Ludhiana: ਮਲੌਦ ਦਾ ਨਾਇਬ ਤਹਿਸੀਲਦਾਰ Suspend
ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਪਾਇਲ ਵਿਧਾਨ ਸਭਾ ਹਲਕੇ ਦੀ ਮਲੌਦ ਸਬ-ਤਹਿਸੀਲ ਵਿੱਚ ਰਜਿਸਟਰੀਆਂ ਨਾਲ ਸਬੰਧਤ ਵਿਵਾਦ ਵਿੱਚ ਵੱਡੀ ਕਾਰਵਾਈ ਕੀਤੀ ਹੈ। ਨਾਇਬ ਤਹਿਸੀਲਦਾਰ ਰਘਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਸਬੰਧੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹੁਕਮ ਜਾਰੀ ਕੀਤੇ ਹਨ। ਮੁਅੱਤਲੀ ਦੇ ਸਮੇਂ ਦੌਰਾਨ ਰਘਬੀਰ ਸਿੰਘ ਦਾ ਹੈੱਡਕੁਆਰਟਰ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਨਿਰਧਾਰਿਤ ਕੀਤਾ ਗਿਆ ਹੈ।

ਦੱਸ ਦਈਏ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਸੀ ਕਿ ਸਥਾਨਕ ਲੋਕਾਂ ਦੀਆਂ ਰਜਿਸਟਰੀਆਂ ਨੂੰ ਅਣਗੌਲਿਆ ਕਰਕੇ ਬਾਹਰੀ ਇਲਾਕਿਆਂ ਦੀਆਂ ਰਜਿਸਟਰੀਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਸੀ। ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਨਾਇਬ ਤਹਿਸੀਲਦਾਰ ਸਥਾਨਕ ਲੋਕਾਂ ਦੇ ਕੰਮ ਛੱਡ ਕੇ ਬਾਹਰੀ ਖੇਤਰਾਂ ਦੀਆਂ ਰਜਿਸਟਰੀਆਂ ਕਰ ਰਹੇ ਹਨ। ਉਨ੍ਹਾਂ ਨੇ ਇਸ ਪੂਰੇ ਮਾਮਲੇ ਵਿੱਚ ਗੰਭੀਰ ਗੜਬੜੀ ਅਤੇ ਭ੍ਰਿਸ਼ਟਾਚਾਰ ਦਾ ਖ਼ਦਸ਼ਾ ਜਤਾਇਆ ਸੀ।
ਇਸ ਤੋਂ ਬਾਅਦ ਵਿਧਾਇਕ ਨੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਸਬੰਧਤ ਨਾਇਬ ਤਹਿਸੀਲਦਾਰ ਨੂੰ ਤੁਰੰਤ ਪ੍ਰਭਾਵ ਤੋਂ ਰਜਿਸਟਰੀਆਂ ਕਰਨ ਤੋਂ ਰੋਕ ਦਿੱਤਾ ਗਿਆ। ਨਾਲ ਹੀ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























