IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ
ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026 ਦਾ 50ਵਾਂ ਮੈਚ ਅੱਜ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ, ਜਿਸ ਲਈ ਟਾਸ ਸ਼ਾਮ 7:00 ਵਜੇ ਹੋਵੇਗਾ।
ਜ਼ਿਕਰਯੋਗ ਹੈ ਕਿ ਬੈਂਗਲੁਰੂ ਨੂੰ ਆਪਣੇ ਪਿਛਲੇ ਮੈਚ ਵਿੱਚ ਗੁਜਰਾਤ ਟਾਈਟਨਸ ਤੋਂ 4 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰਜਤ ਪਾਟੀਦਾਰ ਦੀ ਟੀਮ ਪਲੇਆਫ ਦੀ ਦੌੜ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਇਸ ਮੈਚ ਨੂੰ ਜਿੱਤਣ ਦੀ ਕੋਸ਼ਿਸ਼ ਕਰੇਗੀ।























