• Latest
  • Trending
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

6 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ

May 13, 2026
in ਖਬਰਾਂ, ਪੰਜਾਬ
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

  • ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ
  • ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਜਾਏ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਬਦਲਵੀਆਂ ਫਸਲਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਪੰਜਾਬ ਨੂੰ ਡਾਰਕ ਜ਼ੋਨ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕੇਂਦਰ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕੇਂਦਰ ਵੱਲੋਂ ਪੰਜਾਬ ਨੂੰ 125 ਲੱਖ ਮੀਟ੍ਰਿਕ ਟਨ ਕਣਕ ਦਾ ਦਿੱਤਾ ਟੀਚਾ ਸਾਡੇ ਕਿਸਾਨਾਂ ਨੇ ਸਫਲਤਾਪੂਰਵਕ ਹਾਸਲ ਕਰ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਖੇਤੀਬਾੜੀ ਮੰਤਰੀ ਨਾਲ ਅਹਿਮ ਮੁਲਾਕਾਤ ਤੋਂ ਬਾਅਦ ਮੀਡੀਆ ਦੇ ਰੂ-ਬ-ਰੂ, ਦਿੱਲੀ ਤੋਂ LIVE ——– केंद्रीय कृषि मंत्री के साथ अहम मुलाकात के बाद मीडिया से रू-ब-रू, दिल्ली से LIVE https://t.co/RboTosLWS2

— Bhagwant Mann (@BhagwantMann) May 13, 2026

ਨਵੀਂ ਦਿੱਲੀ, 13 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ

ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ।

ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਰਾਹੀਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਕਾਸ਼ਤ ‘ਤੇ ਨਿਰਭਰਤਾ ਘਟਾਈ ਜਾ ਸਕੇ, ਤੇਜ਼ੀ ਨਾਲ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਨੂੰ ਸੂਬੇ ਦੇ ਖੇਤੀਬਾੜੀ ਭਵਿੱਖ ਲਈ ਖ਼ਤਰਾ ਬਣੇ ਡਾਰਕ ਜ਼ੋਨ ਸੰਕਟ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਅੱਜ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਜੀ ਨਾਲ ਅਹਿਮ ਮੁਲਾਕਾਤ ਹੋਈ। ਇਸ ਦੌਰਾਨ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਸੂਬੇ ਵਿੱਚ ਖਾਦਾਂ ਦੀ ਸਪਲਾਈ ਨਿਰਵਿਘਨ ਜਾਰੀ ਰੱਖਣ ਸੰਬੰਧੀ ਵਿਚਾਰ ਹੋਏ, ਜਿਸ ‘ਤੇ ਕੇਂਦਰੀ ਮੰਤਰੀ… pic.twitter.com/3m93h5o1RT

— Bhagwant Mann (@BhagwantMann) May 13, 2026

ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ਬੀਜ ਬਿੱਲ-2025 ਅਧੀਨ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਸੂਬੇ ਵਿੱਚ ਫਸਲੀ ਵਿਭਿੰਨਤਾ ਅਤੇ ਖੇਤੀਬਾੜੀ ਸੁਧਾਰਾਂ ਲਈ ਕੇਂਦਰ ਤੋਂ ਵਧੇਰੇ ਸਮਰਥਨ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਦੱਸਿਆ ਕਿ ਭਾਵੇਂ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦ ਹੈ ਪਰ ਦੇਸ਼ ਦੇ ਅੰਨ ਭੰਡਾਰ ਵਿੱਚ ਇਹ ਸਾਲਾਨਾ ਲਗਭਗ 185 ਲੱਖ ਮੀਟਰਕ ਟਨ ਚੌਲ ਅਤੇ 125 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਸਾਉਣੀ ਅਤੇ ਹਾੜੀ ਦੋਵਾਂ ਫਸਲਾਂ ਲਈ ਨਿਰਵਿਘਨ ਸਪਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਬੇਹੱਦ ਜ਼ਰੂਰੀ ਹੈ।

ਬੀਜ ਬਿੱਲ-2025 ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਪੰਜਾਬ ਕੌਮੀ ਖੁਰਾਕ ਪੂਲ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ, ਇਸ ਲਈ ਕੇਂਦਰੀ ਬੀਜ ਕਮੇਟੀ ਵਿੱਚ ਇਸ ਦੀ ਢੁਕਵੀਂ ਪ੍ਰਤੀਨਿਧਤਾ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਅਤੇ ਖੇਤੀਬਾੜੀ ਖੇਤਰ ਦੀ ਰਾਖੀ ਲਈ ਸੂਬਾ ਪੱਧਰੀ ਬੀਜ ਕਮੇਟੀ ਦੀ ਮੌਜੂਦਾ ਭੂਮਿਕਾ ਅਤੇ ਸ਼ਕਤੀਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਣਾ ਚਾਹੀਦਾ।

