Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ , 14 ਮਈ 2026 (ਵਿਸ਼ਵ ਵਾਰਤਾ) – ਪੰਜਾਬ ‘ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਚੋਣ ਲਈ ਨਾਮਜ਼ਦਗੀ ਪ੍ਰੀਕਿਰਿਆ 16 ਮਈ ਤੱਕ ਜਾਰੀ ਰਹੇਗੀ ਤੇ 26 ਮਈ ਨੂੰ ਵੋਟਾਂ ਪੈਣਗੀਆਂ ਤੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਵੋਟਾਂ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੈਣਗੀਆਂ। ਗਿਣਤੀ 29 ਮਈ ਨੂੰ ਸਖ਼ਤ ਸੁਰੱਖਿਆ ਹੇਠ ਹੋਵੇਗੀ।
26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ‘ਤੇ ਹਨ। ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ, ਨਗਰ ਨਿਗਮ , ਨਗਰ ਕੌਂਸਲ ਚੋਣਾਂ ਲਈ ਪਾਰਟੀ ਦੇ ਮਿਹਨਤੀ ਅਤੇ ਜੁਝਾਰੂ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ।
























