Tamil Nadu CM ਬਣਨ ‘ਤੇ ਵਿਜੇ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭੇਜਿਆ ‘ਖਾਸ’ ਸੁਨੇਹਾ; ਪੜ੍ਹੋ ਕੀ ਕਿਹਾ
ਨਵੀ ਦਿੱਲੀ, 10 ਮਈ 2026 (ਵਿਸ਼ਵ ਵਾਰਤਾ): ਅੱਜ ਵਿਜੇ ਥਲਾਪਤੀ ਨੇ ਚੇਨਈ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਤਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਵਿਜੇ ਦੇ ਸੀਐਮ ਬਣਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਤਮਿਲਨਾਡੂ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, ‘ਤਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ‘ਤੇ ਸੀ. ਜੋਸਫ ਵਿਜੇ ਨੂੰ ਹਾਰਦਿਕ ਵਧਾਈ। ਉਨ੍ਹਾਂ ਦਾ ਕਾਰਜਕਾਲ ਬਹੁਤ ਹੀ ਸ਼ਾਨਦਾਰ ਰਹੇ, ਇਸ ਲਈ ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕੇਂਦਰ ਸਰਕਾਰ, ਤਮਿਲਨਾਡੂ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗੀ।’
ਦੱਸ ਦਈਏ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਵਿਜੇ ਨੂੰ ਸੀਐਮ ਬਣਨ ‘ਤੇ ਵਧਾਈ ਦਿੱਤੀ ਹੈ ਉਨ੍ਹਾਂ ਕਿਹਾ, ‘ਤਮਿਲਨਾਡੂ ਨੇ ਚੁਣਿਆ ਹੈ, ਇੱਕ ਨਵੀਂ ਪੀੜ੍ਹੀ ਨੂੰ; ਇੱਕ ਨਵੀਂ ਆਵਾਜ਼। ਇੱਕ ਨਵੀਂ ਕਲਪਨਾ ਨੂੰ। ਵਿਜੇ ਨੂੰ ਮੇਰੀਆਂ ਸ਼ੁਭਕਾਮਨਾਵਾਂ। ਉਹ ਤਮਿਲਨਾਡੂ ਦੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ।’























