Breaking: PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ
ਮੋਹਾਲੀ, 13 ਮਈ 2026 – ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਜ਼ਿਲ੍ਹਾ ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਲੁਧਿਆਣਾ ਦੀ ਸੁਹਾਨੀ ਦੂਜੇ ਸਥਾਨ ਅਤੇ ਲੁਧਿਆਣਾ ਦੀ ਹੀ ਦਿਪਾਂਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਨਤੀਜੇ ਦਾ ਐਲਾਨ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਕੀਤਾ ਗਿਆ। ਕੁੱਲ 2.42 ਲੱਖ ਵਿਦਿਆਰਥੀ ਪਾਸ ਹੋਏ ਹਨ। ਇਸ ਵਾਰ ਕਰੀਬ 2.65 ਲੱਖ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜੋ ਕਿ 17 ਫਰਵਰੀ ਤੋਂ 4 ਅਪ੍ਰੈਲ ਤੱਕ ਆਯੋਜਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























