Big News: ਬੇਅਦਬੀ ਕਾਨੂੰਨ ਖਿਲਾਫ਼ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ
ਚੰਡੀਗੜ੍ਹ, 8 ਮਈ 2026 – ਪੰਜਾਬ ਵਿੱਚ ਬੇਅਦਬੀ ਮਾਮਲਿਆਂ ਨਾਲ ਸੰਬੰਧਿਤ ਬਣਾਏ ਗਏ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ” ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਕਾਨੂੰਨਾਂ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਵਿੱਚ ਕੋਈ ਢੁੱਕਵਾਂ ਆਧਾਰ ਪੇਸ਼ ਨਹੀਂ ਕੀਤਾ ਗਿਆ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਰ ਵੱਲੋਂ ਕਾਨੂੰਨ ਦੀ ਸੰਵਿਧਾਨਕਤਾ ‘ਤੇ ਸਵਾਲ ਉਠਾਏ ਗਏ ਸਨ, ਪਰ ਹਾਈਕੋਰਟ ਨੇ ਪਟੀਸ਼ਨ ਨੂੰ ਮਨਜ਼ੂਰ ਕਰਨ ਤੋਂ ਇਨਕਾਰ ਕਰਦਿਆਂ ਇਸਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਦੱਸ ਦਈਏ ਕਿ ਇਹ ਪਟੀਸ਼ਨ ਐਡਵੋਕੇਟ ਸਿਮਰਨਜੀਤ ਸਿੰਘ ਵੱਲੋਂ ਪਾਈ ਗਈ ਸੀ।
ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਸੰਵਿਧਾਨਕ ਸਵਾਲਾਂ ‘ਤੇ ਵਿਚਾਰ ਕਰਨ ਤੋਂ ਪਹਿਲਾਂ ਇਹ ਤੈਅ ਕੀਤਾ ਜਾਵੇਗਾ ਕਿ ਕੀ ਪਟੀਸ਼ਨਕਰਤਾ ਨੇ ਸਾਫ਼ ਨੀਅਤ ਨਾਲ ਅਦਾਲਤ ਦਾ ਬੂਹਾ ਖੜਕਾਇਆ ਹੈ ਜਾਂ ਨਹੀਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























