• Latest
  • Trending
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

6 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

29 seconds ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 minutes ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

59 minutes ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

2 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

3 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

3 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
Hindi News
English News
Monday, November 9, 2026
No Result
View All Result
23 °c
Chandigarh
23 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਜੈਤੋ ਦੀ ਹਰਲੀਨ ਨੇ 650 ਵਿੱਚੋਂ 646 ਅੰਕ ਪ੍ਰਾਪਤ ਕੀਤੇ, ਜਦੋਂ ਕਿ ਰੂਪਨਗਰ ਦੇ ਮਨੀਮਹੇਸ਼ ਅਤੇ ਹੁਸ਼ਿਆਰਪੁਰ ਦੀ ਰੀਆ ਨੇ 645 ਅੰਕਾਂ ਨਾਲ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 12, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

  • ਜੈਤੋ ਦੀ ਹਰਲੀਨ ਨੇ 650 ਵਿੱਚੋਂ 646 ਅੰਕ ਪ੍ਰਾਪਤ ਕੀਤੇ, ਜਦੋਂ ਕਿ ਰੂਪਨਗਰ ਦੇ ਮਨੀਮਹੇਸ਼ ਅਤੇ ਹੁਸ਼ਿਆਰਪੁਰ ਦੀ ਰੀਆ ਨੇ 645 ਅੰਕਾਂ ਨਾਲ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 
  • ਦਸਵੀਂ ਜਮਾਤ ਦੇ ਕੁੱਲ 2,54,744 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ, ਜਿਨ੍ਹਾਂ ਵਿੱਚੋਂ 95.96 ਫ਼ੀਸਦੀ ਕੁੜੀਆਂ ਅਤੇ 93.23 ਫ਼ੀਸਦੀ ਮੁੰਡੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 
  • 272 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚੋਂ 88 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 
  • ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਸਿੱਖਿਆ ਕ੍ਰਾਂਤੀ’ ਦਾ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ, 1,688 ਸਰਕਾਰੀ ਸਕੂਲਾਂ ਨੇ 100 ਫ਼ੀਸਦੀ ਨਤੀਜੇ ਦਰਜ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 
  • ਸਮਾਰਟ ਕਲਾਸਰੂਮ, ਅਧਿਆਪਕ ਸਿਖਲਾਈ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਅਨੇਕਾਂ ਸੁਧਾਰਾਂ ਕਾਰਨ ਪੰਜਾਬ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 
  • ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਪੰਜਾਬ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ 10ਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਤਿੰਨਾਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤੁਹਾਡੇ ਪੰਜਾਬ ਦੇ ਬੱਚਿਆਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ।

ਮੈਂ ਵਿਸ਼ੇਸ਼ ਤੌਰ ‘ਤੇ ਹਰਲੀਨ ਸ਼ਰਮਾ ਨੂੰ 99.38% (646/650) ਅੰਕਾਂ ਨਾਲ ਪਹਿਲਾ ਸਥਾਨ, ਅਤੇ ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੂੰ 99.23% (645/650)… pic.twitter.com/fDJYEeVDFo

— Bhagwant Mann (@BhagwantMann) May 12, 2026

ਚੰਡੀਗੜ੍ਹ, 12 ਮਈ (ਵਿਸ਼ਵ ਵਾਰਤਾ);- ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ ਵਿੱਚ 2,54,744 ਵਿਦਿਆਰਥੀ ਪਾਸ ਹੋਏ, ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ਵਿੱਚੋਂ ਦੋ ਸਥਾਨ ਪ੍ਰਾਪਤ ਕੀਤੇ, ਜਦੋਂ ਕਿ ਸਰਕਾਰੀ ਸਕੂਲਾਂ ਦੇ 88 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ, ਜੋ ‘ਆਪ` ਸਰਕਾਰ ਦੇ ਆਧੁਨਿਕ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਬਰਾਬਰ ਵਿੱਦਿਅਕ ਮੌਕਿਆਂ `ਤੇ ਧਿਆਨ ਕੇਂਦਰਿਤ ਕਰਨ ਦੁਆਰਾ ਲਿਆਂਦੇ ਗਏ ਵਿਆਪਕ ਬਦਲਾਅ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੂੰ ਪੰਜਾਬ ਦੀ ‘ਸਿੱਖਿਆ ਕ੍ਰਾਂਤੀ` ਦਾ ਸਬੂਤ ਦੱਸਦੇ ਹੋਏ ਕਿਹਾ ਕਿ ਪੰਜਾਬ ਦੇ ਬੱਚਿਆਂ ਵਿੱਚ ਅਥਾਹ ਪ੍ਰਤਿਭਾ ਹੈ ਅਤੇ ਹੁਣ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਲਈ ਲੋੜੀਂਦਾ ਪਲੇਟਫਾਰਮ ਅਤੇ ਬੁਨਿਆਦੀ ਢਾਂਚਾ ਮਿਲ ਰਿਹਾ ਹੈ।

ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਵਿਦਿਆਰਥੀਆਂ, ਹਰਲੀਨ ਸ਼ਰਮਾ, ਮਨੀਮਹੇਸ਼ ਸ਼ਰਮਾ ਅਤੇ ਰੀਆ ਰਾਣੀ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਕ੍ਰਮਵਾਰ 99.38 ਫੀਸਦੀ, 99.23 ਫੀਸਦੀ ਅਤੇ 99.23 ਫੀਸਦੀ ਪ੍ਰਾਪਤ ਕੀਤੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਇਹ ਸਫ਼ਲਤਾ ਪ੍ਰਾਪਤ ਕੀਤੀ ਹੈ। ਇਹ ਸਾਡੇ ਸਾਰਿਆਂ ਲਈ ਮਾਣਮੱਤਾ ਅਤੇ ਯਾਦਗਾਰੀ ਮੌਕਾ ਹੈ ਅਤੇ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਇਸ ਪ੍ਰਾਪਤੀ ਲਈ ਪ੍ਰਸੰਸਾ ਦੇ ਹੱਕਦਾਰ ਹਨ।”

ਮੁੱਖ ਮੰਤਰੀ ਨੇ ਕਿਹਾ, “ਇਹ ਵਿਦਿਆਰਥੀ ਆਪਣੇ ਸਾਥੀਆਂ ਅਤੇ ਨੌਜਵਾਨ ਪੀੜ੍ਹੀ ਲਈ ਰੋਲ ਮਾਡਲ ਬਣਨਗੇ। ਉਹ ਅਣਗਿਣਤ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਗੇ। ਇਨ੍ਹਾਂ ਬੱਚਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਉੱਡਣ ਲਈ ਖੰਭ ਦਿੱਤੇ ਜਾਣ ਤਾਂ ਉਹ ਹਰ ਖੇਤਰ ਵਿੱਚ ਉੱਚਾਈਆਂ `ਤੇ ਉੱਡ ਸਕਦੇ ਹਨ। ਸਾਡੀ ਸਰਕਾਰ ਸੂਬੇ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਕੂਲ ਸਿੱਖਿਆ ਲਈ ਸਭ ਤੋਂ ਵਧੀਆ ਮਾਹੌਲ ਮੁਹੱਈਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤਿੰਨੇ ਵਿਦਿਆਰਥੀ ਆਪਣੀ ਪਸੰਦ ਦੀ ਕਿਸੇ ਵੀ ਸਟ੍ਰੀਮ ਵਿੱਚ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖ਼ਲਾ ਲੈ ਸਕਣਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਪ੍ਰਸੰਸਾ ਵਜੋਂ 50,000 ਰੁਪਏ ਦੇ ਚੈੱਕ ਵੀ ਸੌਂਪੇ।

ਸਿੱਖਿਆ ਖੇਤਰ ਵਿੱਚ ਪੰਜਾਬ ਦੀ ਸਫ਼ਲਤਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਮਿਆਰੀ ਸਿਖਲਾਈ ਮੁਹੱਈਆ ਕੀਤੀ ਹੈ। ਇਹ ਸੁਧਾਰ ਹੁਣ ਪ੍ਰਤੱਖ ਨਤੀਜੇ ਦੇ ਰਹੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਵਿੱਚ ਮੋਹਰੀ ਵਜੋਂ ਉੱਭਰ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰਿਆਂ ਵਿੱਚੋਂ ਇਕ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ, ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ `ਤੇ ਲਗਾਤਾਰ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲਾ ਸਥਾਨ ਰੱਖਦਾ ਸੀ ਪਰ ਅੱਜ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਸਥਾਨ ਹਾਸਲ ਕਰ ਲਿਆ ਹੈ।”

