MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ
ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਤੋਂ ਕੋਰਟ ਵਿੱਚ ਪੇਸ਼ੀ ਹੋਵੇਗੀ। ਉਨ੍ਹਾਂ ਨੂੰ ਅਮ੍ਰਿਤਸਰ ਕੋਰਟ ‘ਚ VC ਜ਼ਰੀਏ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਵੇਲੇ MP ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਦਾ ਕੇਸ ਅਜਨਾਲਾ ਤੋਂ ਅਮ੍ਰਿਤਸਰ ਸੈਸ਼ਨ ਕੋਰਟ ਵਿੱਚ ਤਬਦੀਲ ਕੀਤਾ ਗਿਆ ਹੈ। ਜਿਥੇ ਅੱਜ ਮਾਮਲੇ ਦੀ ਸੁਣਵਾਈ ਹੋਵੇਗੀ। ਇਹ ਮੁਕੱਦਮਾ ਅਜਨਾਲਾ ਥਾਣੇ ਤੇ ਹਮਲੇ ਦੇ ਮਾਮਲੇ ਵਿੱਚ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਅਜਨਾਲਾ ਕੋਰਟ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਇਸ ਕੇਸ ਨੂੰ ਅਮ੍ਰਿਤਸਰ ਸੈਸ਼ਨ ਕੋਰਟ ਨੂੰ ਭੇਜਣ ਦਾ ਫੈਸਲਾ ਕੀਤਾ।
ਮਾਮਲਾ ਫਰਵਰੀ 2023 ਦੇ ਵਿੱਚ ਅਜਨਾਲਾ ਥਾਣੇ ਤੇ ਹੋਏ ਹਮਲੇ ਨਾਲ ਸੰਬੰਧਤ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਤੇ ਦੋਸ਼ ਲੱਗੇ ਸਨ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ।























