Punjab: ਅਦਾਕਾਰ ਯੋਗਰਾਜ ਸਿੰਘ ਵਿਵਾਦਾਂ ਵਿੱਚ ਘਿਰੇ, ਪੜ੍ਹੋ ਕੀ ਹੈ ਮਾਮਲਾ ?
ਚੰਡੀਗੜ੍ਹ, 14 ਮਈ 2026 – ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਲਈ ਮੁਸੀਬਤਾਂ ਵਧ ਸਕਦੀਆਂ ਹਨ। ਉਨ੍ਹਾਂ ‘ਤੇ ਦੋਸ਼ ਹਨ ਕਿ ਉਨ੍ਹਾਂ ਵੱਲੋਂ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜੋ ਕਿ 17 ਸਕਿੰਟ ਦੀ ਹੈ।
ਇਸ ਮਾਮਲੇ ‘ਚ ਦੋ ਵਕੀਲਾਂ ਨੇ ਉਨ੍ਹਾਂ ਵਿਰੁੱਧ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੋਵਾਂ ਵਕੀਲਾਂ ਨੇ ਸ਼ਿਕਾਇਤ ਦੇ ਆਧਾਰ ਵਜੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਕਲਿੱਪ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਵੀਡੀਓ ਵਿੱਚ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਐਸਐਸਪੀ ਯੋਗਰਾਜ ਸਿੰਘ ਅਤੇ ਹੋਰ ਸ਼ਾਮਲ ਵਿਅਕਤੀਆਂ ਵਿਰੁੱਧ ਤੁਰੰਤ ਐਫਆਈਆਰ ਦਰਜ ਕਰੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰੇ।
ਵਕੀਲਾਂ ਨੇ ਕਿਹਾ ਕਿ ਯੋਗਰਾਜ ਸਿੰਘ ਦੀ ਇਸ ਭਾਸ਼ਾ ਨਾਲ ਜਨਤਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਹ ਔਰਤਾਂ ਦੇ ਮਾਣ ਅਤੇ ਅਧਿਕਾਰਾਂ ਦੀ ਉਲੰਘਣਾ ਹੈ। 17 ਸਕਿੰਟ ਦੇ ਵਾਇਰਲ ਵੀਡੀਓ ਵਿੱਚ ਯੋਗਰਾਜ ਸਿੰਘ ਇੱਕ ਪੁਲਿਸ ਅਧਿਕਾਰੀ ਨਾਲ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਹਨ, ਜਿਸਦੇ ਨਾਲ ਇੱਕ ਮਹਿਲਾ ਅਧਿਕਾਰੀ ਵੀ ਸੀ। ਯੋਗਰਾਜ ਸਿੰਘ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























