਪ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਭਰ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਨਿਰਦੋਸ਼ ਲੋਕਾਂ `ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ।

ਨਸ਼ਿਆਂ ਦੇ ਖ਼ਤਰੇ ਨੂੰ ਲੈ ਕੇ ਅਕਾਲੀ ਲੀਡਰਸ਼ਿਪ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ `ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਜੋ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਵਧਿਆ-ਫੁੱਲਿਆ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਦੇ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਨੌਜਵਾਨ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਗੱਡੀਆਂ ਵਿੱਚ ਸਪਲਾਈ ਕੀਤੇ ਗਏ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ, “ਇਨ੍ਹਾਂ ਦੇ ਗੁਨਾਹ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਪੰਜਾਬ ਦੇ ਲੋਕ ਪੀੜ੍ਹੀਆਂ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।”

ਬੇਅਦਬੀ ਦੀਆਂ ਘਟਨਾਵਾਂ ਰਾਹੀਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਕਾਲੀ ਦਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਗੁਰਬਾਣੀ ਦੇ ਨਾਮ `ਤੇ ਵੋਟਾਂ ਮੰਗੀਆਂ ਅਤੇ ਨਾਲ ਹੀ ਗੁਰੂਆਂ ਦੀ ਬਾਣੀ ਦਾ ਨਿਰਾਦਰ ਕੀਤਾ। ਸਾਬਕਾ ਉਪ ਮੁੱਖ ਮੰਤਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਕਸਰ ਆਪਣੇ ਕਾਰਜਕਾਲ ਦੌਰਾਨ ਵਿਕਾਸ ਦਾ ਮਾਣ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਦੇ ਹਨ, ਜਿੱਥੇ ਬੇਅਦਬੀ ਹੋਈ ਅਤੇ ਮਾਸੂਮ ਲੋਕਾਂ ਦੀਆਂ ਜਾਨਾਂ ਗਈਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਸੂਬੇ ਨੂੰ ਸਮਾਜਿਕ ਅਤੇ ਆਰਥਿਕ ਤੌਰ `ਤੇ ਕਮਜ਼ੋਰ ਕਰਨ ਵਾਲੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਕਿਹਾ, “ਅਕਾਲੀਆਂ ਨੇ ਪੰਜਾਬੀਆਂ ਨੂੰ ਭਾਵਨਾਤਮਕ ਤੌਰ `ਤੇ ਤੋੜਿਆ ਅਤੇ ਮਾਫੀਆ ਨੂੰ ਬਚਾਇਆ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ। ਆਪਣੇ ਰਾਜ ਦੌਰਾਨ ਨਸ਼ਿਆਂ ਦੇ ਵਪਾਰ ਨੂੰ ਉਤਸ਼ਾਹਿਤ ਕਰਨ ਵਿੱਚ ਅਕਾਲੀਆਂ ਦੀ ਭੂਮਿਕਾ ਲੋਕਾਂ ਨਾਲ ਵਿਸ਼ਵਾਸਘਾਤ ਦੇ ਬਰਾਬਰ ਹੈ।”

ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਜਨਤਾ ਵਿੱਚ ਆਪਣਾ ਆਧਾਰ ਪੂਰੀ ਤਰ੍ਹਾਂ ਗੁਆ ਦਿੱਤਾ ਹੈ ਅਤੇ ਹੁਣ ਰੈਲੀਆਂ ਵਿੱਚ ਭੀੜ ਜੁਟਾਉਣ ਲਈ ਤਨਖਾਹ ਵਾਲੇ ਕਾਮੇ ਬੁਲਾਏ ਜਾਂਦੇ ਹਨ। ਉਨ੍ਹਾਂ ਕਿਹਾ, “ਹਰ ਅਕਾਲੀ ਰੈਲੀ ਵਿੱਚ ਉਹੀ ਚਿਹਰੇ ਦਿਸਦੇ ਹਨ।” ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ `ਤੇ ਰਾਜ ਕਰਨਗੇ, ਉਨ੍ਹਾਂ ਨੂੰ ਹੁਣ ਪੰਜਾਬ ਦੇ ਸਿਆਣੇ ਅਤੇ ਦਲੇਰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ। ਅਕਾਲੀ ਲੀਡਰਸ਼ਿਪ ਨੂੰ ਮੌਕਾਪ੍ਰਸਤ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਸਿਆਸੀ ਸਹੂਲਤ ਅਨੁਸਾਰ ਆਪਣਾ ਸਟੈਂਡ ਅਤੇ ਵਿਚਾਰਧਾਰਾ ਬਦਲਦੇ ਹਨ।

ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਲਈ ਜ਼ਿੰਮੇਵਾਰ ਆਗੂ ਇਕ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਆਪਣੀਆਂ ਗਲਤੀਆਂ ਜਨਤਕ ਤੌਰ `ਤੇ ਮੰਨੀਆਂ ਸਨ ਪਰ ਬਾਅਦ ਵਿੱਚ ਜਦੋਂ ਇਹ ਉਨ੍ਹਾਂ ਦੇ ਸਿਆਸੀ ਹਿੱਤਾਂ ਦੇ ਅਨੁਕੂਲ ਨਹੀਂ ਰਿਹਾ ਤਾਂ ਉਹ ਮੁੱਕਰ ਗਏ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬ ਦੇ ਲੋਕ ਉਨ੍ਹਾਂ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਸਮਝਦੇ ਹਨ ਕਿ ਕਿਵੇਂ ਉਨ੍ਹਾਂ ਨੇ ਰਾਜਨੀਤਿਕ ਚਾਲਾਂ ਰਾਹੀਂ ਜਨਤਾ ਨੂੰ ਵਾਰ-ਵਾਰ ਗੁਮਰਾਹ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਕਦੇ ਰਾਜਨੀਤਿਕ ਤੌਰ `ਤੇ ਅਜਿੱਤ ਮੰਨਿਆ ਜਾਂਦਾ ਸੀ, ਅੱਜ ਉਨ੍ਹਾਂ ਨੂੰ ਪਾਰਟੀ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਮਿਲ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਪੁਰਾਣੇ ਸ਼ਾਸਕਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਿਆ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਕਾਲੀਆਂ ਨੂੰ ਇਨ੍ਹਾਂ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਇਕ ਹੋਰ ਢੁਕਵਾਂ ਸਬਕ ਸਿਖਾਉਣਗੇ।” ਉਨ੍ਹਾਂ ਕਿਹਾ ਕਿ ਵਾਰ-ਵਾਰ ਚੁਣੇ ਜਾਣ ਦੇ ਬਾਵਜੂਦ ਅਕਾਲੀਆਂ ਨੇ ਪੰਜਾਬ ਨਾਲ ਧੋਖਾ ਕੀਤਾ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਸ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।”

ਇਸ ਕਾਨੂੰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਅਜਿਹਾ ਇਤਿਹਾਸਕ ਐਕਟ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼਼ ਦਾ ਹਿੱਸਾ ਸੀ।” ਉਨ੍ਹਾਂ ਕਿਹਾ ਕਿ ਇਹ ਐਕਟ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਕਾਨੂੰਨ ਭਵਿੱਖ ਵਿੱਚ ਵਾਪਰਨ ਵਾਲੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਕਾਨੂੰਨ ਦੇ ਲਾਗੂ ਹੋਣ `ਤੇ ਧੰਨਵਾਦ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ, “ਇਸ ਇਤਿਹਾਸਕ ਐਕਟ ਨੂੰ ਪਾਸ ਕਰਨ ਲਈ ਸਾਨੂੰ ਤਾਕਤ ਅਤੇ ਹਿੰਮਤ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਮੈਂ ਸ੍ਰੀ ਆਨੰਦਪੁਰ ਸਾਹਿਬ ਤੋਂ ਇਹ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ ਕਿ 9 ਮਈ ਤੱਕ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪੰਜਾਬ ਸਰਕਾਰ ਨੂੰ ਇਸ ਮਹੱਤਵਪੂਰਨ ਕਾਨੂੰਨ ਨੂੰ ਲਾਗੂ ਕਰਨ ਦੇ ਯੋਗ ਬਣਾਉਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ। ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਉਨ੍ਹਾਂ ਕਿਹਾ, “ਦੂਜੇ ਆਗੂ ਮੌਸਮ ਦੇਖਣ ਤੋਂ ਬਾਅਦ ਹੀ ਬਾਹਰ ਨਿਕਲਦੇ ਹਨ ਪਰ ਮੈਂ ਲੋਕਾਂ ਦੀ ਭਲਾਈ ਲਈ ਲੋਕਾਂ ਵਿੱਚ ਹੀ ਰਹਿੰਦਾ ਹਾਂ।”

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

by Ankit
October 16, 2026
0

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ...

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 16, 2026
0

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਤੋਂ...

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
October 16, 2026
0

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

by Ankit
October 16, 2026
0

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ...

Most Popular

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
6 days ago
0

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 