ਇਸ ਦੌਰਾਨ ਤਿੰਨੋਂ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਆਈ.ਆਈ.ਟੀ. ਅਤੇ ਜੇ.ਈ.ਈ. ਕੋਚਿੰਗ ਤੱਕ ਮੁਫ਼ਤ ਪਹੁੰਚ ਪ੍ਰਦਾਨ ਕਰਨਾ ਉਤਸ਼ਾਹਜਨਕ ਹੈ, ਜੋ ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਨਵੇਂ ਮੌਕੇ ਖੋਲ੍ਹ ਰਿਹਾ ਹੈ।

ਇਸ ਮੌਕੇ ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

ਬੱਚਿਆਂ ਨਾਲ ਮਿਲਣੀ ਦੇ ਕੁੱਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਬੱਚਿਆਂ ਵਿੱਚ ਪ੍ਰਤਿਭਾ ਜਾਂ ਯੋਗਤਾ ਦੀ ਕੋਈ ਘਾਟ ਨਹੀਂ ਹੈ।”

ਉਨ੍ਹਾਂ ਅੱਗੇ ਕਿਹਾ, “ਮੈਂ ਹਰਲੀਨ ਸ਼ਰਮਾ ਨੂੰ 99.38 ਫੀਸਦੀ ਅੰਕ ਨਾਲ ਪਹਿਲਾ ਸਥਾਨ ਪ੍ਰਾਪਤ ਕਰਨ ਅਤੇ ਮਣੀਮਹੇਸ਼ ਸ਼ਰਮਾ ਅਤੇ ਰੀਆ ਰਾਣੀ ਨੂੰ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਵਧਾਈ ਦਿੰਦਾ ਹਾਂ। ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੀ ਸਹੀ ਅਗਵਾਈ ਨੇ ਅੱਜ ਪੂਰੇ ਪੰਜਾਬ ਨੂੰ ਮਾਣ ਦਿਵਾਇਆ ਹੈ।”

ਪੋਸਟ ਦੇ ਅੰਤ ਵਿੱਚ ਕਿਹਾ ਗਿਆ ਕਿ “ਸਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਹਰ ਬੱਚੇ ਨੂੰ, ਭਾਵੇਂ ਉਹ ਪਿੰਡਾਂ ਦਾ ਹੋਵੇ ਜਾਂ ਸ਼ਹਿਰਾਂ ਦਾ, ਵੱਡੀਆਂ ਮੱਲਾਂ ਮਾਰਨ ਲਈ ਬਰਾਬਰ ਮੌਕੇ ਮਿਲਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਭਾਵਨਾ ਨਾਲ ਅੱਗੇ ਵਧਦੇ ਰਹਿਣ, ਦੇਸ਼ ਅਤੇ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਦੇ ਰਹਿਣ।”

ਪੰਜਾਬ ਦੀ ‘ਸਿੱਖਿਆ ਕ੍ਰਾਂਤੀ` ਨੇ ਰਿਕਾਰਡ ਨਤੀਜੇ ਦਿੱਤੇ, ਸਰਕਾਰੀ ਸਕੂਲ ਮੈਰਿਟ ਵਿੱਚ ਚਮਕੇ, ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਰਚ 2026 ਦੇ ਦਸਵੀਂ ਜਮਾਤ ਦੇ ਨਤੀਜਿਆਂ ਨੇ ਇਕ ਵਾਰ ਫਿਰ ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕੀਤਾ ਹੈ, ਜਿਸ ਨਾਲ ਪੰਜਾਬ ‘ਆਪ` ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਿਆਪਕ ਸੁਧਾਰਾਂ ਰਾਹੀਂ ਸਕੂਲ ਸਿੱਖਿਆ ਵਿੱਚ ਦੇਸ਼ ਭਰ ਦੇ ਮੋਹਰੀ ਰਾਜਾਂ ਵਿੱਚੋਂ ਇਕ ਵਜੋਂ ਉੱਭਰਿਆ ਹੈ।

