ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ! ਪੁਲਿਸ ਵੱਲੋਂ FIR ਦਰਜ
ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ): ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ । ਉਨ੍ਹਾਂ ਖ਼ਿਲਾਫ਼ ਦੋ ਵਕੀਲਾਂ ਨੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਚੰਡੀਗੜ੍ਹ ਦੇ ਦੋ ਵਕੀਲਾਂ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਕਲਿੱਪ ਨੂੰ ਇਸ ਦਾ ਅਧਾਰ ਬਣਾਇਆ ਹੈ, ਜਿਸ ਤੋਂ ਬਾਅਦ ਪੁਲਿਸ ਸਟੇਸ਼ਨ-36 ਵਿੱਚ ਉਨ੍ਹਾਂ ਵਿਰੁੱਧ FIR ਦਰਜ ਕੀਤੀ ਗਈ ਹੈ।
ਇਹ ਸਾਰਾ ਮਾਮਲਾ ਉਨ੍ਹਾਂ ਦੀ ਨਵੀਂ ਵੈੱਬ ਸੀਰੀਜ਼ ਲੁੱਖੇ ’ਚ ਬੋਲੇ ਗਏ ਇੱਕ ਡਾਇਲੌਗ ਨੂੰ ਲੈ ਕੇ ਹੈ। ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਵੀਡੀਓ ਵਿੱਚ ਔਰਤਾਂ ਵਿਰੁੱਧ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ।
ਸ਼ਿਕਾਇਤਕਰਤਾਵਾਂ ਨੇ ਮੰਗ ਕੀਤੀ ਹੈ ਕਿ ਯੋਗਰਾਜ ਸਿੰਘ ਅਤੇ ਹੋਰ ਸਬੰਧਤ ਵਿਅਕਤੀਆਂ ਖ਼ਿਲਾਫ਼ ਤੁਰੰਤ FIR ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਹ ਔਰਤਾਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਉਲੰਘਣਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਮਹਿਲਾ ਕਮਿਸ਼ਨ ਵਲੋਂ ਵੀ ਪੰਜਾਬੀ ਅਦਾਕਾਰ ਯੋਗਰਾਜ ਨੂੰ ਨੋਟਿਸ ਭੇਜਿਆ ਜਾ ਚੁੱਕਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























