Pakistan ‘ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ
– ਜਾਣੋ ਭਾਰਤ ਦੇ ਗੁਆਂਢੀ ਦੇਸ਼ਾਂ ‘ਚ ਕੀ ਹਨ ਕੀਮਤਾਂ?
ਪਾਕਿਸਤਾਨ, 16 ਮਈ 2026 (ਵਿਸ਼ਵ ਵਾਰਤਾ): ਪਾਕਿਸਤਾਨ ਸਰਕਾਰ ਨੇ ਆਮ ਜਨਤਾ ਨੂੰ ਥੋੜ੍ਹੀ ਰਾਹਤ ਦਿੰਦੇ ਹੋਏ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ (HSD) ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਨਵੀਂਆਂ ਦਰਾਂ 16 ਮਈ 2026 ਤੋਂ ਲਾਗੂ ਹੋ ਗਈਆਂ ਹਨ।
ਪਾਕਿਸਤਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਲੀਟਰ (ਪਾਕਿਸਤਾਨੀ ਰੁਪਿਆ) ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ 409.78 ਰੁਪਏ ਪ੍ਰਤੀ ਲੀਟਰ ਅਤੇ ਹਾਈ-ਸਪੀਡ ਡੀਜ਼ਲ (HSD) ਦੀ ਕੀਮਤ 409.58 ਰੁਪਏ ਪ੍ਰਤੀ ਲੀਟਰ ‘ਤੇ ਆ ਗਈ ਹੈ। ਨਵੀਂਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।
ਦੱਸ ਦਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਲਗਾਤਾਰ ਵਧਦੀਆਂ ਕੀਮਤਾਂ ਤੋਂ ਬਾਅਦ ਇਸ ਕਟੌਤੀ ਨਾਲ ਮੱਧਮ ਅਤੇ ਹੇਠਲੇ-ਮੱਧਮ ਵਰਗ ਦੇ ਬਜਟ ਨੂੰ ਥੋੜ੍ਹਾ ਸਹਾਰਾ ਮਿਲਣ ਦੀ ਉਮੀਦ ਹੈ, ਕਿਉਂਕਿ ਪੈਟਰੋਲ ਡੀਜ਼ਲ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈਂਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