ਨਤੀਜਿਆਂ ਅਨੁਸਾਰ ਕੁੱਲ 2,69,505 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਫੀਸਦ 94.52 ਰਹੀ। ਕੁੜੀਆਂ ਨੇ 95.96 ਪਾਸ ਫੀਸਦ ਨਾਲ ਮੁੰਡਿਆਂ ਨੂੰ ਪਛਾੜਿਆ, ਜਦੋਂ ਕਿ ਮੁੰਡਿਆਂ ਦੀ ਪਾਸ ਫੀਸਦ 93.23 ਹੈ। ਅੰਮ੍ਰਿਤਸਰ ਜ਼ਿਲ੍ਹੇ ਨੇ ਸਭ ਤੋਂ ਵੱਧ ਪਾਸ ਫੀਸਦ 98.41 ਹਾਸਲ ਕੀਤੀ, ਜਦੋਂ ਕਿ ਲੁਧਿਆਣਾ ਜ਼ਿਲ੍ਹੇ ਨੇ ਸਭ ਤੋਂ ਵੱਧ ਮੈਰਿਟ ਪੁਜੀਸ਼ਨਾਂ ਲਈਆਂ।

ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਧਦੇ ਪ੍ਰਭਾਵ ਨੂੰ ਦਰਸਾਉਂਦੇ ਹੋਏ 272 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ 220 ਕੁੜੀਆਂ ਅਤੇ 52 ਮੁੰਡੇ ਸ਼ਾਮਲ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰੀ ਸਕੂਲਾਂ ਦੇ 88 ਵਿਦਿਆਰਥੀ ਮੈਰਿਟ ਸੂਚੀ ਵਿੱਚ ਸ਼ਾਮਲ ਹੋਏ, ਜੋ ਇਹ ਦਰਸਾਉਂਦੇ ਹਨ ਕਿ ਕਿਵੇਂ ਭਗਵੰਤ ਮਾਨ ਸਰਕਾਰ ਦਾ ਮਿਆਰੀ ਸਿੱਖਿਆ, ਸਮਾਰਟ ਕਲਾਸਰੂਮ, ਅਧਿਆਪਕ ਸਿਖਲਾਈ ਅਤੇ ਆਧੁਨਿਕ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਨਿਵੇਸ਼ ਇਤਿਹਾਸਕ ਨਤੀਜੇ ਦੇ ਰਿਹਾ ਹੈ।

ਪੰਜਾਬ ਦੇ ਸਿੱਖਿਆ ਖੇਤਰ ਲਈ ਇਕ ਹੋਰ ਵੱਡੀ ਪ੍ਰਾਪਤੀ ਤਹਿਤ 3,718 ਸਕੂਲਾਂ ਨੇ 100 ਫੀਸਦੀ ਨਤੀਜਾ ਦਰਜ ਕੀਤਾ, ਜਿਸ ਵਿੱਚ 1,688 ਸਰਕਾਰੀ ਸਕੂਲ ਵੀ ਸ਼ਾਮਲ ਹਨ। ਇਨ੍ਹਾਂ ਨਤੀਜਿਆਂ ਨੂੰ ਭਗਵੰਤ ਮਾਨ ਸਰਕਾਰ ਦੇ ਸਿੱਖਿਆ-ਕੇਂਦ੍ਰਿਤ ਸ਼ਾਸਨ ਮਾਡਲ ਦੇ ਮਜ਼ਬੂਤ ਸਮਰਥਨ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਵਿੱਚ ਵਿਸ਼ਵ ਪੱਧਰੀ ਮੌਕੇ ਮਿਲਣ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
November 9, 2026
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
3 weeks ago
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਰਾਸ਼ਟਰੀ ਰਾਜਧਾਨੀ ਦੇ ਸਰਾਫ਼ਾ ਬਾਜ਼ਾਰ ਵਿੱਚ ਬੁੱਧਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 