PSEB ਵੱਲੋਂ ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ
ਚੰਡੀਗੜ੍ਹ, 13 ਮਈ 2026: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੁਪਹਿਰ 12:30 ਵਜੇ ਨਤੀਜਿਆਂ ਦਾ ਐਲਾਨ ਕਰਨਗੇ। ਐਲਾਨ ਤੋਂ ਬਾਅਦ, ਨਤੀਜੇ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ। ਵਿਦਿਆਰਥੀ ਆਪਣੇ ਰੋਲ ਨੰਬਰ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਲਈ ਆਪਣੀ ਵੈੱਬਸਾਈਟ ‘ਤੇ ਆਪਣੇ ਨਤੀਜਿਆਂ ਤੱਕ ਪਹੁੰਚ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਸ ਪੋਰਟਲ ਰਾਹੀਂ, ਵਿਦਿਆਰਥੀ ਆਪਣੇ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਹੈ।
ਦੱਸ ਦੇਈਏ ਕਿ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਜਿਨ੍ਹਾਂ ਨੇ 12ਵੀਂ ਦੀਆਂ ਪ੍ਰੀਖਿਆਵਾਂ ਦਿੱਤੀਆਂ ਹਨ, ਆਪਣੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਲਗਭਗ ਬੋਰਡ ਵੱਲੋਂ ਤਰੀਕਾਂ ਦੇ ਐਲਾਨ ਤੋਂ ਬਾਅਦ ਬੱਚਿਆਂ ਦੀ ਇਹ ਉਡੀਕ ਖਤਮ ਹੋਣ ਵਾਲੀ ਹੈ। ਵਿਦਿਆਰਥੀ ਆਪਣੇ ਨਤੀਜੇ ਬੋਰਡ ਵੱਲੋਂ ਦੱਸੀਆਂ ਤਰੀਕਾਂ ਮੁਤਾਬਿਕ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਚੈੱਕ ਕਰ ਸਕਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























