• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

2 hours ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

37 minutes ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

41 minutes ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

52 minutes ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

1 hour ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

2 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

2 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

2 hours ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

2 hours ago
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

2 hours ago
NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

3 hours ago
Hindi News
English News
Tuesday, May 12, 2026
No Result
View All Result
32 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਸਿਖਲਾਈਯਾਫ਼ਤਾ ਅਗਨੀਵੀਰਾਂ ਦੀਆਂ ਸੇਵਾਵਾਂ ਪੁਲਿਸ, ਜੰਗਲਾਤ, ਅੱਗ ਬੁਝਾਊ ਸੇਵਾਵਾਂ, ਹੋਮ ਗਾਰਡਜ਼ ਅਤੇ ਹੋਰ ਵਿਭਾਗਾਂ ਵਿੱਚ ਬਿਹਤਰ ਤਰੀਕੇ ਨਾਲ ਲਈਆਂ ਜਾ ਸਕਦੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 12, 2026
in ਖਬਰਾਂ, ਪੰਜਾਬ

ਪੰਜਾਬ ਹਮੇਸ਼ਾ ਦੇਸ਼ ਦੀ ਖੜਗਭੁਜਾ ਰਿਹਾ ਅਤੇ ਸਾਡੇ ਨੌਜਵਾਨਾਂ ਦਾ ਬਹਾਦਰੀ ਤੇ ਕੁਰਬਾਨੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਦਾ ਗੌਰਵਸ਼ਾਲੀ ਇਤਿਹਾਸ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 12 ਮਈ (ਵਿਸ਼ਵ ਵਾਰਤਾ);- ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ।

ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।”
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸਬੰਧੀ ਸਿਫਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ’ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ।
ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕਾਂ ਨੂੰ ਦੁਨੀਆ ਭਰ ਵਿੱਚ ਉਨ੍ਹਾਂ ਦੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਹੋਣ ਦਾ ਮਾਣ ਪ੍ਰਾਪਤ ਹੈ।”
ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗੀ।
——-
Tags: BREAKING NEWSBreaking news in PunjabiLatest Punjab news in PunjabiPUNJABPUNJAB CMWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

by Ankit
May 12, 2026
0

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ ਏ.ਡੀ.ਸੀ.ਨੇ ਨਵਾਂ ਸ਼ਹਿਰ, ਰਾਹੋਂ ਤੇ ਬੰਗਾਂ ਨਗਰ...

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

by Jaspreet Kaur
May 12, 2026
0

Jalandhar 'ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ - ਪੁਲਿਸ ਨੇ ਇਲਾਕਾ ਕੀਤਾ ਸੀਲ! ਚੰਡੀਗੜ੍ਹ, 12 ਮਈ 2026 (ਵਿਸ਼ਵ...

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

Most Popular

Punjab: SGPC ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

Punjab: SGPC ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

by Ranjit Singh
3 weeks ago
0

Punjab: SGPC ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 