• Latest
  • Trending
ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

2 months ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

3 minutes ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

7 minutes ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

12 minutes ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

17 minutes ago
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

25 minutes ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

38 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

1 hour ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

2 hours ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

2 hours ago
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

2 hours ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

3 hours ago
Hindi News
English News
Thursday, June 25, 2026
No Result
View All Result
34 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਸਵਾਗਤ ਕਰਨ ਲਈ ਭਾਰੀ ਗਿਣਤੀ ਵਿੱਚ ਲੋਕ ਪੁੱਜੇ

May 7, 2026
in ਖਬਰਾਂ, ਪੰਜਾਬ
ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

* ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਸਵਾਗਤ ਕਰਨ ਲਈ ਭਾਰੀ ਗਿਣਤੀ ਵਿੱਚ ਲੋਕ ਪੁੱਜੇ
* ਇਹ ਧਰਤੀ ਅਕਾਲੀਆਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਪ੍ਰਤੀ ਦਿਖਾਈ ਗਈ ਨਿਰਾਦਰੀ ਦੀ ਹਮੇਸ਼ਾ ਗਵਾਹ ਰਹੇਗੀ

ਕੋਟਕਪੂਰਾ/ਫ਼ਰੀਦਕੋਟ, 7 ਮਈ (ਵਿਸ਼ਵ ਵਾਰਤਾ);- ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ ‘ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ।

ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਲਈ ਧੰਨਵਾਦ ਕਰਨ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣ-ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਰਾਦੇ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਸਿੱਖ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਸਖ਼ਤ ਕਾਨੂੰਨੀ ਉਪਾਅ ਪੇਸ਼ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕੋਲ ਅਜਿਹਾ ਕਾਨੂੰਨ ਲਿਆਉਣ ਦੇ ਕਾਫ਼ੀ ਮੌਕੇ ਸਨ ਪਰ “ਅਸਪਸ਼ਟ ਇਰਾਦਿਆਂ” ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦੀਆਂ ਕਥਿਤ ਕੋਸ਼ਿਸ਼ਾਂ ਕਾਰਨ ਉਹ ਅਜਿਹਾ ਕਰਨ ਵਿੱਚ ਅਸਫਲ ਰਹੀਆਂ। ਉਨ੍ਹਾਂ ਟਿੱਪਣੀ ਕੀਤੀ ਕਿ ਪਹਿਲਾਂ ਬਹੁਤ ਸਾਰੇ ਮਾਮਲਿਆਂ ਵਿੱਚ ਦੋਸ਼ੀ ਮਾਨਸਿਕ ਸੰਤੁਲਨ ਠੀਕ ਨਾ ਹੋਣ ਬਹਾਨੇ ਸਜ਼ਾ ਤੋਂ ਬਚ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਕਾਨੂੰਨ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜੇ ਸੂਬੇ ਵਿੱਚ ਕੋਈ ਬੇਅਦਬੀ ਹੁੰਦੀ ਹੈ ਤਾਂ ਅਜਿਹੇ ਵਿਅਕਤੀਆਂ ਦੇ ਕਸਟੋਡੀਅਨ ‘ਤੇ ਵੀ ਮੁਕੱਦਮਾ ਚਲਾਇਆ ਜਾਵੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦੀ ਸੇਵਾ ਬਖਸ਼ੀ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਲੋਕਾਂ ਨੂੰ ਪਿੰਡਾਂ ਵਿੱਚ ਜਾਣ ਅਤੇ ਜਨਤਾ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਕਿ ਹੁਣ ਜੋ ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਦਾ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਇੱਕ ਨਿਯਮਿਤ ਘਟਨਾ ਸੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਾਸ ਕੀਤਾ ਗਿਆ ਕਾਨੂੰਨ ਇਸ ਨੂੰ ਖਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਦੇ ਨਹੀਂ ਕਰੇਗਾ। ਅਕਾਲੀਆਂ ਦੀ ਨਿੰਦਾ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਵਿੱਚ ਬੇਅਦਬੀ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਨਿਰਦੋਸ਼ ਲੋਕਾਂ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਹ ਧਰਤੀ ਅਕਾਲੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਪ੍ਰਤੀ ਦਿਖਾਈ ਗਈ ਧੱਕੇਸ਼ਾਹੀ ਅਤੇ ਘੋਰ ਨਿਰਾਦਰ ਦੀ ਹਮੇਸ਼ਾ ਗਵਾਹ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਜਨਤਕ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਧਰਤੀ ਅਜਿਹੇ ਸਮੇਂ ਦੀ ਗਵਾਹ ਹੈ, ਜਿਸ ਨੇ ਸਮੁੱਚੀ ਸਿੱਖ ਸੰਗਤ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਹ ਕਾਨੂੰਨ ਇਸ ਲਈ ਬਣਾਇਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ‘ਤੇ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਸਮਾਜ ਦੇ ਹਰ ਵਰਗ ਲਈ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਖੇਤਰ ਵਿੱਚ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਪੂਰੀ ਤਰ੍ਹਾਂ ਤਬਦੀਲੀ ਦੇਖੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਟੈਕਸਦਾਤਾਵਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪਾਂ ਅਤੇ ਰਜਵਾਹੇ ਬਣਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਈਪ ਲਾਈਨਾਂ ਅਤੇ ਰਜਵਾਹਿਆਂ ਵਿੱਚ 21000 ਕਿਊਸਿਕ ਪਾਣੀ ਛੱਡਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਕੇ ਵੱਡੇ ਪੱਧਰ ‘ਤੇ ਲਾਭ ਪਹੁੰਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ, ਜਿਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰੇਕ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

by Ankit
June 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਕਿਸੇ ਹੋਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ...

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

by Ankit
June 25, 2026
0

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ 24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ ਚੰਡੀਗੜ੍ਹ, 25 ਜੂਨ...

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

by Ankit
June 25, 2026
0

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ ਸਾਰੇ ਨੁਮਾਇੰਦੇ ਪਿੰਡਾਂ ਦੇ ਵਿਕਾਸ ਦੀ...

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

by Ankit
June 25, 2026
0

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

by Ankit
June 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਕਿਸੇ ਹੋਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ...

Most Popular

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
5 days ago
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 