
ਵਾਰਾਣਸੀ, 26 ਅਪ੍ਰੈਲ – ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਉਹ ਇਕ ਕਮਰੇ ਵਿਚ ਪਹੁੰਚੇ, ਜਿਥੇ 6 ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਸਨ। ਇਸ ਦੌਰਾਨ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੈਰ ਛੂਹ ਕੇ ਉਹਨਾਂ ਤੋਂ ਆਸ਼ੀਰਵਾਦ ਲਿਆ।





