ਹਾਈਬ੍ਰਿਡ ਝੋਨੇ ਦੇ ਬੀਜਾਂ ‘ਤੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਵਿੱਚ ਮਿਲਿੰਗ ਦੌਰਾਨ ਦਾਣਾ ਟੁੱਟਣ ਦੀ ਉੱਚ ਦਰ ਦੇਖੀ ਗਈ ਹੈ ਅਤੇ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਮੁਕਾਬਲੇ ਹੈੱਡ ਰਾਈਸ ਰਿਕਵਰੀ ਵੀ ਘੱਟ ਪਾਈ ਗਈ ਹੈ। ਅਜਿਹੀ ਉਪਜ ਭਾਰਤੀ ਖੁਰਾਕ ਨਿਗਮ ਵੱਲੋਂ ਨਿਰਧਾਰਤ ਗੁਣਵੱਤਾ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ ਜਿਸ ਕਾਰਨ ਖਰੀਦ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਗਾਮੀ ਸਾਉਣੀ ਸੀਜ਼ਨ-2026 ਦੇ ਮੱਦੇਨਜ਼ਰ, ਪੰਜਾਬ ਵਿੱਚ ਇਨ੍ਹਾਂ ਹਾਈਬ੍ਰਿਡ ਝੋਨੇ ਦੇ ਬੀਜਾਂ ਵਿੱਚੋਂ ਕੁਝ ਬੀਜਾਂ ਦਾ ਨੋਟੀਫੀਕੇਸ਼ਨ ਰੱਦ ਕਰਨ ਲਈ ਪਹਿਲ ਦੇ ਆਧਾਰ ‘ਤੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸਾਨ ਭਾਈਚਾਰੇ ਦੇ ਵਡੇਰੇ ਹਿੱਤ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।”

ਪੰਜਾਬ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਵਾਬ ਵਿੱਚ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਹਾਈਬ੍ਰਿਡ ਝੋਨੇ ਦੇ ਬੀਜਾਂ ਦੇ ਮੁੱਦੇ ਦੀ ਜਾਂਚ ਕਰਨ ਅਤੇ ਸੂਬੇ ਵਿੱਚ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ।

ਇੱਕ ਹੋਰ ਅਹਿਮ ਮੁੱਦੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਣਕ ਦੇ ਝਾੜ ਨੂੰ ਬਰਕਰਾਰ ਰੱਖਣ ਲਈ ਸਾਲਾਨਾ ਲਗਭਗ 33 ਫ਼ੀਸਦ ਕਣਕ ਦੇ ਬੀਜ ਨੂੰ ਬਦਲਣ ਦੀ ਲੋੜ ਹੁੰਦੀ ਹੈ। ਪੰਜਾਬ ਵਿੱਚ ਖੇਤੀਬਾੜੀ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਬੀਜ ਬਦਲਣ ਦੀ ਦਰ ਨੂੰ ਵਧਾਉਣਾ ਸਮੇਂ ਦੀ ਲੋੜ ਹੈ।”

ਕੇਂਦਰ ਤੋਂ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਵਿੱਤੀ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਲਈ ਕਣਕ ਦੀ ਬੀਜ ਸਬਸਿਡੀ ਦੀ ਪ੍ਰਵਾਨਗੀ ਅਤੇ ਵੰਡ ਲਈ ਬੇਨਤੀ ਕੀਤੀ। ਮੁੱਖ ਮੰਤਰੀ ਨੇ ਕਿਹਾ, “ਖੇਤੀਬਾੜੀ ਖੇਤਰ ਦੇ ਵਿਆਪਕ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਅਜਿਹਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਵਿਗਿਆਨਕ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।”

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਹੌਲੀ-ਹੌਲੀ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ, “ਵਿਭਿੰਨਤਾ ਨਾ ਸਿਰਫ਼ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਸਗੋਂ ਪੰਜਾਬ ਵਿੱਚ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਭੰਡਾਰਾਂ ਨੂੰ ਬਚਾਉਣ ਲਈ ਵੀ ਜ਼ਰੂਰੀ ਹੈ।”

ਭੂਮੀਗਤ ਪਾਣੀ ਦੀ ਚਿੰਤਾਜਨਕ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਕੁੱਲ 150 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਭੂਮੀਗਤ ਪਾਣੀ ਦਾ ਪੱਧਰ ਪਹਿਲਾਂ ਹੀ ਡਾਰਕ ਜ਼ੋਨ ਵਿੱਚ ਦਾਖਲ ਹੋ ਚੁੱਕਾ ਹੈ।”

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬਦਲਵੀਆਂ ਫਸਲਾਂ ‘ਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕੀਤਾ ਜਾ ਸਕੇ, ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਜਾ ਸਕੇ ਅਤੇ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਕੀਤੀ ਜਾ ਸਕੇ।

Tags: BREAKING NEWSBreaking news in PunjabiLatest Punjab news in PunjabiPUNJAB CMpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

by Navjot
1 week ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਫਰਾਂਸ ਨੇ ਮੰਗਲਵਾਰ ਨੂੰ ਜੈਵ ਵਿਭਿੰਨਤਾ ਦੀ ਸੰਭਾਲ, ਊਰਜਾ ਤਬਦੀਲੀ (energy...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 